- ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 4 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਚੱਲ ਰਹੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਗੁਰਪ੍ਰੀਤ ਸਿੰਘ ਐਸ.ਪੀ (ਡੀ), ਬਟਾਲਾ, ਗੁਰਨਾਮ ਸਿੰਘ ਜੱਸਲ, ਅੰਤਿ੍ਰੰਗ ਮੈਂਬਰ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ, ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਐਸ.ਜੀ.ਪੀ.ਸੀ, ਪ੍ਰਧਾਨ ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਗੁਰਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਮਨਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਰੇਸ਼ਮ ਸਿੰਘ, ਹਰਜਿੰਦਰ ਸਿੰਘ, ਗੁਲਬਾਗ ਸਿੰਘ, ਕਵਲਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਭਿਸ਼ੇਕ ਵਰਮਾ ਤਹਿਸੀਲਦਾਰ ਤੇ ਲਲਿਤ ਕੁਮਾਰ ਡੀਐਸਪੀ ਮੋਜੂਦ ਸਨ। ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਤੇ ਜਾਲੋ ਜਲਾਲ ਨਾਲ ਸਮੂਹਿਕ ਸਹਿਯੋਗ ਨਾਲ ਮਨਾਏ ਜਾਣਗੇ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਹਰ ਸਹੂਲਤ ਦਾ ਵਿਸ਼ੇਸ ਖਿਆਲ ਰੱਖਿਆ ਜਾਵੇਗਾ। ਉਨਾਂ ਅਧਿਕਾਰੀਆਂ ਨੂੰ 22 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਤੋਂ ਇੱਕ ਦਿਨ ਪਹਿਲਾਂ 21 ਸਤੰਬਰ ਨੂੰ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦੇ ਵਿਕਾਸ ਕੰਮ ਸਮੇਂ ਸਿਰ ਕਰਨ ਦੇ ਆਦੇਸ਼ ਦਿੱਤੇ। ਉਨਾਂ ਜਲੰਧਰ ਰੋਡ, ਅੰਮ੍ਰਿਤਸਰ ਰੋਡ, ਡੇਰਾ ਬਾਬਾ ਨਾਨਕ ਰੋਡ, ਕਾਹਨੂੰਵਾਨ ਰੋਡ ਸਮੇਤ ਸ਼ਹਿਰ ਵਿਚਲੀਆਂ ਸਾਰੀਆਂ ਵਾਰਡਾਂ, ਬਜਾਰਾਂ ਤੇ ਖਾਸਕਰਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਗੁਰਦੁਆਰਾ ਸ੍ਰੀ ਸਤਿਕਾਰੀਆਂ ਸਾਹਿਬ ਵਿਖੇ ਸਾਫ ਸਫਾਈ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਕੂੜੇ ਦੇ ਢੇਰਾਂ ਨੂੰ ਨਾਲੋ-ਨਾਲ ਚੁਕਾਇਆ ਜਾਵੇ ਅਤੇ ਸਟਰੀਟ ਲਾਈਟਸ ਮੈਨਟੇਨ ਕੀਤੀਆਂ ਜਾਣ ਤਾਂ ਜੋ ਰਾਤ ਵੇਲੇ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਕੰਮ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਅਤੇ 12 ਸਤੰਬਰ ਨੂੰ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਗੁਰਦੁੁਆਰਾ ਸਾਹਿਬ ਦੇ ਆਲੇ ਦੁਆਲੇ ਸਫਾਈ ਯਕੀਨੀ ਬਣਾਈ ਜਾਵੇ। ਸੀਵਰੇਜ ਦੀ ਸਮੱਸਿਆ ਦੂਰ ਕੀਤੀ ਜਾਵੇ। ਸਟਰੀਟ ਲਾਈਟਸ ਲਗਾਈਆਂ ਜਾਣ। ਬਜਾਰਾ ਵਿੱਚ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ੇ ਹਟਾਏ ਜਾਣ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਬਿਜਲੀਆਂ ਦੀਆਂ ਤਾਰਾਂ ਉੱਚੀਆਂ ਕੀਤੀਆਂ ਜਾਣ ਅਤੇ ਨਗਰ ਕੀਰਤਨ ਰੂਟ ਵਲ ਵਿਸ਼ੇਸ ਤਵੱਜੋਂ ਦਿੱਤੀ ਜਾਵੇ ਤਾਂ ਜੋ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨਾਂ ਨਹਿਰੂ ਗੇਟ, ਮੀਆਂ ਮੁਹੱਲਾ, ਖਜੂਰੀ ਗੇਟ, ਗਾਂਧੀ ਚੌਂਕ, ਜਲੰਧਰ ਰੋਡ, ਕਾਹਨੂੰਵਾਨ ਰੋਡ ਸਮੇਤ ਸ਼ਹਿਰ ਦੇ ਵੱਖ-ਵੱਖ ਬਜਾਰਾਂ ਅੰਦਰ ਸਫਾਈ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਦੌਰਾਨ ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸ.ਡੀ.ਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਸੀਵਰੇਜ ਵਿਭਾਗ, ਪੀਡਬਲਿਊ.ਡੀ, ਪਾਵਰਕਾਮ, ਜੰਗਲਾਤ ਤੇ ਕਾਰਪਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਬਾਬਾ ਦੇ ਵਿਆਹ ਪੁਰਬ ਸਮਾਗਮ ਵਿੱਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਦਿਨ ਰਾਤ ਲਗਾ ਕੇ ਵਿਅਹ ਪੁਰਬ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾਣ। ਸ਼ਹਿਰ ਵਿਚਲੇ ਬਾਜ਼ਾਰਾਂ ਦੇ ਸੁੰਦਰੀਕਰਨ ਲਈ ਰੰਗ ਬਿਰੰਗੀਆਂ ਲੜੀਆਂ ਲਗਾਈਆਂ ਜਾਣ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਰਾਤ ਵੇਲੇ ਵੀ ਸਫ਼ਾਈ ਮੁਹਿੰਮ ਵਿੱਢੀ ਜਾਵੇ। ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਥਾਂ ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ। ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਦੇਸ-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਐਸ.ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਲਗਾਏ ਜਾਣਗੇ। ਉਨਾਂ ਕਿਹਾ ਕਿ ਵਿਅਹ ਪੁਰਬ ਸਮਾਗਮ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਬਿਲਕੁੱਲ ਬਖਸ਼ਿਆ ਨਹੀਂ ਜਾਵੇਗਾ ਤੇ ਵਿਆਹ ਪੁਰਬ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ। ਇਸ ਮੌਕੇ ਡਾ. ਰਵਿੰਦਰ ਸਿੰਘ ਐਸ.ਐਮ.ਓ ਬਟਾਲਾ, ਹਰਪ੍ਰੀਤ ਸਿੰਘ ਕਾਰਜਕਾਰੀ ਇੰਜੀ, ਗੁਰਜਿੰਦਰ ਸਿੰਘ ਐਸ.ਡੀ.ਓ , ਸ਼ਿਵ ਕੁਮਾਰ ਸੁਪਰਡੈਂਟ ਨਿਗਰ ਨਿਗਮ, ਅਮਨ ਕੁਮਾਰ ਜੇਈ, ਨਿਰਮਲ ਸਿੰਘ ਐਸ.ਡੀ.ਓ, ਹਰਬਿੰਦਰ ਸਿੰਘ ਜੀ.ਐਮ. ਬਟਾਲਾ, ਪਰਮਜੋਤ ਸਿੰਘ, ਪ੍ਰਭਨੁਰ ਸਿੰਘ, ਪਰਮਜੀਤ ਸਿੰਘ, ਸੁਮਿੰਦਰ ਸਿੰਘ, ਸੁਖਵਿੰਦਰ ਸਿੰਘ ਐਸ.ਡੀ.ਓ, ਬਲਰਾਜ ਸਿੰਘ, ਰਾਜੀਵ ਕੁਮਾਰ, ਆਸ਼ੂ ਗੋਇਲ, ਮਲਕੀਤ ਸਿੰਘ, ਨਿੱਕੂ ਹੰਸ ਪਾਲ, ਗਗਨ ਬਟਾਲਾ ਤੇ ਮਾਣਿਕ ਮਹਿਤਾ ਹਾਜ਼ਰ ਸਨ।