ਸ੍ਰੀ ਹਰਿਮੰਦਰ ਸਾਹਿਬ ’ਚ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ 

ਅੰਮ੍ਰਿਤਸਰ, 23 ਜੂਨ 2024 : ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਲੜਕੀ ਦੀਆਂ ਮੁਸ਼ਕਲਾਂ ਵਧੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਪੁਲਿਸ ਨੇ ਲੜਕੀ ਅਰਚਨਾ ਮਕਵਾਨਾ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ ਕਰ ਲਿਆ, ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਆਸਣ ਕੀਤੇ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਸਨ। ਅਰਚਨਾ ਮਕਵਾਨਾ ਨਾਮ ਦੀ ਲੜਕੀ ਨੇ ਫੋਟੋਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਸਨ।  ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਤੇ ਅਰਚਨਾ ਮਕਵਾਣਾ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐੱਸਜੀਪੀਸੀ ਨੇ ਐਕਸ਼ਨ ਲੈਂਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਡਿਊਟੀ 'ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਅਰਚਨਾ ਮਕਵਾਨਾ ਨਾਂ ਦੀ ਇਸ ਇੰਨਫਲੂਏਂਸਰ ਨੇ ਹਰਿਮੰਦਰ ਸਾਹਿਬ 'ਚ ਯੋਗਾ ਕਰਦੇ ਸਮੇਂ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਸਨ ਜਿਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਡਿਊਟੀ 'ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਅਰਚਨਾ ਮਕਵਾਨਾ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ ਜਿਸ ਦੇ ਆਧਾਰ ਉੱਤੇ ਕੁੜੀ ਵਿਰੁਧ ਪਰਚਾ ਦਰਜ ਕੀਤਾ ਗਿਆ। ਹਾਲਾਂਕਿ, ਨਾਰਾਜ਼ਗੀ ਜਤਾਏ ਜਾਣ ਉੱਤੇ ਅਰਚਨਾ ਨੇ ਮੁਆਫੀ ਮੰਗੀ, ਪਰ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਇਹ ਕਾਰਵਾਈ ਕੀਤੀ। ਅਰਚਨਾ ਮਕਵਾਨਾ ਨੇ ਸੋਸ਼ਲ ਮੀਡੀਆ 'ਤੇ 2 ਤਸਵੀਰਾਂ ਪੋਸਟ ਕੀਤੀਆਂ ਹਨ। ਜਿਸ 'ਚ ਉਹ ਮੈਡੀਟੇਸ਼ਨ ਅਤੇ ਟਾਪ ਪੋਸਚਰ 'ਚ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਇਹ ਯੋਗ ਆਸਣ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਕੀਤਾ। ਇਸ ਤੋਂ ਬਾਅਦ, ਉਸਨੇ ਖੁਦ ਇਹ ਫੋਟੋ ਪੋਸਟ ਕੀਤੀ ਅਤੇ ਲਿਖਿਆ ਕਿ ਉਹ ਆਪਣੇ ਸਥਾਨ ਤੋਂ ਯੋਗ ਦੀ ਸ਼ਕਤੀ ਫੈਲਾਉਣ ਵਿੱਚ ਮਦਦ ਕਰਨ ਲਈ ਵਾਹਿਗੁਰੂ ਜੀ ਦਾ ਧੰਨਵਾਦ ਕਰਦੀ ਹੈ। ਦੂਜੀ ਫੋਟੋ ਵਿੱਚ ਉਸ ਨੇ ਕੋਈ ਟਿੱਪਣੀ ਨਹੀਂ ਲਿਖੀ। ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਅੰਦਰ ਅਜਿਹਾ ਕੰਮ ਕਰਨਾ ਸਿੱਖ ਮਰਿਆਦਾ ਦੇ ਖ਼ਿਲਾਫ਼ ਹੈ। ਫਿਰ ਵੀ ਕੁਝ ਲੋਕ ਜਾਣਬੁੱਝ ਕੇ ਇਸ ਪਵਿੱਤਰ ਅਸਥਾਨ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਨਿੱਕੇ-ਮੋਟੇ ਕੰਮ ਕਰਦੇ ਹਨ। ਹਾਲ ਹੀ ਵਿੱਚ ਇੱਕ ਲੜਕੀ ਦੇ ਕਾਰਨਾਮਿਆਂ ਨੇ ਸਿੱਖ ਭਾਵਨਾਵਾਂ ਅਤੇ ਸਵੈਮਾਣ ਨੂੰ ਠੇਸ ਪਹੁੰਚਾਈ ਹੈ। ਜਿਸ ਲਈ ਪੁਲਿਸ ਨੂੰ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ।

y
FIR COPY