- ਰੰਗ ਦੇ ਬਸੰਤੀ ਫਿਲਮ ਵਿੱਚ ਇੱਕ ਓਂਕਾਰ ਸ਼ਬਦ ਦੀ ਸ਼ੂਟਿੰਗ ਵੇਲੇ ਪਹਿਲੀ ਵਾਰ ਆਇਆ ਸੀ ਦਰਬਾਰ ਸਾਹਿਬ : ਸ਼ਰਮਨ ਜੋਸ਼ੀ
ਅੰਮ੍ਰਿਤਸਰ, 14 ਜੂਨ : ਰੁਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਉਥੇ ਹੀ ਕਈ ਫਿਲਮ ਸਟਾਰ ਆਪਣੀ ਫ਼ਿਲਮਾਂ ਦੀ ਕਾਮਯਾਬੀ ਲਈ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਨਤਮਸਤਕ ਹੁੰਦੇ ਹਨ ਅਤੇ ਕਈ ਰਾਜਨੀਤਿਕ ਲੀਡਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ ਅਤੇ ਪਿਛਲੇ ਦਿਨੀ ਬ੍ਰਿਟਿਸ਼ ਰੈਪਰ ਸਟਫਲੋ ਡੋਨ ਵੱਲੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗਈ ਅਤੇ ਅੱਜ ਬਾਲੀਵੁੱਡ ਅਦਾਕਾਰ ਸ਼ਰਮਨ ਜੋਸ਼ੀ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਗੁਰਬਾਣੀ ਕੀਰਤਨ ਵੀ ਸਰਵਨ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਮਨ ਜੋਸ਼ੀ ਨੇ ਕਿਹਾ ਕਿ ਪਹਿਲੀ ਵਾਰ ਉਹ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਉਸ ਵੇਲੇ ਨਤਮਸਤਕ ਹੋਣ ਪਹੁੰਚੇ ਸਨ ਜਦੋਂ ਰੰਗ ਦੇ ਬਸੰਤੀ ਫ਼ਿਲਮ ਦਾ ਇੱਕ ਸ਼ਬਦ ਦੀ ਸ਼ੂਟਿੰਗ ਸ੍ਰੀ ਦਰਬਾਰ ਸਾਹਿਬ ਵਿਚ ਹੋਈ ਸੀ ਅਤੇ ਓਦੋਂ ਵੀ ਉਨ੍ਹਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਸੀ ਅਤੇ ਦੂਸਰੀ ਵਾਰ ਅੱਜ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਹ ਆਪਣੇ ਆਪ ਨੂੰ ਸੁਭਾਗਸ਼ਾਲੀ ਸਮਝਦੇ ਹਨ ਕਿ ਉਹ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਪੰਜਾਬੀ ਵਿਰਸੇ ਨੂੰ ਅਤੇ ਖ਼ਾਸ ਕਰ ਪੰਜਾਬੀ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਉਨ੍ਹਾਂ ਦੀ ਪਤਨੀ ਵੀ ਪੰਜਾਬੀ ਹੀ ਹਨ ਅਤੇ ਅਗਰ ਜ਼ਿੰਦਗੀ ਵਿੱਚ ਉਹਨਾਂ ਨੂੰ ਪੰਜਾਬੀ ਫਿਲਮ ਵਿਚ ਕੰਮ ਕਰਨ ਦਾ ਮੌਕਾ ਮਿਲੇਗਾ ਤਾਂ ਉਹ ਜਰੂਰ ਕਰਨਗੇ।