- ਪਿੰਡ ਸ਼ਾਮਪੁਰਾ ਤੋਂ 14 ਏਕੜ ਅਤੇ ਪਿੰਡ ਤਲਵੰਡੀ ਗੋਰਾਇਆ ਤੋਂ 12.5 ਏਕੜ ਪਰਾਲੀ ਕੀਤੀ ਇਕੱਠੀ
ਗੁਰਦਾਸਪੁਰ, 8 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ (ਗੱਠਾਂ) ਕੀਤੀ ਜਾ ਰਹੀ ਹੈ। ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੋਟੇ ਕਿਸਾਨ ਜੋ ਟਰੈਕਟਰ ਜਾਂ ਸੁਪਰਸੀਡਰ ਲੈਣ ਤੋਂ ਅਸਮਰੱਥ ਹਨ, ਉਨਾਂ ਕਿਸਾਨਾਂ ਲਈ ਬੇਲਰ ਨਾਲ ਪਰਾਲੀ ਸੰਭਾਲਣੀ ਬਹੁਤ ਵਧੀਆ ਰਸਤਾ ਹੈ। ਉਨਾਂ ਦੱਸਿਆ ਕਿ ਬੇਲਰ ਮਾਲਕ ਵਲੋਂ ਖੇਤਾਂ ਵਿਚੋ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਿੰਡ ਤਲਵੰਡੀ ਗੋਰਾਇਆ ਤੋਂ 12.5 ਏਕੜ, ਪਿੰਡ ਸ਼ਾਮਪੁਰਾ ਤੋਂ 14 ਏਕੜ ਅਤੇ ਪਰਾਲੀ ਇਕੱਠੀ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ। ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਲਈ ਯੋਗ ਪ੍ਰਬੰਧ ਕੀਤੇ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰਬਰ 1800-180-1852 'ਤੇ ਸੰਪਰਕ ਕੀਤਾ ਜਾ ਸਕਦਾ ਹੈ।