- ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਹੌਸਲਾ ਅਫਜਾਈ ਕੀਤੀ ਗਈ - ਪ੍ਰਿੰਸੀਪਲ ਪਰਮਜੀਤ
ਗੋਇੰਦਵਾਲ ਸਾਹਿਬ 26 ਸਤੰਬਰ 2024 : ਡਾਇਰੈਕਟਰ ਖੇਤੀਬਾੜੀ ਡਾਕਟਰ ਜਸਵੰਤ ਸਿੰਘ ਜੀ ਦੇ ਹੁਕਮਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਪ੍ਰਬੰਧਨ ਸਕੀਮ ਅਧੀਨ ਸੂਚਨਾ, ਸਿੱਖਿਆ ਤੇ ਪ੍ਰਸਾਰ ਗਤੀਵਿਧੀਆਂ ਸਬੰਧੀ ਡਾ.ਨਵਤੇਜ ਸਿੰਘ ਖੇਤੀਬਾੜੀ ਅਫਸਰ ਖਡੂਰ ਸਾਹਿਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਕੀਤੀ ਗਈ ਭਾਸ਼ਣ, ਕਵਿਤਾ ਅਤੇ ਪੇਂਟਿੰਗ : ਆਦਿ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਆਸ ਪ੍ਰਗਟਾਈ ਕਿ ਵਿਦਿਆਰਥੀ ਆਪਣੀ ਸਕੂਲੀ ਪੜ੍ਹਾਈ ਦੇ ਨਾਲ -ਨਾਲ ਆਪਣੇ, ਚੋਗਿਰਦੇ ਦੀਆਂ ਮੁਸ਼ਕਿਲਾਂ ਖਾਸ ਤੌਰ 'ਤੇ ਵਾਤਾਵਰਨ ਪ੍ਰਤੀ ਸੁਚੇਤ ਹੋਣਗੇ ਅਤੇ ਇਸ ਦੀ ਸਵੱਛਤਾ ਦੇ ਲਈ ਆਪ ਅਤੇ ਆਪਣੇ ਸਕੇ ਸਬੰਧੀਆਂ ਨੂੰ ਵੀ ਸੁਚੇਤ ਕਰਦੇ ਰਹਿਣਗੇ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਕਿ ਆਉਣ ਵਾਲੇ ਧਾਰਮਿਕ ਅਤੇ ਪਵਿੱਤਰ ਤਿਉਹਾਰਾਂ ਦੀ ਪਵਿੱਤਰਤਾ ਤੇ ਪ੍ਰਦੂਸ਼ਣ ਰਹਿਤ ਮਨਾਉਣ। ਉਨ੍ਹਾਂ ਪਰਾਲੀ ਪ੍ਰਬੰਧਨ ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖੇਤੀ ਕੁਦਰਤ 'ਤੇ ਨਿਰਭਰ ਹੈ ਤੇ ਮਿੱਟੀ, ਪਾਣੀ, ਹਵਾ ਅਤੇ ਜੈਵਿਕ ਵੰਨ ਸੁਵੰਨਤਾ ਇਸ ਦੇ ਅਹਿਮ ਅੰਗ ਹਨ। ਪਰਾਲੀ ਨੂੰ ਲਗਾਏ ਲਾਂਬੂ ਇਸ ਵਿਚ ਵਿਗਾੜ ਪੈਦਾ ਕਰ ਦਿੰਦੇ ਹਨ, ਜਿਸ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ, ਦੇ ਉਥੇ ਹੀ ਹਵਾ ਵਿਚ ਵੀ ਜ਼ਹਿਰੀਲੀਆਂ ਗੈਸਾਂ ਪੈਦਾ ਹੋ ਜਾਂਦੀਆਂ ਹਨ, ਜਿਸ ਨਾਲ ਖੇਤੀ ਖਰਚੇ ਤਾਂ ਵਧਦੇ ਹੀ ਹਨ, ਉਥੇ ਹੀ ਸਰੀਰਕ ਬਿਮਾਰੀਆਂ ਵਿਚ ਵੀ ਵਾਧਾ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਚੰਗੇ ਭਵਿੱਖ ਲਈ ਵਿਦਿਆਰਥੀ ਆਪਣੇ ਮਾਤਾ ਪਿਤਾ ਅਤੇ ਨਜ਼ਦੀਕੀਆਂ ਨੂੰ ਪਰਾਲੀ ਸਾੜਨ ਤੇ ਹੁੰਦੇ ਨੁਕਸਾਨ ਬਾਰੇ ਦੱਸਣ। ਇਸ ਮੌਕੇ ਡਾਕਟਰ ਨਵਤੇਜ ਸਿੰਘ ਖੇਤੀਬਾੜੀ ਅਫਸਰ ਖਡੂਰ ਸਾਹਿਬ ਨੇ ਜਾਣਕਾਰੀ ਦਿੱਤੀ ਕਿ ਪਰਾਲੀ ਨੂੰ ਸਾੜਨ ਨਾਲ ਬਹੁਮੁੱਲੇ ਖੁਰਾਕੀ ਤੱਤ ਸੜ ਜਾਂਦੇ ਹਨ, ਜਦਕਿ ਵਿਗਿਆਨੀਆਂ ਦੁਆਰਾ ਵਿਕਸਿਤ ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸਬਰ ਨਾਲ ਪਰਾਲੀ ਵਿਚ ਕਣਕ ਦੀ ਸਿੱਧੀ ਬਿਜਾਈ ਕਰ ਕੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕਦਾ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਖੇਤੀਬਾੜੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪ੍ਰੋਗਰਾਮ ਵਿੱਚ ਅਵਲ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ ਅਤੇ ਪ੍ਰੇਰਿਤ ਕੀਤਾ ਕਿ ਉਹ ਆਪਣੇ ਰਿਸ਼ਤੇਦਾਰਾਂ ਅਤੇ ਸਕੇ ਸਬੰਧੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ। ਇਸ ਮੌਕੇ ਵਾਈਸ ਪ੍ਰਿੰਸੀਪਲ ਸਰਦਾਰ ਗੁਰਪ੍ਰਤਾਪ ਸਿੰਘ ਨੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ । ਇਸ ਪ੍ਰੋਗਰਾਮ ਦੌਰਾਨ ਸਾਇੰਸ ਦੇ ਅਧਿਆਪਕ ਬਲਵਿੰਦਰ ਸਿੰਘ ਸਟੇਜ ਸੈਕਟਰੀ ਸਾਇੰਸ ਅਧਿਆਪਕ ਭੂਮਿਕਾ ਬਾਖੂਬੀ ਨਿਭਾਉਦਿਆਂ ਅਪੀਲ ਕੀਤੀ ਕਿ ਚੰਗੇ ਭਵਿੱਖ ਲਈ ਸਾਨੂੰ ਸਾਡੇ ਕੁਦਰਤੀ ਸੋਮਿਆਂ ਨੂੰ ਬਚਾਉਣ ਵਾਸਤੇ ਬਹੁਤ ਵੱਡੇ ਯਤਨਾਂ ਦੀ ਲੜ ਹੈ ਅਤੇ ਉਹ ਬੱਚਿਆਂ ਦੇ ਸਹਿਯੋਗ ਨਾਲ ਇਹ ਸਭ ਕੁਝ ਸੰਭਵ ਹੋਵੇਗਾ। ਇਸ ਮੌਕੇ ਉਨਾਂ ਦੇ ਨਾਲ ਗੁਰਪ੍ਰਤਾਪ ਸਿੰਘ ਵਾਈਸ ਪ੍ਰਿੰਸੀਪਲ, ਬਲਵਿੰਦਰ ਸਿੰਘ, ਬਲਜੀਤ ਸਿੰਘ, ਯੁਵਰਾਜ ਸਿੰਘ, ਮਨਪ੍ਰੀਤ ਸਿੰਘ, ਚਰਨ ਕਮਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਬੀਰ ਸਿੰਘ ਬਾਠ, ਪਰਗਟ ਸਿੰਘ, ਮੰਗਾ ਸਿੰਘ, ਹਰਜਿੰਦਰ ਸਿੰਘ, ਕੰਵਲਜੀਤ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਅਤੇ ਸਕੂਲ ਦੇ ਹੋਰ ਅਧਿਆਪਕ ਹਾਜ਼ਰ ਸਨ।