ਅੰਮ੍ਰਿਤਸਰ, 7 ਨਵੰਬਰ : ਸ਼੍ਰੋਮਣੀ ਕਮੇਟੀ ਦੀਆਂ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਅਕਾਲੀ ਨੇ ਵੀ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸਜੀਪੀ ਦੇ ਸਾਰੇ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕੰਮਕਾਜ ਵਿਚ ਪੂਰੀ ਤਰ੍ਹਾਂ ਤੋਂ ਭਰੋਸਾ ਪ੍ਰਗਟਾਇਆ ਗਿਆ ਹੈ। ਇਸ ਲਈ ਮੌਜੂਦਾ ਚੋਣਾਂ ਲਈ ਧਾਮੀ ਹੀ ਪਾਰਟੀ ਦੇ ਉਮੀਦਵਾਰ ਰਹਿਣਗੇ। ਉਮੀਦਵਾਰ ਐਲਾਨੇ ਜਾਣ ਦੇ ਬਾਅਦ ਐਡਵੋਕੇਟ ਧਾਮੀ ਨੇ ਸ. ਸੁਖਬੀਰ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਟਵੀਟ ਕਰਕੇ ਲਿਖਿਆ-“ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਐਸਜੀਪੀ ਦੇ ਪ੍ਰਧਾਨਗੀ ਅਹੁਦੇ ਲਈ ਉਮੀਦਵਾਰ ਵਜੋਂ ਚੁਣਿਆ ਗਿਆ ਹੈ।
ਬੀਬੀ ਜਗੀਰ ਕੌਰ ਨੇ ਸੰਤ ਬਲਵੀਰ ਸਿੰਘ ਘੁੰਨਸ ਨੂੰ ਐਲਾਨਿਆ ਉਮੀਦਵਾਰ
ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਹੋਣਗੇ ਇਹ ਐਲਾਨ ਅੰਮ੍ਰਿਤਸਰ 'ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਚਾਰ ਵਾਰ ਰਹੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ ਸੀ ਤੇ ਸੰਤ ਬਲਬੀਰ ਸਿੰਘ ਘੁੰਨਸ ਵੱਲੋਂ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਗਿਆ ਸੀ। ਇਸ ਵਾਰ ਬੀਬੀ ਜਗੀਰ ਕੌਰ ਨੇ ਸੰਤ ਬਲਵੀਰ ਸਿੰਘ ਘੁੰਨਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਵਾਅਦਾ ਕੀਤਾ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਨੂੰ ਕਿਸੇ ਵੀ ਤਰੀਕੇ ਦੀ ਕੋਈ ਪ੍ਰਧਾਨਗੀ ਦੀ ਭੁੱਖ ਨਹੀਂ ਹੈ ਅਤੇ ਮੈਂ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣ ਦਾ ਫੈਸਲਾ ਕੀਤਾ ਹੈ। ਅਤੇ ਬਲਵੀਰ ਸਿੰਘ ਘੁੰਨਸ ਵੱਲੋਂ ਖੁਦ ਉਹਨਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦੀ ਇੱਛਾ ਜਾਹਿਰ ਕੀਤੀ ਗਈ ਸੀ ਅਤੇ ਇਸ ਲਈ ਬਲਵੀਰ ਸਿੰਘ ਘੁੰਨਸ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਉਮੀਦਵਾਰ ਐਲਾਨਿਆ ਗਿਆ ਹੈ।