ਅੰਮਿ੍ਤਸਰ, 13 ਅਕਤੂਬਰ : ਪੰਜਾਬ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਅਜ ਭਾਜਪਾ ਨੂੰ ਅਲਵਿਦਾ ਆਖ ਦਿੱਤਾ ਹੈ। ਵੇਰਕਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਦੀ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਉਨ੍ਹਾਂ ਨੇ ਹੱਥ ਛੱਡ ਕੇ ਕਮਲ ਫੜ੍ਹ ਲਿਆ। ਇਨ੍ਹਾਂ ਵਿੱਚ ਉਹ ਆਗੂ ਵੀ ਸ਼ਾਮਲ ਸਨ, ਜੋ ਕਾਂਗਰਸ ਵਿੱਚ ਆਪਸੀ ਕਲੇਸ਼ ਕਾਰਨ ਕਾਂਗਰਸ ਛੱਡ ਗਏ ਸਨ। ਰਾਜ ਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਦਿੱਲੀ ਲਈ ਰਵਾਨਾ ਹੋ ਰਹੇ ਹਨ, ਜਿੱਥੇ ਉਹ ਸੀਨੀਅਰ ਆਗੂਆਂ ਦੇ ਸਾਹਮਣੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਬਹੁਤ ਸਾਰੇ ਕਾਗਰਸ ਨੇਤਾ ਅੱਜ ਦਿੱਲੀ ਪਹੁੰਚ ਕੇ ਕਾਂਗਰਸ ਵਿਚ ਸ਼ਾਮਲ ਹੋਣਗੇ। ਇਹ ਵੀ ਪਤਾ ਲੱਗਾ ਹੈ ਕਿ ਰਾਜ ਕੁਮਾਰ ਵੇਰਕਾ ਅੱਜ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋਣਗੇ।