ਵਡਾਲਾ ਬਾਂਗਰ ਦੇ ਥਾਣੇ ‘ਤੇ ਸੁੱਟਿਆ ਗ੍ਰੇਨੇਡ, 28 ਦਿਨਾਂ ‘ਚ 8ਵੀਂ ਵਾਰ ਹਮਲਾ

ਕਲਾਨੌਰ, 21 ਦਸੰਬਰ 2024 : ਪੰਜਾਬ ‘ਚ ਪਿੰਡ ਵਡਾਲਾ ਬਾਂਗਰ ਦੇ ਥਾਣੇ ‘ਤੇ ਗ੍ਰੇਨੇਡ ਸੁੱਟਿਆ ਗਿਆ। ਗੁਰਦਾਸਪੁਰ ਦੇ ਕਲਾਨੌਰ ਇਲਾਕੇ ‘ਚ ਪਿਛਲੇ 48 ਘੰਟਿਆਂ ‘ਚ ਇਹ ਦੂਜਾ ਗ੍ਰਨੇਡ ਹਮਲਾ ਹੈ। ਪੰਜਾਬ ‘ਚ 28 ਦਿਨਾਂ ‘ਚ 8 ਵਾਰ ਗ੍ਰੇਨੇਡ ਸੁੱਟੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਪਿੰਡ ਵਡਾਲਾ ਬਾਂਗਰ ਰਾਤ ਸਮੇਂ ਧਮਾਕੇ ਨਾਲ ਹਿੱਲ ਗਿਆ। ਜਦੋਂ ਲੋਕ ਡਰਦੇ ਹੋਏ ਘਰਾਂ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣੇ ‘ਤੇ ਗ੍ਰਨੇਡ ਸੁੱਟਿਆ ਗਿਆ ਹੈ। ਇਸ ਤੋਂ ਬਾਅਦ ਰਾਤ ਭਰ ਇੱਥੇ ਪੁਲੀਸ ਦੀਆਂ ਗੱਡੀਆਂ ਦੇ ਸਾਇਰਨ ਵੱਜਦੇ ਰਹੇ। ਰਾਤ ਨੂੰ ਹੋਏ ਇਸ ਧਮਾਕੇ ਤੋਂ ਬਾਅਦ ਫਿਲਹਾਲ ਪੁਲਸ ਚੌਕੀ ‘ਚ ਫੋਰੈਂਸਿਕ ਜਾਂਚ ਚੱਲ ਰਹੀ ਹੈ ਅਤੇ ਸੀਨੀਅਰ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਖਾਲਿਸਤਾਨ ਪੱਖੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨੇ ਰਾਤ ਨੂੰ ਬੰਗਾ ਵਡਾਲਾ ਵਿੱਚ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਰਾਤ ਨੂੰ ਹੋਏ ਧਮਾਕੇ ਤੋਂ ਬਾਅਦ ਫਿਲਹਾਲ ਪੁਲਿਸ ਚੌਕੀ 'ਚ ਫੋਰੈਂਸਿਕ ਜਾਂਚ ਚੱਲ ਰਹੀ ਹੈ ਅਤੇ ਸੀਨੀਅਰ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਪੰਜਾਬ ਵਿੱਚ ਹੋਏ ਹਮਲਿਆਂ ਦੀ ਜ਼ਿੰਮੇਵਾਰੀ ਦੋ ਵੱਡੀਆਂ ਖਾਲਿਸਤਾਨੀ ਜਥੇਬੰਦੀਆਂ KZF ਅਤੇ BKI ਵੱਲੋਂ ਲਈ ਜਾ ਰਹੀ ਹੈ। ਪੁਲਿਸ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲਗਾਤਾਰ ਹਮਲੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਇਨ੍ਹਾਂ ਸਾਰੇ ਹਮਲਿਆਂ ਵਿੱਚ ਸਿਰਫ਼ ਪੰਜਾਬ ਪੁਲਿਸ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇਨ੍ਹਾਂ ਮਾਮਲਿਆਂ ਵਿੱਚ ਦਰਜਨ ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ ਪਰ ਇਸ ਦੇ ਬਾਵਜੂਦ ਪੁਲਿਸ ਲਈ ਹਮਲਿਆਂ ’ਤੇ ਕਾਬੂ ਪਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ।