- ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਦਾ ਵਿਕਾਸ ਕਰਨਾ ਮੇਰੀ ਮੁੱਖ ਤਰਜੀਹ-ਵਿਧਾਇਕ ਅਮਰਪਾਲ ਸਿੰਘ
ਬਟਾਲਾ, 18 ਜੁਲਾਈ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਹਰਦਾਨ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨੀਆਂ ਤੇ ਹਲਕੇ ਦਾ ਚਹੁਪੱਖੀ ਵਿਕਾਸ ਕਰਨਾ ਮੇਰੀ ਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਸਰਬਪੱਖੀ ਵਿਕਾਸ ਕੰਮਕਰਨ ਲਈ ਵਚਨਬੱਧ ਹੈ ਅਤੇ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਵੱਡੇ ਕਾਰਜ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਕੰਮ ਕਰਨ ਦੇ ਰਵਾਇਤੀ ਢੰਗ ਨੂੰ ਤੋੜਦਿਆਂ ਪਹਿਲੇ ਦਿਨ ਤੋਂ ਹੀ ਲੋਕਹਿੱਤ ਵਿੱਚ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਸਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਅਮਰਪਾਲ ਸਿੰਘ ਨੇ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਉਹ ਹਲਕੇ ਵਿਚ ਲੋਕਾਂ ਦੀਆਂ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਤੱਕ ਪੁਹੰਚ ਕਰਕੇ ਜਿਥੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ, ਓਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਬਿਨਾਂ ਪੱਖਪਾਤ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।