ਅੰਮ੍ਰਿਤਸਰ 18 ਫਰਵਰੀ : ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਹੋਈਆ ਚੋਣਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਉਹਨਾਂ ਦੀ ਟੀਮ ਨੇ ਬਾਜੀ ਮਾਰੀ ਹੈ। ਅੱਜ ਚੋਣਾਂ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਕੁੱਲ 491 ਮੈਂਬਰਾਂ ਵਿਚੋ 399 ਮੈਂਬਰਾਂ ਨੇ ਵੋਟਾਂ ਪਾਈਆ ਜਿਸ ਵਿਚੋਂ ਜੇਤੂ ਉਮੀਦਵਾਰਾਂ ਵਿਚ ਸ਼ਾਮਲ ਪ੍ਰਧਾਨਗੀ ਦੇ ਅਹੁਦੇ ਤੇ ਖੜ੍ਹੇ ਡਾ.ਇੰਦਰਬੀਰ ਸਿੰਘ ਨਿੱਜਰ ਨੂੰ 247 ਅਤੇ ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ ਨੂੰ 242, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਬੰਟੀ ਨੂੰ 212, ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ ਨੂੰ 226, ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ ਨੂੰ 221 ਅਤੇ ਸ੍ਰ.ਰਮਨੀਕ ਸਿੰਘ ਨੂੰ 217 ਵੋਟਾਂ ਨਾਲ ਜਿੱਤ ਹਾਸਲ ਕੀਤੀ। ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ 97 ਵੋਟਾਂ ਦੇ ਫਰਕ ਨਾਲ, ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ ਨੇ 92 ਫੋਟਾਂ ਦੇ ਫਰਕ ਨਾਲ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਬੰਟੀ ਨੇ 32 ਵੋਟਾਂ ਦੇ ਫਰਕ ਨਾਲ ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ ਨੇ 61 ਵੋਟਾਂ ਦੇ ਫਰਕ ਨਾਲ, ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ ਨੇ 35 ਵੋਟਾਂ ਦੇ ਫਰਕ ਨਾਲ, ਅਤੇ ਸ੍ਰ.ਰਮਨੀਕ ਸਿੰਘ ਨੇ 63 ਵੋਟਾਂ ਦੇ ਫਰਕ ਨਾਲ ਬਾਜੀ ਮਾਰੀ। ਇਸ ਮੋਕੇ ਡਾ.ਇੰਦਰਬੀਰ ਸਿੰਘ ਨਿੱਜਰ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਅਸੀਂ ਦੀਵਾਨ ਦੀ ਚੜ੍ਹਦੀ ਕਲਾ ਲਈ ਸਭ ਦੇ ਸਹਿਯੋਗ ਨਾਲ ਇਕ ਮੁੱਠ ਹੋ ਕੇ ਕੰਮ ਕਰਾਗੇ। ਇਸ ਮੋਕੇ ਜਿੱਤ ਦੀ ਖੁਸ਼ੀ ਵਿਚ ਲਡੂਆਂ ਦਾ ਪ੍ਰਸ਼ਾਦ ਵੱਡਿਆ ਗਿਆ ਅਤੇ ਪ੍ਰਮਾਤਮਾ ਦਾ ਇਸ ਅਪਾਰ ਕਿਰਪਾ ਲਈ ਸ਼ੁਕਰਾਨਾ ਅਦਾ ਕੀਤਾ ਗਿਆ। ਦੂਜੀ ਧਿਰ ਵੋਟਾਂ ਦੌਰਾਨ ਲਗਾਇਆ ਧਰਨਾ ਇਨਕਮ ਟੈਕਸ ਦੇ ਰਿਟਾਇਰਡ ਅਧਿਕਾਰੀ ਸੁਰਿੰਦਰਜੀਤ ਸਿੰਘ ਪਾਲ ਜੋ ਜੋ ਕਿ ਡਾਕਟਰ ਨਿਜਰ ਦੇ ਸਾਹਮਣੇ ਪ੍ਰਧਾਨਗੀ ਦੀ ਚੋਣ ਲੜ ਰਹੇ ਸਨ। ਉਹਨਾਂ ਦੇ ਧੜੇ ਦੇ ਛੇ ਮੈਂਬਰ ਜਿਨਾਂ ਵਿੱਚ ਪ੍ਰੋਫੈਸਰ ਬਲਜਿੰਦਰ ਸਿੰਘ ਅਮਰਜੀਤ ਸਿੰਘ ਭਾਟੀਆ ਹਰੀ ਸਿੰਘ ਤੇ ਹੋਰ ਮੈਂਬਰ ਸ਼ਾਮਿਲ ਸਨ ਉਹਨਾਂ ਵੱਲੋਂ ਚੀਫ ਖਾਲਸਾ ਦੀਵਾਨ ਦੇ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ ਕਾਰਨ ਪੁੱਛਣ ਤੇ ਉਹਨਾਂ ਨੇ ਦੱਸਿਆ ਕਿ ਉਹਨਾਂ ਨੂੰ ਦੀਵਾਨ ਤੋਂ ਨਿਜਰ ਪ੍ਰਧਾਨ ਵੱਲੋਂ ਬਾਹਰ ਕੱਢਿਆ ਗਿਆ ਹੈ ਪਰ ਉਹਨਾਂ ਦਾ ਵੋਟਿੰਗ ਦਾ ਹੱਕ ਉਹ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਪੋਲ ਲਿਖਵਾ ਕੇ ਲਿਆਏ ਹਨ ਇਸ ਦੇ ਬਾਵਜੂਦ ਵੀ ਉਹਨਾਂ ਨੂੰ ਵੋਟ ਨਹੀਂ ਪਾਉਣ ਦਿੱਤੀ ਗਈ ਹੈ। ਜਿਸ ਦਾ ਵਿਰੋਧ ਕਰਨ ਲਈ ਉਹ ਧਰਨੇ ਤੇ ਬੈਠੇ ਹਨ ਹਾਲਾਂਕਿ ਕੁਝ ਦੇ ਧਰਨੇ ਤੋਂ ਬੈਠਣ ਤੋਂ ਬਾਅਦ ਉਹਨਾਂ ਵੱਲੋਂ ਧਰਨਾ ਚੁੱਕ ਲਿਆ ਗਿਆ