- ਢਾਕੀ ਵਿਖੇ ਚਲ ਰਹੇ ਫਲਾਈ ਓਵਰ ਪ੍ਰੋਜੈਕਟ ਦਾ ਮੋਕੇ ਤੇ ਪਹੁੰਚ ਕੇ ਲਿਆ ਜਾਇਜਾ
- ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਵਿਕਾਸ ਪ੍ਰੋਜੈਕਟਰ ਪੂਰੇ ਕਰਨ ਲਈ ਦਿੱਤੇ ਦਿਸਾ ਨਿਰਦੇਸ
ਪਠਾਨਕੋਟ, 31 ਅਕਤੂਬਰ : ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡੀ.ਸੀ. ਦਫਤਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਅਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਦੇ ਵੱਡੇ ਪ੍ਰੋਜੈਕਟਾਂ ਦਾ ਰੀਵਿਓ ਲੈਣ ਲਈ ਮੀਟਿੰਗ ਆਯੋਜਿਤ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ, ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਰਨਲ, ਐਮ.ਐਸ. ਜਵੰਦਾ ਐਸ. ਈ. ਲੋਕ ਨਿਰਮਾਣ ਵਿਭਾਗ ਪਠਾਨਕੋਟ, ਰਜਿੰਦਰ ਸਿੰਘ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ, ਜਸਪ੍ਰਜੀਤ ਸਿੰਘ ਰਜਿਸਟਰਾਰ ਕੋਪਰੇਟਿਵ ਸੋਸਾਇਟੀ ਅਤੇ ਹੋਰ ਅਧਿਕਾਰੀ ਹਾਜਰ ਸਨ। ਮੀਟਿੰਗ ਦੇ ਆਰੰਭ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸਨਰ ਸ. ਹਰਬੀਰ ਸਿੰਘ ਨੇ ਲੋਕ ਨਿਰਮਾਣ ਵਿਭਾਗ ਨਾਲ ਰੀਵਿਓ ਕਰਦਿਆਂ ਜਾਣਕਾਰੀ ਪ੍ਰਾਪਤ ਕੀਤੀ ਕਿ ਢਾਕੀ ਵਿਖੇ ਰੇਲਵੇ ਲਾਈਨ ਤੋਂ ਬਣਾਏ ਜਾ ਰਹੇ ਫਲਾਈ ਓਵਰ ਚੋਂ ਹੋਰ ਕਿੰਨਾ ਸਮਾਂ ਲੱਗ ਸਕਦਾ ਹੈ। ਇਸ ਤੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਲਈਨ ਤੇ ਜੋ ਗਾਰਡਰ ਪਾ ਕੇ ਫਲਾਈ ਓਵਰ ਦਾ ਡਿਜਾਇਨ ਬਨਾਇਆ ਜਾਣਾ ਹੈ ਉਸ ਲਈ ਰੇਲਵੇ ਵਿਭਾਗ ਤੋਂ ਮਨਜੂਰੀ ਮਿਲ ਲਈ ਹੈ ਅਤੇ ਪੰਚਕੂਲਾ ਵਿਖੇ ਉਸ ਪੁਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਤਰ੍ਹਾਂ ਦੀ ਜਾਂਚ ਤੋਂ ਬਾਅਦ ਹੀ ਪੁਲ ਨੂੰ ਪਠਾਨਕੋਟ ਸਿਫਟ ਕੀਤਾ ਜਾਵੇਗਾ ਅਤੇ ਰੇਲਵੇ ਲਾਈਨ ਤੇ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਕਰੀਬ ਆਉਂਣ ਵਾਲੇ 6-7 ਮਹੀਨਿਆਂ ਦੇ ਅੰਦਰ ਅੰਦਰ ਪੁਲ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਟੈਂਕ ਚੌਕ ਤੋਂ ਸੁਜਾਨਪੁਰ ਜਾਣ ਵਾਲੇ ਮਾਰਗ ਤੇ ਬਣਾਏ ਜਾਣ ਵਾਲੇ ਪੁਲ ਦੇ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾ ਰੇਲਵੇ ਲਾਈਨ ਤੇ ਅੰਡਰ ਪਾਸ ਦੀ ਯੋਜਨਾ ਸੀ ਜੋ ਕਿ ਰੇਲਵੇ ਵਿਭਾਗ ਵੱਲੋਂ ਪਾਸ ਨਹੀਂ ਕੀਤੀ ਗਈ ਅਤੇ ਫਿਰ ਤੋਂ ਇਸ ਫਲਾਈ ਓਵਰ ਦਾ ਐਸਟੀਮੇਟ ਬਣਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਮਨਜੂਰੀ ਆਉਂਣ ਤੋਂ ਬਾਅਦ ਹੀ ਵਿਕਾਸ ਕਾਰਜ ਦਾ ਆਰੰਭ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਸਰਕਟ ਹਾਊਸ ਦਾ ਕੰਮ ਨਿਰੰਤਰ ਚਲ ਰਿਹਾ ਹੈ ਜਿਵੈਂ ਜਿਵੈਂ ਸਰਕਾਰ ਵੱਲੋਂ ਫੰਡ ਜਾਰੀ ਹੁੰਦੇ ਜਾ ਰਹੇ ਹਨ ਕੰਮ ਵਿੱਚ ਗਤੀ ਲਿਆਂਦੀ ਜਾ ਰਹੀ ਹੈ ਅਤੇ ਨਿਰਧਾਰਤ ਸਮੇਂ ਅੰਦਰ ਇਹ ਪ੍ਰੋਜੈਕਟ ਵੀ ਮੁਕੰਮਲ ਕਰ ਲਿਆ ਜਾਵੈਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕੀੜੀ ਚੋਕ ਦੀ ਹਾਲਤ ਜਿਆਦਾ ਖਸਤਾ ਹੋਣ ਕਰਕੇ ਆਉਂਣ ਜਾਣ ਵਾਲੇ ਲੋਕਾਂ ਨੂੰ ਅਤੇ ਦੁਕਾਨਦਾਰਾਂ ਨੂੰ ਕਾਫੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਭਾਗੀ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਚੋਕ ਵਿੱਚ ਸਮਰੱਥਾਂ ਦੇ ਅਨੁਸਾਰ ਮਟੀਰਿਅਲ ਦੀ ਭਰਾਈ ਕੀਤੀ ਗਈ ਹੈ ਅਤੇ ਦੁਕਾਨਦਾਰਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਪਾਣੀ ਦੇ ਟੰਕਰਾਂ ਦੀ ਵੀ ਵਿਵਸਥਾ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਤੋਂ ਇਲਾਵਾ ਜਿਲ੍ਹੇ ਅੰਦਰ ਚਲ ਰਹੇ ਹੋਰ ਪ੍ਰੋਜੈਕਟਾਂ ਦਾ ਜਾਇਜਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਜਾਰੀ ਕੀਤੇ ਗਏ ਕਿ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਇਹ ਪ੍ਰੋਜੈਕਟ ਪੂਰੇ ਕਰਕੇ ਜਨਤਾ ਨੂੰ ਸਮਰਪਿਤ ਕੀਤੇ ਜਾ ਸਕਣ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ , ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਅਤੇ ਵਿਭਾਗੀ ਅਧਿਕਾਰੀਆਂ ਦੇ ਨਾਲ ਢਾਕੀ ਵਿਖੇ ਬਣਾਏ ਜਾ ਰਹੇ ਫਲਾਈ ਓਵਰ ਦਾ ਜਾਇਜਾ ਲੈਣ ਲਈ ਮੋਕੇ ਤੇ ਪਹੁੰਚੇ ਅਤੇ ਸਹਿਰ ਅੰਦਰ ਹੋਰ ਚਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਵੀ ਜਾਇਜਾ ਲਿਆ।