ਗੁਰਦਾਸਪੁਰ, 27 ਫਰਵਰੀ : ਜ਼ਿਲ੍ਹਾ ਮਾਲ ਅਫ਼ਸਰ ਗੁਰਦਾਸਪੁਰ ਸ੍ਰੀ ਲਕਸ਼ੈ ਕੁਮਾਰ ਨੇ ਹਰ ਅਤੇ ਖ਼ਾਸ ਨੂੰ ਸੂਚਿਤ ਕੀਤਾ ਹੈ ਕਿ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਦੀ ਸਰਕਾਰੀ ਗੱਡੀ ਪੀ.ਬੀ.-06-ਕਿਊ-0033 ਦੀ ਖੁੱਲ੍ਹੀ ਬੋਲੀ ਰਾਹੀਂ ਨਿਲਾਮੀ ਮਿਤੀ 4 ਮਾਰਚ 2024 ਨੂੰ ਸਵੇਰੇ 11:00 ਵਜੇ ਜ਼ਿਲ੍ਹਾ ਮਾਲ ਅਫ਼ਸਰ ਗੁਰਦਾਸਪੁਰ ਦੇ ਦਫ਼ਤਰ ਦੇ ਕਮਰਾ ਨੰਬਰ 204, ਬੀ-ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗੱਡੀ ਦੀ ਨਿਲਾਮੀ ਲਈ ਪੇਸ਼ਗੀ ਰਕਮ 10,000/- ਰੁਪਏ ਨਗਦ ਹੋਵੇਗੀ, ਜੋ ਡਿਪਟੀ ਕਮਿਸ਼ਨਰ ਦਫ਼ਤਰ ਦੀ ਨਜਾਰਤ ਸ਼ਾਖਾ ਵਿਚ ਮਿਤੀ 01 ਮਾਰਚ 2024 ਤੱਕ ਜਮਾਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਿਲਾਮੀ ਦੀਆਂ ਸ਼ਰਤਾਂ ਮੌਕੇ ਤੇ ਦੱਸੀਆਂ ਜਾਣਗੀਆਂ। ਨਿਲਾਮੀ ਕੈਂਸਲ ਕਰਨ ਦੇ ਅਧਿਕਾਰ ਇਸ ਦਫ਼ਤਰ ਪਾਸ ਰਾਖਵੇਂ ਹੋਣਗੇ। ਉਨ੍ਹਾਂ ਕਿਹਾ ਕਿ ਬੋਲੀ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਦੀ ਨਜਾਰਤ ਸ਼ਾਖਾ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।