ਤਰਨਤਾਰਨ, 25 ਨਵੰਬਰ 2024 : ਤਰਨਤਾਰਨ ਵਿੱਚ ਇੱਕ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ, ਜੋ ਕਿ ਕਬੱਡੀ ਖਿਡਾਰੀ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ 'ਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ, ਜਿਸ ਖਿਲਾਫ਼ ਫਿਰੌਤੀ ਸਮੇਤ ਕਈ ਹੋਰ ਅਪਰਾਧਿਕ ਮਾਮਲੇ ਦਰਜ ਹਨ। ਇਸ ਵਾਰਦਾਤ ਦੀ ਸੀਸੀਟੀਵੀ ਵੀ ਸਾਹਮਣੇ ਆ ਗਈ ਹੈ। ਜਿਸ ਵਿੱਚ ਦਿਖਾਈ ਦੇ ਰਹੇ ਹੈ ਕਿ ਦੋ ਤੋਂ ਤਿੰਨ ਬੰਦਿਆਂ ਵਿਚਾਲੇ ਫਾਇਰਿੰਗ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਪੁਲਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਹਾਲਾਂਕਿ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਐੱਸਐੱਚਓ ਅਮਰੀਕ ਸਿੰਘ ਨੇ ਦੱਸਿਆ ਕਿ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਹੋ ਸਕਦੀ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰ ਕੇ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਤਾ ਦੀ ਵਿਗੜੀ ਹਾਲਤ
ਮ੍ਰਿਤਕ ਕਬੱਡੀ ਖਿਡਾਰੀ ਸੁਖਵਿੰਦਰ ਸਿੰਘ ਉਰਫ਼ ਨੋਨੀ ਦੇ ਪਿਤਾ ਗੁਰਪ੍ਰੀਤ ਸਿੰਘ ਨੂੰ ਜਦੋਂ ਦਾ ਉਸ ਦੇ ਪੁੱਤਰ ਦੇ ਕਤਲ ਦਾ ਪਤਾ ਲੱਗਾ ਹੈ, ਉਸ ਦਾ ਉਸ ਸਮੇਂ ਤੋਂ ਰੋ ਰੋ ਬੁਰਾ ਹਾਲ ਹੈ ਅਤੇ ਉਸਦੀ ਸਿਹਤ ਵੀ ਵਿਗੜ ਗਈ ਹੈ।