- ਬਰਸਾਤੀ ਸ਼ੀਜ਼ਨ ਦੌਰਾਨ ਮਲੇਰੀਆ ਤੇ ਡੇਂਗੂ ਬੁਖਾਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ
- ਹੜ੍ਹ ਪ੍ਰਭਾਵਿਤ ਲੋਕਾਂ ਦੇ ਪੂਸ਼ਆਂ ਲਈ ਚਾਰਾ ਮੁਹੱਈਆ ਕਰਵਾਉਣ ਵਾਲੇ ਕਿਸਾਨਾਂ ਦਾ ਕੀਤਾ ਧੰਨਵਾਦ
- ਪ੍ਰਭਾਵਿਤ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵੰਡਵਾਇਆ ਗਿਆ ਹਰਾ ਚਾਰਾ
ਤਰਨ ਤਾਰਨ, 15 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ‘ਤੇ ਹੜ੍ਹਾਂ ਮਗਰੋਂ ਚੱਲ ਰਹੇ ਰਾਹਤ ਕਾਰਜਾਂ ਵਿੱਚ ਲੱਗੇ ਮਗਨਰੇਗਾ ਮਜ਼ਦੂਰਾਂ ਨੂੰ ਅੋਡੋਮਾੱਸ ਕਰੀਮ ਦੇ ਪੈਕਟ ਵੰਡੇ ਗਏ ਤਾਂ ਜੋ ਉਹ ਬਰਸਾਤੀ ਸ਼ੀਜ਼ਨ ਦੌਰਾਨ ਮਲੇਰੀਆ ਤੇ ਡੇਂਗੂ ਬੁਖਾਰ ਤੋਂ ਬਚ ਸਕਣ। ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਬਲਾਕ ਚੋਹਲਾ ਸਾਹਿਬ ਦੇ ਪਿੰਡ ਰੂੜੀ ਵਾਲਾ ਵਿਖੇ ਹੜ੍ਹਾਂ ਦੀ ਮਾਰ ਹੇਠ ਆਏ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਪਸ਼ੂਆਂ ਲਈ ਮੱਕੀ ਦੀ ਕਟਾਈ ਕਰ ਰਹੇ ਮਗਨਰੇਗਾ ਮਜ਼ਦੂਰਾਂ ਨੂੰ ਅੋਡੋਮਾੱਸ ਕਰੀਮ ਦੇ ਪੈਕਟ ਵੰਡੇ। ਇਸ ਤੋਂ ਇਲਾਵਾ ਰੈਸਟ ਹਾਊਸ ਪੱਟੀ ਵਿਖੇ ਮਿੱਟੀ ਦੇ ਤੋੜੇ ਭਰ ਰਹੇ ਮਜ਼ਦੂਰਾਂ ਅਤੇ ਪਿੰਡ ਧੱਤਲ ਵਿਖੇ ਉਸਾਰੀ ਦਾ ਕੰਮ ਰਹੇ ਕਾਮਿਆਂ ਨੂੰ ਵੀ ਅੋਡੋਮਾੱਸ ਕਰੀਮ ਦੇ ਪਾਊਚ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਏ ਗਏ ਸੈਂਪਲਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਿਆ ਹੈ, ਇਸ ਲਈ ਡੇਂਗੂ ਮੱਛਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਬਹੁਤ ਜ਼ਰੂਰਤ ਹੈ।ਉਹਨਾਂ ਕਿਹਾ ਕਿ ਅੋਡੋਮਾੱਸ ਕਰੀਮ ਦੇ ਪੈਕਟਾਂ ਲਈ ਸਬ-ਡਵੀਜ਼ਨ ਤਰਨ ਤਾਰਨ ਦੇ ਕਰਮਚਾਰੀਆਂ ਵੱਲੋਂ ਯੋਗਦਾਨ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਪੂਸ਼ਆਂ ਲਈ ਚਾਰਾ ਮੁਹੱਈਆ ਕਰਵਾਉਣ ਵਾਲੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ ਅਤੇ ਹੋਰ ਲੋਕਾਂ ਨੂੰ ਵੀ ਹੜ੍ਹਾਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਇਹ ਚਾਰਾ ਹੜ੍ਹ ਪਭਾਵਿਤ ਇਲਾਕਿਆਂ ਦੇ ਕਿਸਾਨਾਂ ਦੇ ਪਸ਼ੂਆਂ ਲਈ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਤਰਨ ਤਾਰਨ ਵਿੱਚ ਸਤਲੁਜ ਦਰਿਆਂ ਵਿੱਚ ਆਏ ਹੜਾਂ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਸੀ।ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨੁੱਖਾਂ ਦੇ ਨਾਲ-ਨਾਲ ਜਾਨਵਰਾਂ ਦੀ ਮੱਦਦ ਲਈ ਵੀ ਉਪਰਾਲੇ ਆਰੰਭੇ ਗਏ ਹਨ। ਜਿੰਨ੍ਹਾਂ ਖੇਤਾਂ ਵਿਚ ਪਾਣੀ ਭਰ ਗਿਆ ਉਥੇ ਖੜੇ ਹਰੇ ਚਾਰੇ ਦੀ ਕਟਾਈ ਸੰਭਵ ਨਹੀਂ ਰਹੀ ਹੈ, ਉਥੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਗਾਤਾਰ ਪਸ਼ੂ ਪਾਲਕਾਂ ਨੂੰ ਹਰਾ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਹਰਾ ਚਾਰਾ ਵੰਡਵਾਇਆ ਗਿਆ ਹੈ।ਉਹਨਾਂ ਕਿਹਾ ਕਿ ਹਰੇ ਚਾਰੇ ਦੀ ਵੰਡ ਜਿ਼ੱਥੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ, ਉਥੇ ਬਹੁਤ ਸਾਰੇ ਹੋਰ ਆਸ ਪਾਸ ਦੇ ਪਿੰਡਾਂ ਤੋਂ ਵੀ ਕਿਸਾਨ ਵੀਰ ਮੱਦਦ ਲਈ ਹਰਾ ਚਾਰਾ ਮੁਹੱਈਆ ਕਰਵਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਇੰਨ੍ਹਾਂ ਪਿੰਡਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਬਿਮਾਰ ਪਸੂਆਂ ਦਾ ਨਾਲੋ-ਨਾਲ ਇਲਾਜ ਕੀਤਾ ਜਾ ਰਿਹਾ ਹੈ।