ਚੋਣ ਹਲਕਾ-ਕਮ-ਐਸ.ਡੀ.ਐਮ. ਪਠਾਨਕੋਟ ਨੇ ਐਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

  • ਵੋਟਰ ਸੂਚੀ ਵਿਚ ਰਜਿਸਟਰੇਸ਼ਨ ਸ਼ੁਰੂ, 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ
  • ਰਜਿਸਟਰੇਸ਼ਨ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈੱਬ ਸਾਈਟ pathankot.nic.in ’ਤੇ ਉਪਲੱਬਧ

ਪਠਾਨਕੋਟ, 27 ਅਕਤੂਬਰ : ਐਸ.ਜੀ.ਪੀ. ਸੀ. ਚੋਣ ਹਲਕਾ-110 ਪਠਾਨਕੋਟ Ñਲਈ ਨਿਯੁਕਤ ਰਿਵਾਇਜਿੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਕਾਲਾ ਰਾਮ ਕਾਂਸਲ ਜੀ ਵੱਲੋਂ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਖੇਤਰ ਦੇ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਅਪਣੇ ਦਫਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਮਨਜੀਤ ਸਿੰਘ ਤਹਿਸੀਲਦਾਰ ਦੀਨਾਨਗਰ, ਰਾਜ ਕੁਮਾਰ ਨਾਇਬ ਤਹਿਸੀਲਦਾਰ, ਯਸਪਾਲ ਬਾਜਵਾ ਨਾਇਬ ਤਹਿਸੀਲਦਾਰ, ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਸਾਰੇ ਬਲਾਕਾਂ ਦੇ ਬੀ.ਡੀ.ਪੀ.ਓ. ਸਾਹਿਬਾਨ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜਰ ਸਨ। ਮੀਟਿੰਗ ਦੋਰਾਨ ਸ੍ਰੀ ਕਾਲਾ ਰਾਮ ਕਾਂਸਲ ਰਿਵਾਇਜਿੰਗ ਅਥਾਰਟੀ ਹਲਕਾ-110 ਪਠਾਨਕੋਟ-ਕਮ-ਉਪ ਮੰਡਲ ਮੈਜਿਸਟਰੇਟ ਪਠਾਨਕੋਟ ਨੇ ਕਿਹਾ ਕਿ ਜਿਵੇਂ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ 21 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 05 ਦਸੰਬਰ 2023 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਂਣ ਦੇ ਲਈ ਫਾਰਮ ਜਾਰੀ ਕਰ ਦਿੱਤਾ ਗਿਆ ਹੈ ਕੋਈ ਵੀ ਕੇਸਧਾਰੀ ਸਿੱਖ ਅਪਣੀ ਵੋਟ ਰਜਿਸਟਰੇਸਨ ਦੇ ਲਈ ਫਾਰਮ ਵਿੱਚ ਦਰਜ ਸਰਤਾਂ ਨੂੰ ਪੂਰੀਆਂ ਕਰਦਾ ਹੋਵੇ ਉਹ ਫਾਰਮ ਭਰ ਦੇ ਅਪਣੇ ਨਜਦੀਕ ਸਥਿਤ ਤਹਿਸੀਲ, ਸਬ ਡਿਵੀਜਨ, ਬੀ.ਐਲ.ਓੁਜ ਅਧਿਕਾਰੀਆਂ ਨੂੰ ਵੀ ਜਮ੍ਹਾ ਕਰਵਾ ਸਕਦਾ ਹੈ, ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਇੱਕ ਹੀ ਫਾਰਮ ਜਮ੍ਹਾ ਕਰਵਾ ਸਕਦਾ ਹੈ ਜਾਂ ਅਪਣੇ ਪਰਿਵਾਰਿਕ ਮੈਂਬਰਾਂ ਦੇ ਵੀ ਫਾਰਮ ਜਮ੍ਹਾ ਕਰਵਾ ਸਕਦਾ ਹੈ ਪਰ ਵੋਟਰ ਰਜਿਸਟ੍ਰੇਸਟ ਫਾਰਮ ਬਲਕ ਵਿੱਚ ਨਹੀਂ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 26 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਜਨਵਰੀ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਰਜਿਸਟਰੇਸ਼ਨ ਲਈ ਫਾਰਮ ਨੰਬਰ 3(1) ਜਿਲ੍ਹਾ ਪ੍ਰਸ਼ਾਸ਼ਨ ਦੀ ਵੈੱਬ ਸਾਈਟ pathankot.nic.in ਉਪਲੱਬਧ ਹੈ। ਜੋ ਵੀ ਵਿਅਕਤੀ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣਾ ਚਾਹੁੰਦਾ ਹੈ ਉਹ pathankot.nic.in ਵੈੱਬ ਸਾਈਟ ਤੋਂ ਫਾਰਮ ਨੰਬਰ 3(1) ਡਾਉਨਲੋਡ ਕਰਕੇ ਰਿਵਾਇਜ਼ ਅਥਾਰਟੀ ਦੇ ਦਫਤਰ ਜਾਂ ਉਪਰੋਕਤ ਅਧਿਕਾਰੀਆਂ ਨੂੰ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 3(1) ਭਰ ਸਕਦੇ ਹਨ। ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸ ਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 3(1) ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸ ਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐਮ.ਪੀ., ਐਮ.ਐਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰ ਸਕਦਾ ਹੈ। ਇਸ ਇਲਾਵਾ ਉਨ੍ਹਾਂ ਵੱਲੋਂ ਚੋਣ ਹਲਕਾ-110 ਪਠਾਨਕੋਟ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੇ ਸਮੂਹ ਸੈਕਟਰ ਅਫਸਰ ਹਲਕਾ 001 ਸੁਜਾਨਪੁਰ , ਸਮੂਹ ਸੈਕਟਰ ਅਫਸਰ ਹਲਕਾ 002 ਭੋਆ, ਸਮੂਹ ਸੈਕਟਰ ਅਫਸਰ ਹਲਕਾ 003 ਪਠਾਨਕੋਟ ਅਤੇ ਸਮੂਹ ਸੈਕਟਰ ਅਫਸਰ ਹਲਕਾ 005 ਦੀਨਾਨਗਰ ਨਾਲ ਵੀ ਵਿਸੇਸ ਮੀਟਿੰਗ ਕਰਕੇ ਬੀ.ਐਲ.ਓੁਜ ਰਾਹੀ ਪਿੰਡਾਂ /ਵਾਰਡਾਂ/ਮੁਹੱਲਿਆਂ ਵਿੱਚ ਮੁਨਾਦੀ ਕਰਵਾ ਕੇ ਲੋਕਾਂ ਨੂੰ ਵੋਟ ਰਜਿਸਟਰੇਸਨ ਕਰਵਾਉਂਣ ਲਈ ਜਾਗਰੁਕ ਕਰਨ ਦੀਆਂ ਹਦਾਇਤਾ ਜਾਰੀ ਕੀਤੀਆਂ।