ਬਟਾਲਾ, 4 ਸਤੰਬਰ : ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਵਲੋ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਕਾਹਨੂੰਵਾਨ ਚੌਂਕ ਸੜਕ ਤੇ ਪੈ ਰਹੀ ਲੁੱਕ ਦਾ ਜਾਇਜ਼ਾ ਲਿਆ ਗਿਆ ਤੇ ਅਧਿਕਾਰੀਆਂ ਨੂੰ ਕੰਮ ਗੁਣਵੱਤਾ ਭਰਪੂਰ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਵਿਆਹ ਪੁਰਬ ਸਮਾਗਮ ਤੋਂ ਪਹਿਲਾਂ-ਪਹਿਲਾਂ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪਰਮਾਤਮਾ ਦੀ ਅਪਾਰ ਬਖਸ਼ਸਿ ਨਾਲ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੀ ਸੇਵਾ ਕਰਨ ਦਾ ਮੋਕਾ, ਸੰਗਤਾਂ ਨੇ ਦਿੱਤਾ ਹੈ ਅਤੇ ਸਾਰੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬੇ ਦਾ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜੇ ਜਾਣਗੇ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਸੁੰਦਰੀਕਰਨ ਲਈ ਸਹਿਯੋਗ ਕਰਨ। ਇਸ ਮੌਕੇ ਰਾਜੇਸ਼ ਕੁਮਾਰ ਤੁੱਲੀ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਸਿੰਘ (ਸਾਰੇ ਐੰਮ.ਸੀ), ਆਸ਼ੂ ਗੋਇਲ, ਯਸ਼ਪਾਲ ਚੋਹਾਨ, ਹਰਵਿੰਦਰ ਸਿੰਘ ਕਲਸੀ, ਬੰਟੀ ਟਰੇਂਡਜ਼ ਵਾਲੇ, ਮਨਜੀਤ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਰਾਜੂ, ਸਾਬਕਾ ਡੀਐਸਪੀ ਕੁਲਵੰਤ ਸਿੰਘ, ਅਜੇ ਕੁਮਾਰ, ਮਨਜੀਤ ਸਿੰਘ, ਗੁਰਜੀਤ ਸਿੰਘ, ਤਿਲਕ ਰਾਜ, ਜਤਿੰਦਰ ਸਿੰਘ ਸਹਿਮੀ, ਰਜਿੰਦਰ ਜੰਬਾ, ਮਲਕੀਤ ਸਿੰਘ, ਨਿੱਕੂ ਹੰਸ ਪਾਲ, ਗਗਨ ਬਟਾਲਾ ਮਾਨਕ ਮਹਿਤਾ ਤੇ ਹਰਪ੍ਰੀਤ ਸਿੰਘ ਮਾਨ ਆਦਿ ਹਾਜ਼ਰ ਸਨ।