- ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ
ਬਟਾਲਾ, 7 ਅਗਸਤ : ਵਿਧਾਨ ਸਭਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪਿੰਡਾਂ ਅੰਦਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਯੂਥ ਕਲੱਬਾਂ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪਿੰਡਾਂ ਅੰਦਰ ਖੇਡ ਮੇਲਿਆਂ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ ਤੇ ਸਰਕਾਰ ਖਿਡਾਰੀਆਂ ਨੂੰ ਸਰਕਾਰੀ ਨੋਕਰੀਆਂ ਦੇਣ ਦੇ ਇਲਾਵਾ ਕਰੋੜਾਂ ਰੁਪਏ ਦੇ ਇਨਾਮ ਦੇਣ ਲਈ ਵਚਨਬੱਧ ਹੈ। ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸੰਗਤਾਂ ਦੀ ਸਹੂਲਤਾਂ ਲਈ ਅਗੇਤੀਆਂ ਤਿਆਰੀਆਂ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕੰਮ ਪ੍ਰਗਤੀ ਅਧੀਨ ਹਨ ਅਤੇ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਦੂਰ ਕਰਨ ਲਗਾਤਾਰ ਯਤਨਸ਼ੀਲ ਹਨ।