ਅੰਤਰ-ਰਾਸ਼ਟਰੀ

ਅਮਰੀਕੀ ਸੂਬੇ ਕੈਲੀਫੋਰਨੀਆ ਦੀ ਜ਼ਿਲ੍ਹਾ ਅਦਾਲਤ ਵਿੱਚ ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਸਹਾਇਕ ਜੱਜ ਨਿਯੁਕਤ
ਕੈਲੀਫੋਰਨੀਆ, 01 ਮਾਰਚ : ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਨੇ ਵਿਦੇਸ਼ ਵਿੱਚ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ। ਦਰਅਸਲ, ਸ਼ਮਾ ਹਕੀਮ ਨੂੰ ਅਮਰੀਕੀ ਸੂਬੇ ਕੈਲੀਫੋਰਨੀਆ ਦੀ ਅਪੀਲੀ ਮਾਮਲਿਆਂ ਨਾਲ ਜੁੜੀ ਜ਼ਿਲ੍ਹਾ ਅਦਾਲਤ ਵਿੱਚ ਸਹਾਇਕ ਜੱਜ ਦੇ ਅਹੁਦੇ ’ਤੇ ਸਹਾਇਕ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਮਾ ਹਕੀਮ ਮੇਸੀਵਾਲਾ (48) ਪਹਿਲੀ ਦੱਖਣ ਏਸ਼ੀਆਈ ਅਮਰੀਕਨ ਔਰਤ ਤੇ ਪਹਿਲੀ ਅਮਰੀਕਨ ਮੁਸਲਮਾਨ ਹੈ ਜੋ ਇਸ ਅਹੁੱਦੇ ’ਤੇ ਪਹੁੰਚੇ ਹਨ । ਚੀਫ਼ ਜਸਟਿਸ ਪੈਟਰੀਸੀਆ ਗੁਰੇਰੋ, ਚੇਅਰ ਆਫ਼ ਦ....
ਅਮਰੀਕਾ 'ਚ ਲਾਪਤਾ ਹੋਈ ਲੜਕੀ ਸੌਜਾਨਿਆ ਰਾਮਾ ਮੂਰਤੀ ਦੀ ਝੀਲ ਤੋਂ ਮਿਲੀ ਲਾਸ਼
ਵਾਸ਼ਿੰਗਟਨ, 01 ਮਾਰਚ : ਅਮਰੀਕਾ 'ਚ ਬੀਤੇ ਦਿਨੀਂ ਲਾਪਤਾ ਹੋਈ ਲੜਕੀ ਦੀ ਲਾਸ਼ ਬਰਾਮਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਸੌਜਾਨਿਆ ਰਾਮਾਮੂਰਤੀ ਦੀ ਲਾਸ਼ ਵਾਸ਼ਿੰਗਟਨ 'ਚ ਸਮਾਮਿਸ਼ ਝੀਲ ਨੇੜੇ ਪਈ ਮਿਲੀ ਹੈ। ਸੌਜਾਨਿਆ ਰਾਮਾਮੂਰਤੀ (30) ਬੀਤੀ 25 ਫਰਵਰੀ ਨੂੰ ਲਾਪਤਾ ਹੋਈ ਸੀ ਜਿਸ ਤੋਂ ਬਾਅਦ ਪੁਲਿਸ ਉਸ ਦੀ ਭਾਲ ਵਿਚ ਲੱਗੀ ਹੋਈ ਸੀ, ਜਿਸ ਦੇ ਚਲਦੇ ਰਾਮਾਮੂਰਤੀ ਦੀ ਲਾਸ਼ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕਾ ਸੌਜਾਨਿਆ ਰਾਮਾਮੂਰਤੀ ਮਾਈਕ੍ਰੋਸਾਫਟ ਦੇ ਇਕ ਭਾਰਤੀ ਕਰਮਚਾਰੀ ਮੁਦੰਬੀ ਐੱਸ....
ਕੋਰੋਨਾ ਮਹਾਂਮਾਰੀ ਚੀਨ ਦੀ ਵੁਹਾਨ ਲੈਬ ਤੋਂ ਪੂਰੀ ਦੁਨੀਆ 'ਚ ਫੈਲਿਆ : ਐਫਬੀਆਈ ਅਮਰੀਕਾ
ਵਾਸ਼ਿੰਗਟਨ, 01 ਮਾਰਚ : ਕੋਰੋਨਾ (ਕੋਵਿਡ-19) ਨੇ ਦੁਨੀਆਂ ਭਰ ਵਿੱਚ ਵੱਡੀ ਪੱਧਰ ਤੇ ਭਿਆਨਕ ਤਬਾਹੀ ਮਚਾਈ ਸੀ, ਜਿਸ ਦੇ ਫੈਲਣ ਤੋਂ ਲੈ ਕੇ ਉਤਪਤੀ ਸਬੰਧੀ ਚੀਨ ਸਵਾਲਾਂ ‘ਚ ਘਿਰਿਆ ਰਿਹਾ ਹੈ, ਉਸ ਸਮੇਂ ਇਹ ਵੀ ਦਾਅਵੇ ਕੀਤੇ ਗਏ ਕਿ ਕੋਰੋਨਾ ਮਹਾਂਮਾਰੀਚੀਨ ਦੀ ਵੁਹਾਨ ਲੈਬ ਤੋਂ ਹੋਈ ਸੀ। ਇਸ ਸਬੰਧ ਅਮਰੀਕਾਂ ਦੀਆਂ ਖੁਫੀਆਂ ਏਜੰਸੀਆਂ ਵੱਲੋਂ ਕੁੱਝ ਵਿਸ਼ੇਸ਼ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਗੱਲ ਦੀ ਪੁਸ਼ਟੀ ਅਮਰੀਕਾ ਦੀ ਖੁਫੀਆ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਨੇ ਕੀਤੀ ਹੈ।....
ਗ੍ਰੀਸ ਦੇ ਸ਼ਹਿਰ ਲਾਰੀਸਾ ਨੇੜੇ ਆਪਸ ‘ਚ ਟਕਰਾਈਆਂ ਦੋ ਟਰੇਨਾਂ, 36 ਦੀ ਮੌਤ, 85 ਜਖ਼ਮੀ
ਏਥਨਜ਼, 01 ਮਾਰਚ : ਗ੍ਰੀਸ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਦੋ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਇਸ ਘਟਨਾ ‘ਚ ਹੁਣ ਤੱਕ 36 ਜਣਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ 85 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਰਾਹਤ-ਬਚਾਅ ਦਾ ਕੰਮ ਜਾਰੀ ਹੈ। ਇਹ ਹਾਦਸਾ ਗਰੀਸ ਦੇ ਮੱਧ ਵਿੱਚ ਪੈਂਦੇ ਲਾਰੀਸਾ ਸ਼ਹਿਰ ਦੇ ਨੇੜੇ ਟੈਂਪੀ ਵਿੱਚ ਵਾਪਰਿਆ। ਇਸ ਦੀ ਦੂਰੀ ਰਾਜਧਾਨੀ ਏਥਨਜ਼ ਤੋਂ ਲਗਭਗ 380 ਕਿਲੋਮੀਟਰ ਦੂਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਸ਼ਾਮ ਨੂੰ....
ਐਲੋਨ ਮਸਕ ਫਿਰ ਤੋਂ ਬਣੇ ਦੁਨੀਆਂ ਦੇ ਸਭ ਤੋਂ ਅਮੀਰ ਕਾਰੋਬਾਰੀ ਵਿਅਕਤੀ
ਅਮਰੀਕਾ, 28 ਫਰਵਰੀ : ਐਲੋਨ ਮਸਕ ਫਿਰ ਤੋਂ ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਬਣ ਗਏ ਹਨ। ਮਸਕ ਨੇ ਫਰਾਂਸੀਸੀ ਅਰਬਪਤੀ ਬਰਨਾਰਡ ਅਰਨੌਲਟ ਨੂੰ ਪਿੱਛੇ ਛੱਡ ਕੇ ਲਗਭਗ ਇਕ ਸਾਲ ਬਾਅਦ ਇਹ ਦਰਜਾ ਹਾਸਲ ਕੀਤਾ ਹੈ। ਟਵਿੱਟਰ ਡੀਲ ਨੂੰ ਪੂਰਾ ਕਰਨ ਦੇ ਬਾਅਦ ਤੋਂ ਹੀ ਐਲੋਨ ਮਸਕ ‘ਤੇ ਦਬਾਅ ਬਣਿਆ ਹੋਇਆ ਹੈ ਪਰ ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੀ ਤਾਜ਼ਾ ਸੂਚੀ ‘ਚ ਇਕ ਵਾਰ ਫਿਰ ਤੋਂ ਉਨ੍ਹਾਂ ਦਾ ਦਬਦਬਾ ਕਾਇਮ ਹੋ ਗਿਆ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਵਿੱਚ ਫਰਾਂਸੀਸੀ ਅਰਬਪਤੀ ਅਤੇ LVMH ਦੇ ਸੰਸਥਾਪਕ....
ਉੱਤਰੀ ਇੰਗਲੈਂਡ ‘ਚ ਸੜਕ ਹਾਦਸੇ ਕਾਰਨ ਭਾਰਤੀ 28 ਸਾਲਾ ਵਿਦਿਆਰਥਣ ਦੀ ਮੌਤ
ਲੰਡਨ, 28 ਫਰਵਰੀ : ਉੱਤਰੀ ਇੰਗਲੈਂਡ ‘ਚ ਭਾਰਤੀ 28 ਸਾਲਾ ਵਿਦਿਆਰਥਣ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਟਿਸ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਇੰਗਲੈਂਡ ਦੇ ਲੀਡਜ਼ ਵਿੱਚ ਇੱਕ ਬੱਸ ਸਟਾਪ ਵਿੱਚ ਇੱਕ ਕਾਰ ਦੀ ਟੱਕਰ ਅਤੇ ਪੈਦਲ ਚੱਲਣ ਵਾਲਿਆਂ ਨੂੰ ਟੱਕਰ ਮਾਰਨ ਤੋਂ ਬਾਅਦ ਇੱਕ 28 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਕੇ ‘ਤੇ ਮੌਤ ਹੋ ਗਈ। ਵੈਸਟ ਯੌਰਕਸ਼ਾਇਰ ਪੁਲਿਸ ਨੇ ਹਾਦਸੇ ਦਾ ਸ਼ਿਕਾਰ ਹੋਈ ਅਥੀਰਾ ਅਨਿਲ ਕੁਮਾਰ ਲਾਲੀ ਕੁਮਾਰੀ ਦੀ ਪਛਾਣ ਕੀਤੀ ਹੈ।....
ਫਰਾਂਸ ਵਲੋਂ ਯੂਕਰੇਨ ਨੂੰ ਹਥਿਆਰ ਦੇਣ ਫੈਸਲਾ, ਫਰਾਂਸ ਸਰਕਾਰ  ਨੂੰ ਨਾਗਰਿਕਾਂ ਦੇ ਵਿਰੋਧ ਦਾ ਕਰਨਾ ਪੈ ਰਿਹਾ ਸਾਹਮਣਾ  
ਫਰਾਂਸ, 27 ਫਰਵਰੀ : ਰੂਸ-ਯੂਕਰੇਨ ਜੰਗ ਦੇ ਵਿਚਕਾਰ ਫਰਾਂਸ- ਯੂਕਰੇਨ ਨੂੰ ਹਥਿਆਰ ਦੇ ਰਿਹਾ ਹੈ। ਇਸ ਫੈਸਲੇ ਲਈ ਫਰਾਂਸ ਨੂੰ ਹੁਣ ਆਪਣੇ ਨਾਗਰਿਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਰਿਸ ‘ਚ ਹਜ਼ਾਰਾਂ ਲੋਕ ਸੜਕਾਂ ‘ਤੇ ਫਰਾਂਸ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਫਰਾਂਸ ਦੇ ਨਾਗਰਿਕਾਂ ਦਾ ਕਹਿਣਾ ਹੈ ਕਿ ਹਥਿਆਰ ਦੇਣ ਨਾਲ ਜੰਗ ਵਧੇਗੀ। ਜੇਕਰ ਸਰਕਾਰ ਮਦਦ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਰੂਸ ਨੂੰ ਹਮਲਾ ਕਰਨ ਤੋਂ ਰੋਕਣਾ ਚਾਹੀਦਾ ਹੈ। ਲੋਕਾਂ ਨੇ ਯੂਕਰੇਨ ਦੇ ਸਮਰਥਨ....
ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ਸਰਕਾਰ ਨੂੰ ਮਦਦ ਕਰਨ ਦੀ ਕੀਤੀ ਅਪੀਲ
ਲੰਡਨ, 27 ਫਰਵਰੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਬ੍ਰਿਟਿਸ਼ ਸਿੱਖ ਲੇਬਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ਸਰਕਾਰ ਨੂੰ ਭਾਰਤ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ ਲਈ ਕਿਹਾ ਹੈ ਅਤੇ ਇਹ ਵੀ ਪੁੱਛਿਆ ਹੈ ਕਿ ਕੀ ਉਹ ਇਸ ਮਾਮਲੇ 'ਤੇ ਆਪਣੇ ਭਾਰਤੀ ਹਮਰੁਤਬਾ ਨਾਲ ਗੱਲਬਾਤ ਕਰ ਰਹੇ ਹਨ। ਢੇਸੀ ਨੇ ਇੱਕ ਟਵੀਟ ਵਿੱਚ ਕਿਹਾ “ਉਸ ਦੀ ਦੁਖਦਾਈ ਮੌਤ ਦੇ ਅੱਠ ਮਹੀਨਿਆਂ ਤੋਂ ਵੱਧ ਸਮੇਂ ਬਾਅਦ, ਸਿੱਧੂ ਮੂਸੇ ਵਾਲਾ ਦੇ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਨਿਆਂ ਦੇ ਹੱਕਦਾਰ ਹਨ।....
ਚੀਨ 'ਚ ਇਕ ਖਾਨ ਡਿੱਗਣ ਕਾਰਨ 5 ਮਜ਼ਦੂਰਾਂ ਦੀ ਮੌਤ
ਸਿਚੁਆਨ, 27 ਫਰਵਰੀ : ਦੱਖਣੀ-ਪੱਛਮੀ ਚੀਨ 'ਚ ਇਕ ਖਾਨ ਦੀ ਛੱਤ ਡਿੱਗਣ ਨਾਲ ਘੱਟੋ-ਘੱਟ 5 ਮਜ਼ਦੂਰਾਂ ਦੀ ਮੌਤ ਹੋ ਗਈ। ਐਮਰਜੈਂਸੀ ਪ੍ਰਬੰਧਨ ਦੇ ਸੂਬਾਈ ਵਿਭਾਗ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਸਵੇਰੇ ਸਿਚੁਆਨ ਸੂਬੇ 'ਚ ਇਕ ਖਾਨ 'ਚ ਵਾਪਰਿਆ। ਉਸ ਸਮੇਂ ਉੱਥੇ 25 ਮਜ਼ਦੂਰ ਮੌਜੂਦ ਸਨ, ਜਿਨ੍ਹਾਂ ਵਿੱਚੋਂ ਪੰਜ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ। ਬਾਕੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਪੂਰੀ ਸਮਰੱਥਾ ਨਾਲ ਖੋਜ ਅਤੇ ਬਚਾਅ....
ਇਟਲੀ ਦੇ ਕੈਲਾਬ੍ਰੀਆ ਨੇੜੇ ਸਮੁੰਦਰ ਵਿੱਚ ਕਿਸ਼ਤੀ ਪਲਟਣ ਕਾਰਨ 40 ਪ੍ਰਵਾਸੀਆਂ ਦੀ ਮੌਤ
ਰੋਮ, 27 ਫਰਵਰੀ : ਇਟਲੀ ਦੇ ਕੈਲਾਬ੍ਰੀਆ ਖੇਤਰ ਦੇ ਨੇੜੇ ਸਮੁੰਦਰ ਵਿੱਚ ਇੱਕ ਖਚਾਖਚ ਭਰੀ ਕਿਸ਼ਤੀ ਪਲਟਣ ਕਾਰਨ 40 ਤੋਂ ਵੱਧ ਪ੍ਰਵਾਸੀਆਂ ਦੀ ਮੌਤ ਹੋ ਗਈ ਜਦਕਿ 80 ਨੂੰ ਬਚਾ ਲਿਆ ਗਿਆ। ਇਕ ਸਮਾਚਾਰ ਏਜੰਸੀ ਨੇ ਕਿਹਾ ਕਿ ਖਰਾਬ ਮੌਸਮ ਦੌਰਾਨ ਚੱਟਾਨਾਂ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਡੁੱਬ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਹਾਜ਼ 100 ਤੋਂ ਵੱਧ ਲੋਕਾਂ ਨੂੰ ਲੈ ਕੇ ਸਮੁੰਦਰੀ ਤੱਟੀ ਸ਼ਹਿਰ ਕ੍ਰੋਟੋਨ ਨੇੜੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਤੱਟ ਰੱਖਿਅਕ ਨੇ ਇਕ ਬਿਆਨ 'ਚ....
ਚੀਨ ਵਿੱਚ ਫਿਰ 5ਵਾਂ ਅਰਬਪਤੀ ਕਾਰੋਬਾਰੀ ਲਾਪਤਾ
ਚੀਨ, 25 ਫਰਵਰੀ : ਚੀਨ ਵਿੱਚ ਇੱਕ ਵਾਰ ਫਿਰ ਇੱਕ ਅਰਬਪਤੀ ਕਾਰੋਬਾਰੀ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੀਨ ਦੇ ਆਈਟੀ ਸੈਕਟਰ ਵਿੱਚ ਇੱਕ ਵੱਡਾ ਨਾਮ ਮੰਨੇ ਜਾਣ ਵਾਲੇ ਬਾਓ ਫੈਨ ਪਿਛਲੇ ਕੁਝ ਦਿਨਾਂ ਤੋਂ ਆਪਣੀ ਕੰਪਨੀ ਨਾਲ ਸੰਪਰਕ ਵਿੱਚ ਨਹੀਂ ਹਨ। ਉਨ੍ਹਾਂ ਦੇ ਨਿਵੇਸ਼ ਬੈਂਕ ਚਾਈਨਾ ਰੇਨੇਸੈਂਸ ਮੁਤਾਬਕ ਉਨ੍ਹਾਂ ਨੂੰ ਸਰਕਾਰੀ ਜਾਂਚ ਦੇ ਸਿਲਸਿਲੇ 'ਚ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਨਹੀਂ ਹੋਇਆ ਹੈ। ਬਾਓ ਫੈਨ ਵਰਗਾ ਮਾਮਲਾ ਚੀਨ ਲਈ ਨਵਾਂ ਨਹੀਂ ਹੈ। ਪਿਛਲੇ ਕੁਝ ਸਾਲਾਂ....
ਅਮਰੀਕੀ ਵੀਜ਼ਾ ਪ੍ਰਸ਼ਾਸਨ ਨੇ ਕੋਵਿਡ-19 ਮਹਾਮਾਰੀ ਤੋਂ ਬਾਅਦ ਦੇਸ਼ ਭਰ 'ਚ ਵੀਜ਼ਾ ਮਨਜ਼ੂਰੀਆਂ 'ਚ ਲਗਭਗ 36 ਫੀਸਦੀ ਦਾ ਵਾਧਾ
ਵਾਸ਼ਿੰਗਟਨ : ਅਮਰੀਕੀ ਵੀਜ਼ਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕੋਵਿਡ-19 ਮਹਾਮਾਰੀ ਤੋਂ ਬਾਅਦ ਦੇਸ਼ ਭਰ 'ਚ ਵੀਜ਼ਾ ਮਨਜ਼ੂਰੀਆਂ 'ਚ ਲਗਭਗ 36 ਫੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਵੀਜ਼ਿਆਂ ਲਈ ਉਡੀਕ ਸਮਾਂ ਘਟਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕੌਂਸਲਰ ਮਾਮਲਿਆਂ ਦੇ ਬਿਊਰੋ ਵਿਚ ਵੀਜ਼ਾ ਸੇਵਾਵਾਂ ਲਈ ਉਪ ਸਹਾਇਕ ਸਕੱਤਰ ਜੂਲੀ ਸਟਫਟ ਨੇ ਓਵਰਸੀਜ਼ ਰਿਸਰਚ ਇੰਸਟੀਚਿਊਟ ਦੇ ਇਕ ਮੀਡੀਆ ਸਮਾਗਮ ਨੂੰ ਦੱਸਿਆ ਕਿ ਭਾਰਤ ਨੰਬਰ 1 ਤਰਜੀਹ ਹੈ।ਜੂਲੀ ਸਟਫਟ ਨੇ ਕਿਹਾ ਕਿ ਉਹ ਭਾਰਤ ਨੂੰ ਪਹਿਲ ਦੇਣ ਲਈ....
ਬ੍ਰਾਜੀਲ 'ਚ ਦੋ ਵਿਅਕਤੀਆਂ ਨੇ ਚਲਾਈਆਂ ਗੋਲੀਆਂ, 7 ਦੀ ਮੌਤ
ਬ੍ਰਾਜੀਲ, 23 ਫਰਵਰੀ : ਬ੍ਰਾਜੀਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ ਵਿਚ ਦੋ ਲੋਕ ਫਾਇਰਿੰਗ ਕਰਦੇ ਹੋਏ ਦੇਖੇ ਜਾ ਸਕਦੇ ਹਨ। ਘਟਨਾ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਵਿੱਚ ਇੱਕ 12 ਸਾਲ ਦੀ ਵੀ ਬੱਚੀ ਵੀ ਸ਼ਾਮਲ ਹੈ। ਹਮਲੇ ਤੋਂ ਬਾਅਦ ਦੋਵੇਂ ਹਮਲਾਵਰ ਫਰਾਰ ਹੋ ਗਏ। ਘਟਨਾ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਦੋਵੇਂ ਦੋਸ਼ੀ ਪੂਲ ਗੇਮ 'ਚ ਹਾਰ ਗਏ ਸਨ। ਹਾਰਨ ਤੋਂ ਬਾਅਦ ਹਾਲ 'ਚ ਮੌਜੂਦ ਬਾਕੀ ਲੋਕ ਉਹਨਾਂ 'ਤੇ ਹੱਸਣ ਲੱਗੇ। ਮੁਲਜ਼ਮ ਇਹ ਗੱਲ ਬਰਦਾਸ਼ਤ ਨਾ....
ਰਾਸ਼ਟਰਪਤੀ ਬਿਡੇਨ ਨੇ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਲਈ ਕੀਤਾ ਨਾਮਜ਼ਦ 
ਵਾਸਿੰਗਟਨ, 23 ਫਰਵਰੀ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵੀਰਵਾਰ ਨੂੰ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਨਾਮਜ਼ਦ ਕੀਤਾ ਹੈ। ਇਸ ਤੋਂ ਪਹਿਲਾਂ ਡੇਵਿਡ ਮਾਲਪਾਸ ਵਿਸ਼ਵ ਬੈਂਕ ਦੀ ਅਗਵਾਈ ਕਰ ਰਹੇ ਸਨ। ਬਿਡੇਨ ਨੇ ਕਿਹਾ ਕਿ ਅਜੈ ਬੰਗਾ ਇਤਿਹਾਸ ਦੇ ਇਸ ਨਾਜ਼ੁਕ ਸਮੇਂ 'ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਵਿਲੱਖਣ ਤੌਰ 'ਤੇ ਅਨੁਕੂਲ ਹਨ। ਵਿਸ਼ਵ ਬੈਂਕ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਮਈ ਦੇ ਸ਼ੁਰੂ ਵਿੱਚ ਡੇਵਿਡ ਮਾਲਪਾਸ ਦੀ ਜਗ੍ਹਾ ਇੱਕ ਨਵਾਂ ਪ੍ਰਧਾਨ ਚੁਣ ਸਕਦਾ....
ਅਮਰੀਕਾ ਦੇ ਫਲੋਰੀਡਾ 'ਚ ਗੋਲੀਬਾਰੀ ਦੀਆਂ ਹੋਈਆਂ ਦੋ ਘਟਨਾਵਾਂ, ਪੱਤਰਕਾਰ ਸਮੇਤ ਤਿੰਨ ਦੀ ਮੌਤ
ਫਲੋਰੀਡਾ, 23 ਫਰਵਰੀ : ਅਮਰੀਕਾ ਦੇ ਫਲੋਰੀਡਾ 'ਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਹੋਈਆਂ ਹਨ। ਇਸ ਘਟਨਾ ਵਿੱਚ ਕੁੱਲ 3 ਜਣਿਆਂ ਦੀ ਮੌਤ ਦੀ ਖ਼ਬਰ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਦੋਵੇਂ ਘਟਨਾਵਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਸਨ। ਦਰਅਸਲ ਵੀਰਵਾਰ ਸਵੇਰੇ ਇਕ ਹਮਲਾਵਰ ਨੇ 20 ਸਾਲਾ ਲੜਕੀ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਇਸ ਦੌਰਾਨ ਘਟਨਾ ਦੀ ਕਵਰੇਜ ਕਰਨ ਲਈ ਦੋ ਪੱਤਰਕਾਰ ਪਹੁੰਚੇ। ਇਸ ਦੌਰਾਨ ਹਮਲਾਵਰ ਫਿਰ ਆਇਆ ਅਤੇ ਪੱਤਰਕਾਰਾਂ ਸਮੇਤ ਮਾਂ-ਧੀ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ....