- ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਖੂਨਦਾਨ ਕੈਂਪ ਦਾ ਸ਼ਾਨਦਾਰ ਉਪਰਾਲਾ
- ਪਾਰਟੀ ਵਲੰਟੀਆਰ ਵੱਲੋਂ ਪੂਰੇ ਉਤਸ਼ਾਹ ਨਾਲ ਖੂਨਦਾਨ ਕੈਂਪ ਵਿੱਚ ਲਿਆ ਹਿੱਸਾ
ਬਟਾਲਾ, 17 ਅਕਤੂਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ, ਦੇ ਜਨਮ ਦਿਨ ਮੌਕੇ ਅੱਜ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਪਾਰਟੀ ਵਲੰਟੀਅਰ ਨਾਲ ਮਿਲ ਕੇ ਖੂਨਦਾਨ ਕੈਂਪ ਦਾ ਸ਼ਾਨਦਾਰ ਉੱਪਰਾਲਾ ਕੀਤਾ ਗਿਆ। ਇਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਰਾਜੀਵ ਸ਼ਰਮਾ ਤੇ ਅੰਮਿ੍ਤ ਕਲਸੀ ਆਦਿ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ, ਦੇ ਜਨਮ ਦਿਨ ਮੌਕੇ ਖੂਨ ਦਾਨ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ ਵਾਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਖੂਨਦਾਨ ਕਰਨਾ ਇਕ ਮਹਾਨ ਅਤੇ ਪੁੰਨ ਵਾਲਾ ਕਾਰਜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਅਤੇ ਆਸ ਪਾਸ ਲੱਗਣ ਵਾਲੇ ਖੂਨਦਾਨ ਕੈਪਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਖੂਨਦਾਨ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਸਾਰੇ ਖੂਨਦਾਨੀਆਂ ਦਾ ਇਸ ਮਹਾਨ ਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਖੂਨਦਾਨ ਕਰਨ ਦਾ ਲੋਕਾਂ ਦਾ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਅਤੇ ਵਾਲੰਟੀਅਰ ਵਲੋਂ ਖੂਨਦਾਨ ਕੀਤਾ ਗਿਆ। ਸਿਵਲ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਆਪ ਪਾਰਟੀ ਵਲੰਟੀਅਰ ਦੀ ਪਹਿਲਕਦਮੀ ਨਾਲ 100 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਮੌਕੇ ਡਾ. ਰਵਿੰਦਰ ਸਿੰਘ ਐਸ.ਐਮ.ਓ ਬਟਾਲਾ, ਮਨਦੀਪ ਸਿੰਘ ਜਿਲ੍ਹਾ ਪਰਧਾਨ ਯੂਥ, ਡਾ. ਪ੍ਰੀਆਗੀਤ ਕਲਸੀ, ਮਨਾਕਸ਼ੀ ਕੌਸਲ਼ਰ, ਮਨਪ੍ਰੀਤ ਕੌਰ ਸਟਾਫ ਨਰਸ, ਮਲਕੀਤ ਸਿੰਘ, ਗਗਨ ਬਟਾਲਾ, ਨਿੱਕੂ ਹੰਸਪਾਲ, ਕਾਕਾ , ਮਾਣਿਕ ਮਹਿਤਾ ਅਤੇ ਆਪ ਵਲੰਟੀਅਰ ਆਦਿ ਮੋਜੂਦ ਸਨ।