- 17 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਹੋਵੇਗੀ ਸਕਿਓਰਿਟੀ ਗਾਰਡ ਦੀ ਭਰਤੀ
- ਇੰਟਰਵਿਊ ’ਚ ਚੁੁਣੇ ਗਏ ਪ੍ਰਾਰਥੀਆਂ ਨੂੰ ਇੱਕ ਮਹੀਨੇ ਦੀ ਸਿਖਲਾਈ ਮੁਕੰਮਲ ਕਰਨ ਉਪਰੰਤ 15000 ਤੋਂ 17000 ਰੁਪਏ ਤਨਖ਼ਾਹ ਮਿਲਣਯੋਗ ਹੋਵੇਗੀ
ਬਟਾਲਾ, 3 ਅਕਤੂਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵਲੋਂ 03 ਤੋਂ 17 ਅਕਤੂਬਰ 2023 ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉੁਨ੍ਹਾਂ ਦੱਸਿਆ ਕਿ ਕੱਲ੍ਹ 04 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ, 5 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ, 6 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਦੀਆਂ, 9 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਹਨੂੰਵਾਨ, 10 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸ਼੍ਰੀ ਹਰਗੋਬਿੰਦਪੁਰ ਸਾਹਿਬ, 11 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਚੂੜੀਆਂ, 12 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਲਾਨੌਰ, 13 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, 16 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ, ਦੋਰਾਂਗਲਾ ਅਤੇ 17 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਦੀਨਾਨਗਰ ਵਿਖੇ ਰੋਜ਼ਗਾਰ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਏਨ੍ਹਾਂ ਰੋਜ਼ਗਾਰ ਮੇਲਿਆ ਵਿੱਚ ਅੱੈਸ.ਆਈ.ਐੱਸ ਸਕਿਓਰਟੀ ਕੰਪਨੀ ਵਲੋਂ ਸਕਿਓਰਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕੰਪਨੀ ਨੂੰ ਸਿਰਫ ਸਕਿਓਰਟੀ ਗਾਰਡ ਦੀ ਅਸਾਮੀ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਜ਼ਰੂਰਤ ਹੈ। ਸਕਿਓਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 20 ਤੋਂ 35 ਸਾਲ, ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੰਪਨੀ ਵੱਲੋਂ ਉਪਰ ਦਰਸਾਈਆਂ ਮਿਤੀਆਂ ਅਨੁਸਾਰ ਨਿਰਧਾਰਤ ਸਥਾਨਾਂ ’ਤੇ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੰਟਰਵਿਊ ’ਚ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਸਿਖਲਾਈ ਮੁਕੰਮਲ ਕਰਨ ਉਪਰੰਤ 15000 ਤੋਂ 17000 ਰੁਪਏ ਤਨਖ਼ਾਹ ਮਿਲਣਯੋਗ ਹੋਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਣਗੇ। ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਮਾਲ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ। ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿਦਿਅਕ ਯੋਗਤਾ ਦੇ ਦਸਤਾਵੇਜ਼ ਲੈ ਕੇ 17 ਅਕਤੂਬਰ ਤੱਕ ਉਪਰ ਦਰਸਾਏ ਗਏ ਸਥਾਨਾਂ ’ਤੇ ਸਵੇਰੇ 9:30 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।