ਬਟਾਲਾ, 28 ਅਕਤੂਬਰ 2024 : ਐੱਸ.ਐੱਸ.ਪੀ. ਬਟਾਲਾ, ਸ਼੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ- ਨਿਰਦੇਸਾਂ ਹੇਠ ਟ੍ਰੈਫਿਕ ਪੁਲਿਸ ਬਟਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਸੜਕ ਸੁਰੱਖਿਆਂ ਨਿਯਮਾਂ ਨੂੰ ਲੈ ਕੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ। ਜਿਸ ਵਿੱਚ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਡੀ.ਐੱਸ.ਪੀ.ਸੰਜੀਵ ਕੁਮਾਰ ਨੇ ਦੱਸਿਆ ਕਿ ਡਰਾਈਵਿੰਗ ਕਰਨ ਉਪਰੰਤ ਹੋਣ ਵਾਲ਼ੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਵੱਲੋਂ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਐਂਬੂਲੈਂਸ ਨੂੰ ਪਹਿਲ ਦੇ ਆਧਾਰ ਉਪਰ ਰਸਤਾ ਦੇਣ ਲਈ ਪ੍ਰੇਰਿਤ ਕੀਤਾ ਗਿਆ।