- ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਫੋਗਿੰਗ ਕਰਵਾਈ ਜਾ ਰਹੀ ਹੈ
ਬਟਾਲਾ, 11 ਸਤੰਬਰ : ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਗਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆ ਜਾਰੀ ਹਨ ਅਤੇ ਸ਼ਹਿਰ ਅੰਦਰ ਲਗਾਤਾਰ ਵੱਖ ਵੱਖ ਖੇਤਰਾਂ ਵਿੱਚ ਫੋਗਿੰਗ ਕਰਵਾਈ ਜਾ ਰਹੀ ਹੈ। ਅੱਜ ਭਾਈਆਂ ਦੀ ਗਲੀ, ਵਿਸ਼ਵਕਰਮਾ ਰੋਡ, ਗੁਰੂ ਨਾਨਕ ਕਾਲੋਨੀ, ਨੇੜੇ ਕਾਦੀਆਂ ਚੂੰਗੀ ਆਦਿ ਵਿਖੇ ਫੋਗਿੰਗ ਕਰਵਾਈ ਗਈ। ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਸ਼ਹਿਰੀ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟੈਂਕੀਆਂ, ਫਰਿੱਜ ਦੇ ਪਿੱਛੇ ਲੱਗੀ ਟ੍ਰੇਅ ਵਿਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁਕਾ ਦਿਤਾ ਜਾਵੇ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ। ਨਗਰ ਨਿਗਮ ਦੀਆਂ ਟੀਮਾਂ ਵਲੋਂ ਘਰਾਂ ਵਿੱਚ ਕੂਲਰ, ਟਾਇਰਾਂ, ਗਮਲੇ, ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਡੇਂਗੂ ਦੀ ਰੋਕਥਾਮ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ ਕਰਨ ਕਿਉਂਕਿ ਇਸੇ ਤਰਾਂ ਦੇ ਪਾਣੀ ਵਿਚ ਡੇਂਗੂ ਦਾ ਮੱਛਰ ਪਲਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ। ਫੋਗਿੰਗ ਕਰਵਾਉਣ ਸਬੰਧੀ ਚੀਫ ਸੈਨੇਟਰੀ ਇੰਸਪੈਕਟਰ 82889-98189 ਅਤੇ ਸੈਨੇਟਰੀ ਇੰਸਪੈਕਟਰ ਦਿਲਬਾਗ ਸਿੰਘ ਨਾਲ 62831-57990 ਤੇ ਸੰਪਰਕ ਕੀਤਾ ਜਾ ਸਕਦਾ ਹੈ।