- ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ
ਬਟਾਲਾ, 16 ਅਕਤੂਬਰ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ, ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਦ ਦੇ ਉਹ ਬਟਾਲਾ ਦੇ ਵਿਧਾਇਕ ਬਣੇ ਹਨ, ਉਨਾਂ ਦੀ ਤਰਜੀਹ ਰਹੀ ਹੈ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕੇ ਬਣਾਇਆ ਜਾਵੇ ਅਤੇ ਇਸ ਮੰਤਵ ਵਿੱਚ ਉਹ ਸਫਲ ਵੀ ਹੋਏ ਹਨ। ਉੁਨਾਂ ਕਿਹਾ ਕਿ ਮਹਿਜ ਡੇਢ ਸਾਲ ਦੇ ਅੰਦਰ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਚੋੜਾ ਕੀਤਾ ਗਿਆ ਹੈ ਅਤੇ ਬਟਾਲਾ ਦੇ ਐਂਟਰੀ ਪੁਆਇੰਟਾਂ ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ 12 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਤੱਕ ਸੜਕ ਚੌੜੀ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। 2 ਕਰੋੜ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਨਾਨਕ ਰੇਲਵੇ ਬਿ੍ਰਜ ਤੋਂ ਬਾਈਪਾਸ ਤੱਕ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿਚਲੀ ਲਾਇਬਰੇਰੀ ਦੀ ਇਮਾਰਤ ਦਾ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ, ਜਲਦ ਹੀ ਬਟਾਲਾ ਤਹਿਸੀਲ ਕੰਪਲੈਕਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਵੱਖ-ਵੱਖ ਵਿਕਾਸ ਕਾਰਜ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਚੱਲ ਰਹੇ ਹਨ।