ਗੁਰਦਾਸਪੁਰ, 17 ਅਕਤੂਬਰ 2024 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਬੈਂਕ ਪ੍ਰਬੰਧਕਾਂ ਨਾਲ ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਮੱਦੇਨਜ਼ਰ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਵੀ ਮੋਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਬੈਂਕ ਮੈਨੇਜਰਾਂ ਨੂੰ ਕਿਹਾ ਕਿ ਸਮੂਹ ਬੈਂਕ ਆਪਣੀਆਂ ਬਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲੇ ਦੇ ਆਧਾਰ ਉੱਪਰ ਮੁਹੱਈਆ ਕਰਾਉਣ ਦੇ ਪਾਬੰਦ ਰਹਿਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਉਮੀਦਵਾਰ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਜਾਂ ਸਪਾਊਸ ਦੇ ਖਾਤੇ ਵਿੱਚੋਂ ਨਿਕਾਸੀ ਜੋ ਕਿ ਅਸਾਧਾਰਨ ਜਾਂ ਸ਼ੱਕੀ ਲੱਗਦੀ ਹੋਵੇ, ਦੀ ਸੂਚਨਾ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਨੂੰ ਦਿੱਤੀ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਜੇਕਰ ਕਿਸੇ ਦੇ ਵੀ ਬੈਂਕ ਖਾਤੇ ਵਿੱਚੋਂ ਨਕਦ ਜਮਾਂ ਜਾਂ ਨਿਕਾਸੀ ਦੀ ਰਕਮ 10 ਲੱਖ ਰੁਪਏ ਤੋਂ ਉੱਪਰ ਹੈ ਤਾਂ ਇਸ ਦੀ ਸੂਚਨਾ ਵੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਬੈਂਕ ਇਹ ਗੱਲ ਯਕੀਨੀ ਬਣਾਉਣਗੇ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਥਰਡ ਪਾਰਟੀ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱਲਣਗੀਆਂ। ਇਸ ਸਬੰਧੀ ਆਊਟਸੋਰਸ ਏਜੰਸੀਜ਼/ਕੰਪਨੀਜ਼ ਬੈਂਕ ਵੱਲੋਂ ਜਾਰੀ ਈ.ਐਸ.ਐਮ.ਐਸ. ਤੇ ਕਿਊ ਆਰ. ਰਸੀਦ ਨਾਲ ਲੈ ਕੇ ਚੱਲਣਗੀਆਂ, ਜਿਸ ਵਿੱਚ ਬੈਂਕਾਂ ਵੱਲੋਂ ਜਾਰੀ ਨਕਦੀ/ਡਰਾਈਵਰ ਆਦਿ ਦਾ ਵੇਰਵਾ ਹੋਵੇਗਾ ਅਤੇ ਇਨ੍ਹਾਂ ਕੈਸ਼ ਵੈਨਜ਼ ਵੱਲੋਂ ਏ.ਟੀ.ਐਮ. ਵਿੱਚ ਪੈਸੇ ਭਰਨ ਲਈ ਜਾਂ ਬੈਂਕ ਦੀਆਂ ਹੋਰ ਦੂਸਰੀਆਂ ਬਰਾਂਚਾਂ ਵਿੱਚ ਪੈਸੇ ਦੇਣ ਲਈ ਜਾਂ ਦੂਸਰੇ ਬੈਂਕ ਵਿੱਚ ਜਾਂ ਕਰੰਸੀ ਕੈਸ਼ ਵਿੱਚ ਪੈਸੇ ਦੇਣ ਦਾ ਪੂਰਾ ਵੇਰਵਾ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਸਬੰਧਿਤ ਏਜੰਸੀਜ਼ ਬਕਾਇਦਾ ਤੌਰ ਤੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ। ਜੇਕਰ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੋਈ ਵੀ ਅਧਿਕਾਰੀ ਜੇਕਰ ਕਿਸੇ ਆਊਟਸੋਰਸ ਏਜੰਸੀ/ਕੰਪਨੀ ਦੀ ਕੈਸ਼ ਵੈਨ ਨੂੰ ਇੰਸਪੈਕਸ਼ਨ ਦੌਰਾਨ ਰੋਕ ਲੈਂਦਾ ਹੈ ਤਾਂ ਸਹਿਯੋਗ ਕਰਨਾ ਜ਼ਰੂਰੀ ਹੋਵੇਗਾ। ਮੀਟਿੰਗ ਵਿੱਚ ਹਾਜ਼ਰ ਸਮੂਹ ਬੈਂਕ ਪ੍ਰਬੰਧਕਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਹਰ ਸਹਿਯੋਗ ਕਰਨ ਦਾ ਭਰੋਸਾ ਦਿੱਤਾ।