- ਵਿਕਾਸ ਕੰਮ ਸਮਾਂਬੱਧ ਤੇ ਗੁਣਵੱਤਾ ਭਰਪੂਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼
ਸ੍ਰੀ ਹਰਗੋਬਿੰਦਪੁਰ ਸਾਹਿਬ, 7 ਅਗਸਤ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਭਾਮੜੀ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕੰਮ ਗੁਣਵੱਤਾ ਭਰਪੂਰ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਸਰਬਪੱਖੀ ਵਿਕਾਸ ਕੰਮ ਲਈ ਉਹ ਦਿ੍ਰੜ ਸੰਕਲਪ ਹਨ ਅਤੇ ਹਲਕੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹੇ ਜਾ ਸਕਣ। ਉਨਾਂ ਅੱਗੇ ਕਿਹਾ ਕਿ ਉਹ ਲੋਕਾਂ ਦੀਆਂ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਸਰਬਪੱਖੀ ਵਿਕਾਸ ਕੰਮਕਰਨ ਲਈ ਵਚਨਬੱਧ ਹੈ ਅਤੇ ਲੋਕਹਿੱਤ ਵਿੱਚ ਵੱਡੇ ਕਾਰਜ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਕੰਮ ਕਰਨ ਦੇ ਰਵਾਇਤੀ ਢੰਗ ਨੂੰ ਤੋੜਦਿਆਂ ਪਹਿਲੇ ਦਿਨ ਤੋਂ ਹੀ ਲੋਕਹਿੱਤ ਵਿੱਚ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਸਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।