ਗੁਰਦਾਸਪੁਰ, 11 ਜੂਨ : ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸ਼ੁਰੂ ਕੀਤੀ ਗਈ ‘ਮਹਾਂ-ਜਨ ਸੰਪਰਕ ਮੁਹਿੰਮ’ ਤਹਿਤ ਭਾਜਪਾ ਦੇ ਵਰਕਰ ਪੰਜਾਬ ਭਰ ਵਿੱਚ ਦੂਰ-ਦੁਰਾਡੇ ਘਰਾਂ ਦੇ ਦਰਵਾਜ਼ੇ ਖੜਕਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿੱਚ ਕੇਂਦਰੀ ਮੰਤਰੀਆਂ ਵੱਲੋਂ ਹਰ ਜ਼ਿਲ੍ਹੇ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਜਪਾ ਦੇ ਕੌਮੀ ਪੱਧਰ ਦੇ ਆਗੂ ਵੱਖ-ਵੱਖ ਸੰਸਦੀ ਸੀਟਾਂ ’ਤੇ ਰੈਲੀਆਂ ਕਰਕੇ ਐਨਡੀਏ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰ ਰਹੇ ਹਨ। ਇਸ ਤਹਿਤ ਗੁਰਦਸਪੂਰ ‘ਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋਨ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਰੂਪ ‘ਚ ਰੈਲੀ ਸਥਲ ‘ਤੇ ਪੁੱਜੇ ਅਤੇ ਉਹਨਾਂ ਤਿਆਰੀਆਂ ਦਾ ਜਾਇਜਾ ਲਿਆI ਇਸ ਮੌਕੇ ਉਹਨਾਂ ਦੇ ਨਾਲ ਸੰਗਠਨ ਮਹਾਮੰਤਰੀ ਸ਼੍ਰੀਮੰਥਰੀ ਸ਼੍ਰੀਨਿਵਾਸੁਲੂ, ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਜ਼ਿਲ੍ਹਾ ਪ੍ਰਭਾਰੀ ਅਤੇ ਸਾਬਕਾ ਸੀਪੀਐਸ ਕੇਡੀ ਭੰਡਾਰੀ, ਭਾਜਪਾ ਗੁਰਦਾਸਪੁਰ ਦੇ ਜਿਲ੍ਹਾ ਪ੍ਰਧਾਨ ਸ਼ਿਵਬਿਰ ਸਿੰਘ ਰਾਜਨ ਅਤੇ ਹੋਰ ਭਾਜਪਾ ਆਗੂ ਵੀ ਮੌਜ਼ੂਦ ਸਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੇ 9 ਸਾਲ ਸੇਵਾ ਸੁਸ਼ਾਸਨ ਅਤੇ ਗ਼ਰੀਬ ਕਲਿਆਣ ਦੇ ਰਹੇ ਹਨ, ਜਿਸ ਬਾਰੇ ਸੂਬੇ ਦੀ ਜਨਤਾ ਨੂੰ ਜਾਣਕਾਰੀ ਦੇਣ ਲਈ ਗੁਰਦਾਸਪੁਰ ਵਿਖੇ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਨਤਾ ਨਾਲ ਰੁ-ਬ-ਰੁ ਹੋਣ ਲਈ ਆ ਰਹੇ ਹਨ ਅਤੇ ਉਹ ਇਸ ਜਗ੍ਹਾ ਹੋਣ ਵਾਲੀ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਕਰਕੇ ਕੇਂਦਰ ਦੀ ਐਨਡੀਏ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰਨਗੇ। ਇਸ ਮੌਕੇ ਭਾਜਪਾ ਪੰਜਾਬ ਦੀ ਲੀਡਰਸ਼ਿਪ ਵੀ ਮੌਜੂਦ ਰਹੇਗੀ। ਉਹਨਾਂ ਸਾਰਿਆਂ ਨੂੰ ਇਸ ਰੈਲੀ ਵਿੱਚ ਵਧ-ਚੜ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ।