- 27 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਪਲੇਸਮੈਂਟ ਕੈਂਪ ਲੱਗੇਗਾ-ਰੋਜ਼ਗਾਰ ਮੇਲਿਆਂ ਵਿੱਚ ਐੱਸ.ਆਈ.ਐੱਸ ਸਕਿਊਰਿਟੀ ਕੰਪਨੀ ਵਲੋਂ ਸਕਿਊਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ
ਬਟਾਲਾ, 22 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ। ਉਨਾਂ ਨੇ ਅੱਗੇ ਦੱਸਿਆ ਕਿ ਐੱਸ.ਆਈ.ਐੱਸ ਸਕਿਊਰਟੀ ਕੰਪਨੀ ਵਲੋਂ 24 ਜੁਲਾਈ 2023 ਤੋਂ 04 ਅਗਸਤ 2023 ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ’ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 24 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਪਹਿਲਾ ਰੁਜ਼ਗਾਰ ਮੇਲਾ ਲੱਗੇਗਾ। ਇਸ ਤੋਂ ਬਾਅਦ 25 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਕਲਾਨੌਰ, 26 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਫਤਿਹਗੜ੍ਹ ਚੂੜੀਆਂ, 27 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ, 28 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ, 31 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਹਨੂੰਵਾਨ, 01 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਦੀਆਂ, 02 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਹਰਿਗੋਬਿੰਦਪੁਰ ਸਾਹਿਬ, 03 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਦੋਰਾਂਗਲਾ ਅਤੇ 04 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਗੁਰਦਾਸਪੁਰ ਵਿਖੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਰੋਜ਼ਗਾਰ ਮੇਲਿਆ ਵਿੱਚ ਐੱਸ.ਆਈ.ਐੱਸ ਸਕਿਉਰਟੀ ਕੰਪਨੀ ਵਲੋਂ ਸਕਿਉਰਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ। ਐੱਸ.ਆਈ.ਐੱਸ ਸਕਿਉਰਟੀ ਕੰਪਨੀ ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਜ਼ਰੂਰਤ ਹੈ। ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 20 ਤੋਂ 35 ਸਾਲ, ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਐੱਸ.ਆਈ.ਐੱਸ ਸਕਿਉਰਟੀ ਕੰਪਨੀ ਵਲੋਂ ਉਪਰੋਕਤ ਦਰਸਾਈਆਂ ਗਈਆਂ ਮਿਤੀਆਂ ਅਨੁਸਾਰ ਦਰਸਾਏ ਗਏ ਸਥਾਨਾਂ ’ਤੇ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੰਟਰਵਿਊ ਕਰਨ ਉਪਰੰਤ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਟਰੇਨਿੰਗ ਦਿੱਤੀ ਜਾਵੇਗੀ ਅਤੇ ਟਰੇਨਿੰਗ ਮੁਕੰਮਲ ਕਰਨ ਉਪੰਰਤ 15000 ਤੋਂ 17000 ਰੁਪਏ ਤਨਖਾਹ ਮਿਲਣਯੋਗ ਹੋਵੇਗੀ।