- ਖੇਡ ਮੁਕਾਬਲਿਆਂ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ
ਤਰਨ ਤਾਰਨ, 21 ਸਤੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ’’ ਸੀਜ਼ਨ-2 ਤਹਿਤ ਬਲਾਕ ਪੱਧਰੀ, ਜ਼ਿਲਾ ਪੱਧਰੀ ਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿੰਨਾਂ ਦੀ ਸ਼ੁਰੂਆਤ 29 ਅਗਸਤ ਨੂੰ ਬਠਿੰਡਾ ਤੋਂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ 26 ਸਤੰਬਰ ਤੋਂ 30 ਸਤੰਬਰ 2023 ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ।ਉਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਐਥਲੈਟਿਕਸ, ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਈਲ) ਖੋ-ਖੋ, ਫੁੱਟਬਾਲ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ), ਕੁਸ਼ਤੀ, ਟੇਬਲ ਟੈਨਿਸ, ਨੈੱਟਬਾਲ, ਹੈਂਡਬਾਲ, ਜੂਡੋ, ਗੱਤਕਾ, ਹਾਕੀ, ਬੈਡਮਿੰਟਨ ਅਤੇ ਕਿੱਕ ਬਾਕਸਿੰਗ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ। ਉਨਾਂ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ, ਮਲਟੀਪਰਪਜ਼ ਇੰਨਡੋਰ ਹਾਲ ਤਰਨ ਤਾਰਨ, ਪੁਲਿਸ ਲਾਈਨ ਗਰਾਊਂਡ ਤਰਨ ਤਾਰਨ, ਸੇਵਾ ਦੇਵੀ ਐੱਸ. ਡੀ. ਕਾਲਜ ਤਰਨ ਤਾਰਨ, ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦਗਿੱਲ ਵਿਖੇ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਐਥਲੈਟਿਕਸ, ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਈਲ) ਖੋ-ਖੋ, ਅਤੇ ਗੱਤਕਾ ਦੇ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਹੋਣਗੇ।ਇਸ ਤੋਂ ਇਲਾਵਾ ਵਾਲੀਬਾਲ ਸ਼ੂਟਿੰਗ, ਕੁਸ਼ਤੀ, ਕਿੱਕ ਬਾਕਸਿੰਗ, ਬੈਡਮਿੰਟਨ, ਹੈਂਡਬਾਲ, ਅਤੇ ਜੂਡੋ ਮਲਟੀਪਰਪਜ਼ ਇੰਨਡੋਰ ਹਾਲ ਤਰਨ ਤਾਰਨ ਵਿਖੇ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਫੁੱਟਬਾਲ ਤੇ ਵਾਲੀਬਾਲ ਸਮੈਸਿੰਗ ਦੇ ਮੁਕਾਬਲੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਣਗੇ।ਨੈੱਟਬਾਲ ਦੇ ਮੁਕਾਬਲੇ ਸੇਵਾ ਦੇਵੀ ਐੱਸ. ਡੀ. ਕਾਲਜ ਤਰਨ ਤਾਰਨ ਵਿਖੇ ਕਰਵਾਏ ਜਾਣਗੇ।ਹਾਕੀ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ (ਲੜਕੀਆਂ) ਅਤੇ ਟੇਬਲ ਟੈਨਿਸ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦਗਿੱਲ ਵਿਖੇ ਕਰਵਾਏ ਜਾਣਗੇ ਇਹਨਾਂ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਖੇਡ ਮੁਕਾਬਲਿਆਂ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ। ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਤੇ ਗਰਾਊਂਡਾਂ ਦੀ ਸਾਫ਼-ਸਫ਼ਾਈ, ਖਿਡਾਰੀਆਂ ਦੇ ਖਾਣ-ਪੀਣ, ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਪੀਣ ਵਾਲਾ ਸਾਫ਼ ਪਾਣੀ, ਅਤੇ ਆਰਜ਼ੀ ਪਖਾਨਿਆਂ ਆਦਿ ਲਈ ਲੋੜੀਂਦੇ ਪ੍ਰਬੰਧ ਸਮੇਂ-ਸਿਰ ਕਰਨ ਦੀ ਵੀ ਹਦਾਇਤ ਕੀਤੀ। ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਜ਼ਿਲਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।