ਬਟਾਲਾ, 29 ਸਤੰਬਰ : ਬਲਾਕ ਕਾਹਨੂੰਵਾਨ -1 ਸੈਂਟਰ ਚੱਕ ਸ਼ਰੀਫ਼ ਵਿਖੇ ਖੇਡਾਂ ਦੀ ਸਮਾਪਤੀ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਲਾਕ ਸਿੱਖਿਆ ਅਫ਼ਸਰ ਕਾਹਨੂੰਵਾਨ-1 ਸ ਲਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਦੀ ਯੋਗ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਅਤ ਅਫ਼ਸਰ ਐਲੀ: ਪ੍ਰਕਾਸ਼ ਜੋਸ਼ੀ ਦੇ ਸਹਿਯੋਗ ਨਾਲ ਵੱਖ-ਵੱਖ ਕਲੱਸਟਰਾਂ ਦੀਆਂ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਉਨ੍ਹਾਂ ਦੱਸਿਆ ਕਿ ਕਲੱਸਟਰ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਬਲਾਕ ਪੱਧਰ ਤੇ ਹੋਣ ਵਾਲੀਆਂ ਖੇਡਾਂ ਵਿੱਚ ਭਾਗ ਲੈਣਗੇ। ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਰਾਜਵਿੰਦਰ ਸਿੰਘ ਬਾਜਵਾ ਨੇ ਬੱਚਿਆਂ ਨੂੰ ਹੋਰ ਵੀ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਬਲਾਕ ਸਿੱਖਿਆ ਅਫ਼ਸਰ ਕਾਹਨੂੰਵਾਨ-1 ਲਖਵਿੰਦਰ ਸਿੰਘ ਸੇਖੋਂ ਨੇ ਜੇਤੂ ਬੱਚਿਆਂ ਨੂੰ ਇਨਾਮ ਤੇ ਸਰਟੀਫਿਕੇਟ ਦਿੱਤੇ ਤੇ ਬਲਾਕ ਜ਼ਿਲ੍ਹਾ ਪੱਧਰੀ ਅਤੇ ਸਟੇਟ ਪੱਧਰ ਤੇ ਜਿੱਤ ਪ੍ਰਾਪਤ ਕਰਨ ਲਈ ਹੋਰ ਵੀ ਜ਼ਿਆਦਾ ਮਿਹਨਤ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਤਪਾਲ ਸੈਂਟਰ ਮੁੱਖ ਅਧਿਆਪਕ, ਮਲਕੀਤ ਸਿੰਘ ਕਾਹਨੂੰਵਾਨ,ਸੁਧਾ ਦੇਵੀ,ਰਣਜੀਤ ਕੌਰ, ਇਕਬਾਲ ਸਿੰਘ, ਪਰਮਜੀਤ ਕੌਰ, ਮਨਜੀਤ ਕੌਰ,ਕੋਚ ਜੋਧ ਸਿੰਘ , ਕੁਲਵਿੰਦਰ ਕੌਰ , ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।