ਬਟਾਲਾ, 15 ਜੁਲਾਈ 2024 : ਸਿਵਲ ਸਰਜਨ ਗੁਰਦਾਸਪੁਰ ਡਾ. ਵਿਮੀ ਮਹਾਜਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਸਵਿਤਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਅਫ਼ਸਰ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਡਾ. ਨੀਲਮ ਤੇ ਤੂੰਬਾਕੂਨੋਸ਼ੀ ਨੋਡਲ ਅਫ਼ਸਰ ਡਾ. ਅਮਰਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡ ਜਾਗੋਵਾਲ ਵਿਖੇ ਦਲੀਪ ਰਾਜ ਹੈਲਥ ਇੰਸਪੈਕਟਰ ਨੇ ਆਪਣੀ ਸਿਹਤ ਵਿਭਾਗ ਦੀ ਟੀਮ ਨਾਲ ਤੰਬਾਕੂਨੋਸ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ ਸਬੰਧੀ ਚੀਜਾਂ ਦਾ ਸੇਵਨ ਕਰਨ ਨਾਲ ਸਿਹਤ ਤੇ ਹੋਣ ਵਾਲੇ ਬੁਰੇ ਪ੍ਰਭਾਵ ਜਿਵੇਂ : ਫੇਫ਼ੜੇ ਦੀਆਂ ਬਿਮਾਰੀਆਂ ਜਿਵੇਂ: ਖਾਸ਼ੀ, ਟੀ.ਬੀ, ਤੇ ਦਿਲ ਦੀਆਂ ਬਿਮਾਰੀਆਂ, ਕੈਂਸਰ ਦੀ ਬਿਮਾਰੀ ਆਦਿ ਹੁੰਦੀਆਂ ਹਨ। ਇਸ ਲਈ ਸਾਨੂੰ ਤੰਬਕੂਨੋਸ਼ੀ ਚੀਜਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਬਾਰੇ ਲੋਕਾਂ ਨੂੰ ਵਿਸਥਾਰ - ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜੋਗਾ ਸਿੰਘ, ਪ੍ਰਤਾਪ ਸਿੰਘ ਤੇ ਮਨਪ੍ਰੀਤ ਸਿੰਘ ਸਿਹਤ ਕਰਮਚਾਰੀ ਤੇ ਪਿੰਡ ਜਾਗੋਵਾਲ ਦੇ ਲੋਕ ਹਾਜ਼ਰ ਸਨ।