- ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ
ਬਟਾਲਾ, 11 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 10 ਨਵੰਬਰ ਤੱਕ 674378 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 659322 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1450.23 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 95 ਫੀਸਦ ਬਣਦੀ ਹੈ। ਮੰਡੀਆਂ ਵਿੱਚੋਂ 87 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 257117 ਮੀਟਰਕ ਟਨ, ਮਾਰਕਫੈੱਡ ਵਲੋਂ 174150 ਮੀਟਰਕ ਟਨ, ਪਨਸਪ ਵਲੋਂ 147697 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 74884 ਐੱਫ.ਸੀ.ਆਈ ਵੱਲੋਂ 5431 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।