ਤਰਨ ਤਾਰਨ, 10 ਸਤੰਬਰ 2024 : ਸਿਵਲ ਸਰਜਨ, ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ. ਸੀ. ਐੱਸ. ਐੱਮ ਡਾਕਟਰਾਂ ਦੇ ਹੜਤਾਲ ‘ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਓ. ਪੀ. ਡੀ. ਦਾ ਕੰਮ ਨਿਰਵਿਘਨ ਚਾਲੂ ਰੱਖਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰਾ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਐਮਰਜੈਂਸੀ ਸਿਹਤ ਸੇਵਾਵਾਂ ਲਗਾਤਾਰ ਵਧੀਆ ਚੱਲ ਰਹੀਆ ਹਨ ਅਤੇ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਵੀ ਕੀਤੇ ਜਾ ਰਹੇ ਹਨ।ਉਹਨਾ ਨੇ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆ ਨੂੰ ਚੈੱਕ ਅੱਪ ਅਤੇ ਟੀਕਾਕਰਜ਼ ਸੇਵਾਵਾਂ ਵੀ ਸੁਚੱਜੇ ਤਰੀਕੇ ਨਾਲ ਦਿੱਤੀਆ ਜਾ ਰਹੀਆਂ ਹਨ ਅਤੇ ਹਸਪਤਾਲ ਵਿੱਚ ਜਣੇਪੇ ਵੀ ਲਗਾਤਾਰ ਕੀਤੇ ਜਾ ਰਹੇ ਹਨ। ਇਹਨਾ ਯੋਗ ਪ੍ਰਬੰਧਾਂ ਦਾ ਧਿਆਨ ਡਾ: ਰਾਏ ਵੱਲੋਂ ਖੁਦ ਰੱਖਿਆ ਜਾ ਰਿਹਾ ਹੈ। ਸਿਹਤ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰ, ਜਿਲ੍ਹਾ ਤਰਨ ਤਾਰਨ ਦੀ ਵਿਸ਼ੇਸ ਮੀਟਿੰਗ ਵੀ ਸੱਦੀ ਗਈ ਅਤੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਪੱਧਰ ‘ਤੇ ਮਰੀਜ਼ਾਂ ਦੀ ਸਿਹਤ ਸਹੂਲਤਾਂ ਦਾ ਧਿਆਨ ਰੱਖਿਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕੋਈ ਵੀ ਪ੍ਰੇਸ਼ਾਨ ਦਾ ਸਾਹਮਣਾ ਨਾ ਕਰਨਾ ਪਵੇ।ਇਸ ਦੇ ਨਾਲ ਉਹਨਾਂ ਇਹ ਵੀ ਕਿਹਾ ਕਿ ਸਿਹਤ ਸਹੂਲਤਾ ਸਬੰਧੀ ਜਿੰਨੇ ਵੀ ਪ੍ਰੋਗਰਾਮ ਚੱਲ ਰਹੇ ਹਨ, ਉਹਨਾ ਦਾ ਲਾਭ ਵੀ ਮਰੀਜ਼ਾਂ ਨੂੰ ਦੇਣਾ ਯਕੀਨੀ ਬਣਾਇਆ ਜਾਵੇ।ਇਸ ਵਿੱਚ ਇਹ ਦੱਸਣਯੋਗ ਗੱਲ ਹੈ ਕਿ ਡਾਕਟਰਾਂ ਦੀ ਜੇਲ੍ਹ ਦੀ ਡਿਊਟੀ, ਵੀ. ਆਈ. ਪੀ ਡਿਊਟੀ, ਸਪੋਰਟਸ ਡਿਊਟੀ, ਕੈਂਪਾ ਵੀ ਰੋਜ਼ਾਨਾ ਦੀ ਤਰ੍ਹਾ ਚੱਲਦੇ ਰਹਿਣਗੇ।