- ਸਮਾਜਿਕ ਬੁਰਾਈ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਸਮੂਹਿਕ ਹੰਭਲਾ ਮਾਰਨ ਦੀ ਲੋੜ-ਡਾ. ਸ਼ਾਇਰੀ ਭੰਡਾਰੀ
- ਪੰਜਾਬ ਪੁਲਿਸ, ਹੋਮਗਾਰਡ ਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਮਾਰਚ ਪਾਸਟ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ
- ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ
ਬਟਾਲਾ, 16 ਅਗਸਤ 2024 : ਅੱਜ ਆਜ਼ਾਦੀ ਦਿਵਸ ਸਮਾਗਮ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਾ. ਸ਼ਾਇਰੀ ਭੰਡਾਰੀ,ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਡਾ. ਸ਼ਾਇਰੀ ਭੰਡਾਰੀ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਆਪਣੇ ਸੰਦੇਸ਼ ’ਚ ਬਟਾਲਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ, ਆਜ਼ਾਦੀ ਘੁਲਾਟੀਆਂ, ਵੱਖ-ਵੱਖ ਸੈਨਾਵਾਂ ਅਤੇ ਪੁਲਿਸ ਫੋਰਸਾਂ ਦੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਸੰਬੋਧਨ ਵਿੱਚ ਉਨਾਂ ਅੱਗੇ ਕਿਹਾ ਕਿ ਦੇਸ਼ ਦੀ ਖਾਤਰ ਸ਼ਹੀਦ ਹੋਏ ਸੂਰਬੀਰ ਯੋਧਿਆਂ, ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਆਦਿ ਨੂੰ ਕੋਟਿਨ ਕੋਟਿਨ ਪ੍ਰਣਾਮ ਕਰਦੇ ਹਨ, ਜਿਨ੍ਹਾਂ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਜਿੰਨਾ ਸੰਘਰਸ਼ ਆਜਾਦੀ ਲੈਣ ਨੂੰ ਕਰਨਾ ਪਿਆ ਉਨਾ ਹੀ ਸੰਘਰਸ਼ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਮੂਹ ਸੁਰੱਖਿਆ ਸੈਨਾਵਾਂ ਨੂੰ ਸਿਜਦਾ ਹੈ, ਜੋ ਦਿਨ ਰਾਤ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਪੰਜਾਬੀ, ਹਮੇਸ਼ਾ ਦੇਸ਼ ਸੇਵਾ ਵਿੱਚ ਅੱਗੇ ਰਹੇ ਹਨ ਅਤੇ ਅੱਜ ਲੋੜ ਹੈ ਕਿ ਸਮਾਜਿਕ ਬੁਰਾਈ ਨਸ਼ਿਆਂ ਆਦਿ ਨੂੰ ਜੜ ਤੋਂ ਖਤਮ ਕਰਨ ਲਈ ਹੰਭਲਾ ਮਾਰਿਆ ਜਾਵੇ। ਉਨ੍ਹਾਂ ਕਿਹਾ ਸਾਡੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਦੇਸ਼ ਦੀ ਖਾਤਰ ਸ਼ਹੀਦ ਹੋਣ ਵਾਲੇ ਯੋਧਿਆਂ ਨੇ ਜੋ ਸੁਪਨੇ ਸੰਜੋਏ ਸਨ, ਉਸਨੂੰ ਪੂਰਾ ਕਰੀਏ। ਆਖਰ ਵਿੱਚ ਉਨਾਂ ਕਿਹਾ ਕਿ ਉਹ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਈ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦੇ ਹਨ। ਇਸ ਮੌਕੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਉਪਰੰਤ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਡਾ. ਸ਼ਾਇਰੀ ਭੰਡਾਰੀ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਦਫਤਰ ਬਟਾਲਾ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਹਾਰਾ ਕਲੱਬ ਬਟਾਲਾ ਵਲੋਂ ਵੀ ਛਬੀਲ ਵਰਤਾਈ ਗਈ। ਆਜ਼ਾਦੀ ਦਿਵਸ ਸਮਾਗਮ ਵਿੱਚ ਜੱਜ ਸਾਹਿਬਾਨ ਸ੍ਰੀ ਹਰਪ੍ਰੀਤ ਸਿੰਘ, ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਬਟਾਲਾ, ਸ੍ਰੀ ਹਰਜਿੰਦਰ ਸਿੰਘ, ਜੇਐਮਆਈਸੀ ਬਟਾਲਾ, ਮਿਸ ਰੀਟਾ ਹੰਸ, ਜੇਐਮਆਈਸੀ ਬਟਾਲਾ, ਸ੍ਰੀ ਮਨਦੀਪ ਸਿੰਘ, ਜੇਐਮਆਈਸੀ ਬਟਾਲਾ,ਸ੍ਰੀ ਰਜਿੰਦਰ ਸਿੰਘ, ਜੇਐਮਆਈਸੀ ਬਟਾਲਾ, ਸ੍ਰੀ ਰਣਦੀਪ ਕੁਮਾਰ, ਜੇਐਮਆਈਸੀ ਬਟਾਲਾ, ਮਿਸ ਮਹਿਕ ਪੁਰੀ,ਜੇਐਮਆਈਸੀ ਬਟਾਲਾ,ਸ੍ਰੀ ਕੁਨਾਲ ਲਾਂਬਾ, ਜੇਐਮਆਈਸੀ ਬਟਾਲਾ,ਸ੍ਰੀ ਦਵਿੰਦਰ ਸਿੰਘ, ਜੇਐਮਆਈਸੀ ਬਟਾਲਾ ਅਤੇ ਮਿਸ ਬਲਜਿੰਦਰ ਕੌਰ, ਜੇਐਮਆਈਸੀ ਬਟਾਲਾ, ਰਮਨਿੰਦਰ ਸਿੰਘ ਐਸਪੀ (ਡੀ) ਬਟਾਲਾ, ਕਰਨਲ ਬੀ ਮਾਗੋ, ਲੈਫਟੀਨੈਂਟ ਕਰਨਲ ਜੀਐਮ ਬੈਦ, ਜਗਤਾਰ ਸਿੰਘ ਤਹਿਸੀਲਦਾਰ ਬਟਾਲਾ, ਸ੍ਰੀਮਤੀ ਇੰਦਰਜੀਤ ਕੋਰ ਨਾਇਬ ਤਹਿਸੀਲਦਾਰ ਬਟਾਲਾ, ਓਂਕਾਰ ਸਿੰਘ ਨਾਇਬ ਤਹਿਸੀਲਦਾਰ ਕਾਦੀਆਂ, ਚੇਅਰਮੈਨ ਨਰੇਸ਼ ਗੋਇਲ, ਡੀ.ਐੱਸ.ਪੀ. ਸਿਟੀ ਏਡੀ ਸਿੰਘ, ਡੀਐਸਪੀ ਮੈਡਮ ਤਿਰਪਤਾ ਸੂਦ, ਬਿੰਨੀ ਭੰਡਾਰੀ, ਸੂਬੇਦਾਰ ਮੇਜਰ ਗੁਰਪ੍ਰੀਤ ਸਿੰਘ, ਸ਼ਸ਼ੀ ਭੂਸ਼ਨ ਵਰਮਾ,ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸੁੰਦਰ ਸ਼ਰਮਾਂ ਸੁਪਰਡੈਂਟ, ਐਸਡੀਐਮ ਦਫਤਰ ਬਟਾਲਾ, ਰਾਜਵਿੰਦਰ ਸਿੰਘ, ਡਾ. ਸਤਿੰਦਰਜੀਤ ਕੋਰ, ਕਮਲਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।