ਬਟਾਲਾ, 16 ਅਕਤੂਬਰ : ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਜੱਜ ਸ੍ਰੀ ਰਜਿੰਦਰ ਸਿੰਘ, ਮਾਣਯੋਗ ਜੇਐਮਆਈਸੀ ਬਟਾਲਾ ਵਲੋਂ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਐਡਵੋਕੈਟ ਅਜੇ ਲਾਹੋਰੀਆ, ਪਿ੍ਰੰਸੀਪਲ ਦਲਜੀਤ ਸਿੰਘ, ਰਣਯੋਧ ਸਿੰਘ ਬੱਲ, ਸਕੂਲ ਦਾ ਸਟਾਫ ਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਰਜਿੰਦਰ ਸਿੰਘ, ਮਾਣਯੋਗ ਜੇਐਮਆਈਸੀ ਬਟਾਲਾ ਨੇ ਕਿਹਾ ਕਿ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਕਰਨ ਲਈ ਸਾਂਝਾ ਹੰਭਲਾ ਮਾਰਨ ਜੀ ਜਰੂਰਤ ਹੈ ਅਤੇ ਸਮੂਹਿਕ ਸਹਿਯੋਗ ਨਾਲ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਜੋ ਵਿਅਕਤੀ ਕਿਸੇ ਕਾਰਨ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਹੈ, ਉਸ ਨੂੰ ਜੀਵਨ ਦੀ ਮੁੱਖ ਧਾਰਾ ਵਿੱਚ ਵਾਪਸ ਲਿਆ ਕੇ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦਿਆਂ ਹੋਇਆਂ ਟੋਲ ਫਰੀ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਜੇ ਲਾਹੋਰੀਆ ਵਲੋਂ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ। ਦੱਸਣਯੋਗ ਹੈ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਅੰਤਰਗਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ 1 ਅਕਤੂਬਰ 2023 ਤੱਕ ਇਹ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰ, ਪਿੰਡਾਂ, ਸਕੂਲਾਂ, ਕਾਲਜਾਂ ਤੋਂ ਇਲਾਵਾ ਜਨਤਕ ਥਾਵਾਂ ਤੇ ਵੱਖ-ਵੱਖ ਸੈਮੀਨਾਰ ਲਗਾ ਕੇ ਆਮ ਜਨਤਾ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।