- ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਨੇ ਲਈ ਮਾਰਚ ਪਾਸਟ ਤੋਂ ਸਲਾਮੀ
- ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ
ਤਰਨ ਤਾਰਨ, 13 ਅਗਸਤ 2024 : ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇਥੇ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ।ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ। ਰਿਹਰਸਲ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਨੇ ਪਰੇਡ ਕਮਾਂਡਰ ਡੀ. ਐੱਸ. ਪੀ. ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੁੱਕੜੀਆਂ ਅਤੇ ਪੰਜਾਬ ਪੁਲਿਸ ਬੈਂਡ ਸ਼ਾਮਲ ਸੀ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ ਅਤੇ ਜ਼ਿਲ੍ਹੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।