- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੀ ਸਥਾਨਕ ਛੁੱਟੀ ਦੀ ਘੋਸ਼ਣਾ
ਅੰਮ੍ਰਿਤਸਰ 25 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਮਨਾਉਣ ਦੇ ਅਫਸਰ ਤੇ ਮਿਤੀ 30 ਅਕਤੂਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 30 ਅਕਤੂਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਮੌਕੇ ਸ੍ਰੀ ਘਨਸ਼ਾਮ ਥੋਰੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀ ਵਧਾਈ ਦਿੱਤੀ।