ਅੰਮ੍ਰਿਤਸਰ, 02 ਅਕਤੂਬਰ : ਬਠਿੰਡਾ ਤੋਂ ਲੋ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੁਣ ਪਹੁੰਚੇ ਉੱਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਰਖਾਏ ਗਏ ਪਾਠ ਦੇ ਭੋਗਾਂ ਦੇ ਵਿੱਚ ਸ਼ਿਰਕਤ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉੱਥੇ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪਰਮਾਤਮਾ ਦਾ ਕੋਟਨ ਕੋਟ ਧੰਨਵਾਦ ਕਰਦੇ ਹਨ ਜਿਨਾਂ ਵੱਲੋਂ ਉਹਨਾਂ ਨੂੰ ਸੇਵਾ ਕਰਨ ਦਾ ਬਲ ਬਖਸ਼ਿਆ ਹੈ। ਉਹਨਾਂ ਨੇ ਰਾਹੁਲ ਗਾਂਧੀ ਦੀ ਫੇਰੀ ਤੋਂ ਪਹਿਲਾਂ ਉਹਨਾਂ ਤੇ ਸ਼ਬਦੀ ਹਮਲੇ ਵੀ ਕੀਤੇ, ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੋਈ ਵੀ ਵਿਅਕਤੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਸੇਵਾ ਕਰ ਸਕਦਾ ਹੈ। ਇਹ ਗੁਰੂ ਸਾਹਿਬ ਦਾ ਦਿੱਤਾ ਹੋਇਆ ਸਿਧਾਂਤ ਹੈ, ਉਹਨਾਂ ਕਿਹਾ ਕਿ ਉਹ ਦਾਦੀ ਅਤੇ ਉਹਨਾਂ ਦੇ ਪਿਤਾ ਵੱਲੋਂ ਜੋ ਸਿੱਖਾਂ ਤੇ ਕਹਿਰ ਕਮਾਇਆ ਹੈ ਉਸ ਨੂੰ ਵੀ ਜਰੂਰ ਰਾਹੁਲ ਗਾਂਧੀ ਨੂੰ ਯਾਦ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕੋ ਹੀ ਸਿੱਕੇ ਦੇ ਦੋ ਪਹਿਲੂ ਹਨ ਜੋ ਕਿ 2013 ਤੋਂ ਸ਼ੁਰੂ ਹੋਇਆ ਸੀ ਅਤੇ 2023 ਦੇ ਵਿੱਚ ਆ ਕੇ ਉਹਨਾਂ ਦਾ ਭਾਂਡਾ ਫੋੜ ਹੋਇਆ ਹੈ ਉਹਨਾਂ ਨੇ ਕਿਹਾ ਕਿ ਸਿਰਫ ਇੱਕ ਹੀ ਇੱਕ ਐਸੀ ਪਾਰਟੀ ਹੈ ਜੋ ਪੰਜਾਬ ਦਾ ਭਲਾ ਕਰ ਸਕਦੀ ਹੈ ਉਹ ਹੈ ਸ਼੍ਰੋਮਣੀ ਅਕਾਲੀ ਦਲ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸਵਰਗੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲੰਮਾ ਚਿਰ ਪੰਜਾਬ ਦੀ ਖਾਤਿਰ ਜੇਲ ਕੱਟੀ ਗਈ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਗਈ ਉਹਨਾਂ ਨੇ ਕਿਹਾ ਕਿ ਜੇਕਰ ਪੰਜਾਬ ਦਾ ਭਲਾ ਲੋਕ ਚਾਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਤੋਂ ਸੱਤਾ ਵਿੱਚ ਲਿਆਉਣ ਦੀ ਜਰੂਰਤ ਹੈ l