- ਜ਼ਿਲ੍ਹਾ ਪੱਧਰੀ ਖੇਡਾਂ ਅਧੀਨ ਅੱਜ ਮਲਟੀਪਰਪਜ਼ ਸਟੇਡੀਅਮ, ਲਮੀਨੀ, ਪਠਾਨਕੋਟ ਵਿਖੇ ਕਰਵਾਏ ਗਏ ਵੱਖ ਵੱਖ ਖੇਡ ਮੁਕਾਬਲੇ ਜ਼ਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਰਹੇ ਮੁੱਖ ਮਹਿਮਾਨ।
ਪਠਾਨਕੋਟ, 26 ਸਤੰਬਰ : ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ 26 ਸਤੰਬਰ 2023 ਤੋਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਸ ਅਧੀਨ ਅੱਜ ਮਲਟੀਪਰਪਜ਼ ਸਟੇਡੀਅਮ, ਲਮੀਨੀ, ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਸੁਭਅਰੰਭ ਕੀਤਾ ਗਿਆ ਹੈ। ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ, ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਖੇਡਾਂ ਵਤਨ ਪੰਜਾਬ ਦੀਆਂ-2023 ਦਾ ਸੁਭ-ਅਰੰਭ ਕਰਨ ਮਗਰੋਂ ਬੱਚਿਆਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਹੌਸਲਾਂ ਵਧਾਇਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ. ਡੀ. ਐਮ. ਪਠਾਨਕੋਟ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਯੁਧਬੀਰ ਸਿੰਘ ਡੀ.ਡੀ.ਪੀ.ਓ. ਪਠਾਨਕੋਟ, ਅਰੁਣ ਸਰਮਾ ਜਿਲ੍ਹਾ ਸਪੋਰਟਸ ਕੋਆਰਡੀਨੇਟਰ , ਜਗਜੀਵਨ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ, ਪ੍ਰਿੰਸੀਪਲ ਕੁਸਮ, ਪ੍ਰਿੰਸੀਪਲ ਨੀਰੂ ਕਟੋਚ, ਸੁਭਾਸ ਭੱਟ, ਅਜੀਤ ਸਿੰਘ, ਕੁਲਵਿੰਦਰ ਸਿੰਘ, ਅਸਵਨੀ ਕੁਮਾਰ, ਹਰੀਸ ਕੁਮਾਰ, ਅਮਰਜੀਤ ਸਿੰਘ, ਰਜਨੀ ਸੈਣੀ, ਪਰਵੀਨ ਬਾਲਾ, ਮਨਜੀਤ ਸਿੰਘ, ਰਾਣੋ ਦੇਵੀ, ਸੰਜੀਵ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ। ਇਸ ਤਰ੍ਹਾਂ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਅੱਜ ਪਹਿਲੇ ਦਿਨ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਸ੍ਰੀ ਲਾਲ ਚੰਦ ਕਟਾਰੂਚੱਕ ਨੇ 100 ਮੀਟਰ ਰੇਸ ਵਿੱਚ ਜਿੱਤੇ ਹੋਏ ਖਿਡਾਰੀਆਂ ਨੂੰ ਆਪਣੇ ਹੱਥਾਂ ਨਾਲ ਮੈਡਲ ਦਿੱਤੇ ਅਤੇ ਅੱਗੇ ਵੱਧਣ ਅਤੇ ਆਪਣੇ ਸਕੂਲ, ਜਿਲ੍ਹੇ ਅਤੇ ਸੂਬੇ ਦਾ ਨਾਮ ਰੋਸ਼ਨ ਕਰਨ ਨੂੰ ਕਿਹਾ ਜਿਸ ਨਾਲ ਉਹਨਾਂ ਦੇ ਮਾਪਿਆਂ ਨੂੰ ਵੀ ਉਹਨਾਂ ਤੇ ਗਰਵ ਅਤੇ ਮਾਨ ਹੋਵੇ। ਜਿਕਰਯੋਗ ਹੈ ਕਿ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਸਾਰੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਸਾਰੇ ਸਟਾਫ ਨੂੰ ਵੀ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਣ ਲਈ ਸੁਭਕਾਮਨਾਵਾਂ ਦਿੱਤੀਆਂ। ਇਸ ਮੋਕੇ ਤੇ ਉਨ੍ਹਾਂ ਵੱਲੋਂ ਖੇਡਾਂ ਸੁਰੂ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈੇ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆ-2023 ਅਧੀਨ ਪਹਿਲੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾ ਚੁੱਕੇ ਹਨ ਅਤੇ ਹੁਣ ਜਿਲ੍ਹਾ ਪੱਧਰੀ ਅਤੇ ਪੰਜਾਬ ਪੱਧਰੀ ਖੇਡਾਂ ਜਿਲ੍ਹੇ ਅੰਦਰ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਪੇ੍ਰਰਿਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ ਇਸ ਨਾਲ ਸਾਨੂੰ ਅੱਗੇ ਵੱਧਣ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਅਸੀਂ ਸਰੀਰਿਕ ਤੋਰ ਤੇ ਵੀ ਤੰਦਰੁਸਤ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਸਾਰੇ ਖਿਡਾਰੀ ਅਨੁਸਾਸਨ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਖੇਡਾਂ ਵਿੱਚ ਭਾਗ ਲੈਣਗੇ। ਅੰਤ ਵਿੱਚ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਇੱਕ ਯਾਦਗਾਰ ਚਿੰਨ੍ਹ ਭੇਂਟ ਕਰਕੇ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸਨਰ ਪਠਾਨਕੋਟ ਨੂੰ ਸਨਮਾਨਤ ਕੀਤਾ ਗਿਆ ।