ਪਠਾਨਕੋਟ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਦਿੱਤੇ ਦਿਸਾ ਨਿਰਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿਖੇ ਤਹਿਸੀਲ ਪਠਾਨਕੋਟ ਅਤੇ ਤਹਿਸੀਲ ਧਾਰਕਲ੍ਹਾ ਵਿਖੇ ਪੈਂਡਿੰਗ ਪਏ ਇੰਤਕਾਲ ਦਰਜ ਕਰਨ ਲਈ ਦੂਸਰੀ ਵਾਰ ਵਿਸੇਸ ਕੈਂਪ ਲਗਾਏ ਗਏ । ਜਾਣਕਾਰੀ ਦਿੰਦੇ ਆਂ ਤਹਿਸੀਲਦਾਰ ਪਠਾਨਕੋਟ ਸ. ਲਛਮਣ ਸਿੰਘ ਨੇ ਦੱਸਿਆ ਕਿ ਅੱਜ ਲਗਾਏ ਗਏ ਦੂਸਰੇ ਵਾਰ ਕੈਂਪਾਂ ਦੌਰਾਨ ਜਿਲਾ ਪਠਾਨਕੋਟ ਵਿੱਚ 551 ਇੰਤਕਾਲ ਦਰਜ ਦਰਜ ਕੀਤੇ ਗਏ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ ਅਤੇ ਹਰ ਸੰਭਵ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਲਈ ਇਹ ਕੈਂਪ ਲਗਾਏ ਜਾ ਰਹੇ ਹਨ । ਉਹਨਾਂ ਕਿਹਾ ਕਿ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਸਬੰਧੀ ਹੈਲਪ ਲਾਈਨ ਨੰਬਰ 8184900002 ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ ।