- ਜ਼ਿਲ੍ਹਾ ਗੁਰਦਾਸਪੁਰ ਵਿੱਚ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ
ਬਟਾਲਾ, 9 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਜਿਲੇ ਭਰ ਅੰਦਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ Dr. Shayari Bhandari ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਸਸਤਾ ਅਨਾਜ ਕਾਰਡ ਧਾਰਕ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨ ਪਰਿਵਾਰਾਂ, ਛੋਟੇ ਵਪਾਰੀਆਂ, ਰਜਿਸਟਰਡ ਉਸਾਰੀ ਮਜ਼ਦੂਰਾਂ ਅਤੇ ਐਕਰੀਡੇਟਿਡ/ਯੈਲੋ ਕਾਰਡ ਧਾਰਕ ਪੱਤਰਕਾਰਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਸਮੂਹ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਬਣਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾਂ ਯੋਜਨਾ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਜਿਨਾਂ ਵਿੱਚ ਜ਼ਿਲਾ ਹਸਪਤਾਲ ਗੁਰਦਾਸਪੁਰ, ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ, ਸੀ.ਐੱਚ.ਸੀ. ਭਾਮ, ਸੀ.ਐੱਚ.ਸੀ. ਧਾਰੀਵਾਲ, ਸੀ.ਐੱਚ.ਸੀ. ਦੀਨਾਨਗਰ, ਸੀ.ਐੱਚ.ਸੀ. ਫ਼ਤਹਿਗੜ ਚੂੜੀਆਂ, ਸੀ.ਐੱਚ.ਸੀ. ਘੁਮਾਣ, ਸੀ.ਐੱਚ.ਸੀ. ਕਾਹਨੂੰਵਾਨ, ਸੀ.ਐੱਚ.ਸੀ. ਕਲਾਨੌਰ, ਸੀ.ਐੱਚ.ਸੀ. ਨੌਸ਼ਹਿਰਾ ਮੱਝਾ ਸਿੰਘ, ਸੀ.ਐੱਚ.ਸੀ. ਕਾਦੀਆਂ, ਕਮਿਊਨਿਟੀ ਹੈਲਥ ਸੈਂਟਰ ਡੇਰਾ ਬਾਬਾ ਨਾਨਕ ਸ਼ਾਮਲ ਹਨ। ਉਨਾਂ ਅੱਗੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਅਕਾਸ਼ ਹਸਪਤਾਲ ਅਤੇ ਹਾਰਟ ਕੇਅਰ ਸੈਂਟਰ ਬਟਾਲਾ, ਬਾਬਾ ਦੀਪ ਸਿੰਘ ਹਸਪਤਾਲ ਅਲੀਵਾਲ ਰੋਡ ਬਟਾਲਾ, ਬਡਵਾਲ ਹਸਪਤਾਲ ਗੁਰਦਾਸਪੁਰ, ਬਾਹਰੀ ਹਸਪਤਾਲ ਦੀਨਾਨਗਰ, ਬਾਜਵਾ ਹਸਪਤਾਲ ਬਟਾਲਾ, ਬੀਬੀ ਕੌਲਾਂ ਜੀ ਹਸਪਤਾਲ ਫ਼ਤਹਿਗੜ ਚੂੜੀਆਂ, ਬੀ.ਜੇ.ਐੱਸ. ਬੱਲ ਮੈਮੋਰੀਅਲ ਹਸਪਤਾਲ ਬਟਾਲਾ, ਚੌਹਾਨ ਹਸਪਤਾਲ ਦੀਨਾਨਗਰ, ਛੀਨਾ ਹਸਪਤਾਲ ਬਟਾਲਾ, ਗੁਰਨੂਰ ਹਸਪਤਾਲ ਬਟਾਲਾ, ਗੁਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਘੁਮਾਣ, ਕਿਰਨ ਮੈਡੀਸਨ ਹਸਪਤਾਲ ਦੀਨਾਨਗਰ, ਐੱਚ.ਏ.ਐੱਸ. ਛੀਨਾ ਹਸਪਤਾਲ ਬਟਾਲਾ, ਜੇ.ਸੀ. ਨੰਦਾ ਹਸਪਤਾਲ ਗੁਰਦਾਸਪੁਰ, ਕਾਹਲੋਂ ਹਸਪਤਾਲ ਵਡਾਲਾ ਬਾਂਗਰ, ਕੋਹਲੀ ਹਸਪਤਾਲ ਧਾਰੀਵਾਲ, ਲਾਈਫ ਕੇਅਰ ਹਸਪਤਾਲ ਅਤੇ ਆਈ ਕੇਅਰ ਸੈਂਟਰ ਕੋਟ ਯੋਗਰਾਜ, ਮਹਾਜਨ ਹਸਪਤਾਲ ਐਂਡਰ ਆਈ ਕੇਅਰ ਸੈਂਟਰ ਗੁਰਦਾਸਪੁਰ, ਨਿਊ ਮਹਾਜਨ ਹਸਪਤਾਲ ਫ਼ਤਹਿਗੜ ਚੂੜੀਆਂ, ਨਿਊ ਸ੍ਰੀ ਬਾਵਾ ਲਾਲ ਜੀ ਹਸਪਤਾਲ ਖੈਹਿਰਾ ਰੋਡ, ਰੰਧਾਵਾ ਮਲਟੀਸਪੈਸ਼ਲਿਟੀ ਹਸਪਤਾਲ ਬਟਾਲਾ, ਆਰ.ਪੀ. ਅਰੋੜਾ ਮੈਡੀਸਿਟੀ ਗੁਰਦਾਸਪੁਰ, ਸੰਧੂ ਹਸਪਤਾਲ ਬਟਾਲਾ, ਸਤਸਰ ਹਸਪਤਾਲ ਬਟਾਲਾ, ਸ. ਰਾਮ ਸਿੰਘ ਮੈਮੋਰੀਅਲ ਬੱਬਰ ਮਲਟੀਸਪੈਸ਼ਲਿਟੀ ਹਸਪਤਾਲ ਜੀਵਨਵਾਲ ਬੱਬਰੀ, ਵਿਆਨ ਮਲਟੀਸਪੈਸ਼ਲਿਟੀ ਹਸਪਤਾਲ ਬਟਾਲਾ ਅਤੇ ਸੁਰਜੀਤ ਹਸਪਤਾਲ ਕਲਾਨੌਰ ਸ਼ਾਮਲ ਹਨ।ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪ੍ਰਚਾਰ ਵੈਨ ਦੇ ਨਾਲ ਹੀ ਕਾਰਡ ਬਨਾਉਣ ਵਾਲੀ ਟੀਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੀ ਹੈ। ਕੱਲ੍ਹ 10 ਅਗਸਤ ਨੂੰ ਕੋਟ ਟੋਡਰ ਮੱਲ, ਤੁਗਲਵਾਲ ਅਤੇ ਘੋੜੇਵਾਹ ਵਿਖੇ ਕਾਰਡ ਬਨਾਉਣ ਲਈ ਕੈਂਪ ਲਗਾਏ ਜਾਣਗੇ।