
ਅੰਮ੍ਰਿਤਸਰ 4 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ, ਇਸ ਚੈਕਿੰਗ ਦੌਰਾਨ ਉਹਨਾਂ ਵੱਲੋਂ ਆਯੁਸ਼ਮਾਨ ਆਰੋਗਯਾ ਕੇਂਦਰ ਜੇਠੂਵਾਲ, ਪ੍ਰਾਇਮਰੀ ਹੈਲਥ ਸੈਂਟਰ ਕੱਥੂਨੰਗਲ ਅਤੇ ਕਮਿਊਨਿਟੀ ਹੈਲਥ ਸੈਂਟਰ ਮਜੀਠਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਹਨਾਂ ਵੱਲੋਂ ਸਟਾਫ ਦੀ ਹਾਜ਼ਰੀ, ਹਸਪਤਾਲ ਵਿੱਚ ਦਾਖਲ ਮਰੀਜ਼, ਐਮਰਜੈਸੀ ਵਿਭਾਗ, ਜੱਚਾ ਬੱਚਾ ਵਿਭਾਗ, ਓਪੀਡੀ, ਲੈਬ, ਲੇਬਰ ਰੂਮ ਅਤੇ ਆਪਰੇਸ਼ਨ ਥੀਏਟਰ ਵਿੱਚ ਜਾਂਚ ਪੜਤਾਲ ਕੀਤੀ ਗਈ। ਇਸ ਤੋਂ ਇਲਾਵਾ ਮੈਡੀਸਨ ਸਟੋਰ ਵਿੱਚ ਜਾ ਕੇ ਦਵਾਈਆਂ ਦਾ ਸਟਾਕ ਚੈੱਕ ਕੀਤਾ ਗਿਆ। ਇਸ ਚੈਕਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ ਸਤਨਾਮ ਸਿੰਘ ਗਿੱਲ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।