ਤਰਨ ਤਾਰਨ, 26 ਜੁਲਾਈ : ਜ਼ਿਲਾ ਪ੍ਸ਼ਾਸ਼ਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ਼ੀ੍ਮਤੀ ਬਲਦੀਪ ਕੌਰ ਦੀ ਪ੍ਧਾਨਗੀ ਹੇਠ ਅੱਜ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਲਈ ਸੈਨਿਕਾਂ ਦੀ ਬਹਾਦਰੀ ਭਰੀ ਗਾਥਾ ਨੂੰ ਚੇਤੇ ਕਰਦਿਆਂ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਜੰਗ ਵਿੱਚ ਭਾਰਤੀ ਫੌਜ ਨੇ ਔਖੀਆਂ ਪ੍ਰਸਥਿਤੀਆਂ ਦੇ ਬਾਵਜੂਦ ਜਿਸ ਤਰ੍ਹਾਂ ਦਲੇਰੀ ਤੇ ਸਾਹਸ ਦਾ ਸਬੂਤ ਦਿੱਤਾ, ਉਸ ਦੀ ਮਿਸਾਲ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਹੋਰ ਮਿਲਦੀ ਹੋਵੇ। ਉਹਨਾਂ ਕਿਹਾ ਕਿ ਹਰ ਦੇਸ਼ ਵਾਸੀ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗਾ। ਉਹਨਾਂ ਕਿਹਾ ਕਿ ਇਨ੍ਹਾਂ ਸੈਨਿਕਾਂ ਦੀ ਸ਼ਹਾਦਤ ਸਦੀਆਂ ਤੱਕ ਸਾਡੀ ਨੌਜਵਾਨ ਪੀੜ੍ਹੀ ਨੂੰ ਨਿਰਸਵਾਰਥ ਕੁਰਬਾਨੀ ਲਈ ਪ੍ਰੇਰਿਤ ਕਰਦੀ ਹੈ।