ਪਠਾਨਕੋਟ, 12 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕਰ ਲਏ ਗਏ ਹਨ ਅਤੇ ਇਨ੍ਹਾਂ ਕੰਟਰੋਲ ਰੂਮ ਵਿੱਚ ਲਗਾਏ ਗਏ ਟੈਲੀਫੋਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਅੱਜ ਕੱਲ ਬਾਰਿਸ ਦਾ ਮੋਸਮ ਚਲ ਰਿਹਾ ਹੈ ਅਤੇ ਜਿਲ੍ਹਾ ਪਠਾਨਕੋਟ ਦੇ ਕੂਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਰੂਮ ਨੰਬਰ 105 ਵਿੱਚ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਮੋਬਾਇਲ ਨੰਬਰ 0186-2346944 , ਐਸ.ਐਸ.ਪੀ. ਦਫਤਰ ਪਠਾਨਕੋਟ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0186-2345516,0186-2345518,0186-2345519,97155-94770, 87280-33500, ਜਲ ਨਿਕਾਸ ਮੰਡਲ ਕੰਟਰੋਲ ਰੂਮ ਮਾਧੋਪੁਰ ਪਠਾਨਕੋਟ ਵਿਖੇ ਸਥਾਪਿਤ ਕੀਤਾ ਹੈ ਜਿਸ ਦਾ ਟੈਲੀਫੋਨ ਨੰਬਰ 0187-0292369, ਯੂ.ਬੀ.ਡੀ.ਸੀ. ਮਾਧੋਪੁਰ ਕੰਟਰੋਲ ਰੂਮ ਟੈਲੀਫੋਨ ਨੰਬਰ 88726-37161, ਰਣਜੀਤ ਸਾਗਰ ਡੈਮ ਸਾਹਪੁਰਕੰਡੀ ਟਾਊਨਸਿਪ ਸਾਹਪੁਰਕੰਡੀ ਦੇ ਕੰਟਰੋਲ ਰੂਮ ਟੈਲੀਫੋਨ ਨੰਬਰ 0187-0263282, ਸਿਵਲ ਸਰਜਨ ਪਠਾਨਕੋਟ ਕੰਟਰੋਲ ਰੂਮ ਟੈਲੀਫੋਨ ਸੰਪਰਕ ਨੰਬਰ 0186-2230180 ਅਤੇ ਟੋਲਫ੍ਰੀ ਨੰਬਰ 1800-1803360 ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਸੰਭਾਵਿਤ ਹੜ੍ਹਾਂ ਸਬੰਧੀ ਕਿਸੇ ਤਰ੍ਹਾਂ ਦੀ ਵੀ ਸਹਾਇਤਾਂ ਪ੍ਰਾਪਤ ਕਰਨ ਦੇ ਲਈ ਉਪਰੋਕਤ ਸੰਪਰਕ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।