- ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
ਅੰਮ੍ਰਿਤਸਰ, 22 ਜੂਨ 2024 : ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਨਿਰਮਾਣ ਕਾਰਜਾਂ ਲਈ ਕਾਰਸੇਵਾ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕੀਤੇ ਜਾਣ ਵਾਲੇ ਕਾਰਜਾਂ ਵਿਚ ਲੰਗਰ ਹਾਲ ਦੀ ਉਸਾਰੀ, ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰੇ, ਸਮਾਗਮਾਂ ਲਈ ਦੋ ਵੱਡੇ ਹਾਲ ਅਤੇ ਦਰਬਾਰ ਹਾਲ ਦੇ ਵਰਾਂਡਿਆਂ ਦੀ ਸੇਵਾ ਸ਼ਾਮਲ ਹੈ। ਕਾਰਸੇਵਾ ਦੀ ਸ਼ੁਰੂਆਤ ਕਰਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀ ਵਾਲੇ, ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਗੁਰਮਤਿ ਸਮਾਗਮ ਵੀ ਕਰਵਾਏ ਗਏ, ਜਿਸ ਵਿਚ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰਬਾਣੀ ਤੇ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਦੇਖਦਿਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਕਾਰਜਾਂ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਲੰਗਰ ਹਾਲ ਦੇ ਨਾਲ-ਨਾਲ ਸ੍ਰੀ ਅਖੰਡ ਪਾਠ ਸਾਹਿਬ 15 ਕਮਰੇ ਅਤੇ ਹੋਰ ਲੜੀਂਦੇ ਕਾਰਜਾਂ ਲਈ ਦੋ ਹਾਲ ਤਿਆਰ ਕਰਵਾਏ ਜਾਣਗੇ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦੇ ਬਰਾਂਡਿਆਂ ਦੀ ਵੀ ਸੇਵਾ ਕਰਵਾਈ ਜਾਵੇਗੀ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਭਾਈ ਪ੍ਰੇਮ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ, ਸ. ਯੁਵਰਾਜ ਸਿੰਘ, ਸਾਬਕਾ ਸਕੱਤਰ ਸ. ਜੋਰਿੰਦਰ ਸਿੰਘ ਅਦਲੀਵਾਲ, ਐਕਸੀਅਨ ਸ. ਸੁਖਜਿੰਦਰ ਸਿੰਘ, ਜੇਈ ਸ. ਸ਼ਮਸ਼ੇਰ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਦੀਦਾਰ ਸਿੰਘ, ਬਾਬਾ ਫ਼ਤਹਿ ਸਿੰਘ, ਬਾਬਾ ਕਰਮ ਸਿੰਘ, ਬਾਬਾ ਰਤਨ ਸਿੰਘ, ਬਾਬਾ ਅਵਤਾਰ ਸਿੰਘ, ਮਾਸਟਰ ਪ੍ਰਦੀਪ ਸਿੰਘ ਅਤੇ ਸੰਗਤਾਂ ਮੌਜੂਦ ਸਨ।