ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਦੀ ਥਾਂ ‘ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਸਾਹਿਬਜ਼ਾਦਾ ਦੇ ਸ਼ਹਾਦਤ ਦਿਵਸ ਵੱਲੋਂ ਬਾਲ ਦਿਵਸ ਐਲਾਨਿਆ ਗਿਆ ਹੈ ਜਦੋਂ ਕਿ ਇਹ ਨਾਂ ਸਿੱਖ ਇਤਿਹਾਸ ਤੇ ਸਿੱਖ ਸਿਧਾਂਤਾਂ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖ ਵਿਦਵਾਨਾਂ ਦੀ ਇਕ ਕਮੇਟ ਬਣਾਈ ਗਈ ਜਿਸ ਨੂੰ ਵੀਰ ਬਾਲ ਦਿਵਸ ਦੀ ਜਗ੍ਹਾ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਂ ਸੁਝਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਕਮੇਟੀ ਨੇ ਵੀ ਇਸ ਸਬੰਧੀ ਇਕ ਪ੍ਰਸਤਾਵ ਪਾਸ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ ਗੁਹਾਰ ਲਗਾਈ ਗਈ ਹੈ। ਧਾਮੀ ਨੇ ਕਿਹਾ ਕਿ ਇਸ ਮਹੀਨੇ ਵਿਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਆ ਰਿਹਾ ਹੈ, ਜਿਸ ਨੂੰ ਸਿੱਖ ਇਤਿਹਾਸ ਦੀ ਭਾਵਨਾ ਨੂੰ ਮਨਾਇਆ ਜਾਣਾ ਚਾਹੀਦਾ ਹੈ। ਇਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਨੋਟੀਫਿਕੇਸ਼ਨ ਵਿਚ ਸੋਧ ਕੀਤਾ ਜਾਵੇ ਤੇ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਦੀ ਜਗ੍ਹਾ ਸਾਹਿਬਜ਼ਾਦੇ ਸ਼ਹੀਦੀ ਦਿਵਸ ਐਲਾਨਿਆ ਜਾਵੇ।