- ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ
- ਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ : ਸੇਖਵਾਂ
ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਤਤਪਰ ਹੈ ਅਤੇ ਰਾਜ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਸਲਾਹਪੁਰ ਬਾਂਗਰ, ਭਰੋ ਹਾਰਨੀ, ਦਾਰਾਪੁਰ, ਚੱਕ ਸ਼ਰੀਫ਼ ਅਤੇ ਛਿੱਛਰਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਅਤੇ ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ ਉਹ ਸਾਰੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਜਰੀਏ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਕਾਦੀਆਂ ਸੂਬੇ ਦੇ ਵਿਕਸਤ ਹਲਕਿਆਂ ਵਿੱਚ ਸ਼ੁਮਾਰ ਹੋਵੇਗਾ। ਚੇਅਰਮੈਨ ਸ. ਜਗਰੂਪ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਸੂਬੇ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਮਿਲਣ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਰਾਜ ਸਰਕਾਰ ਨੇ ਸਕੂਲ ਆਫ਼ ਐਂਮੀਨੈਂਸ ਖੋਲ੍ਹਣ ਦੇ ਨਾਲ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫ਼ਤਵਾ ਦੇਣਗੇ।