100ਦਿਨੀਂ ਟੀਬੀ ਜਾਗਰੂਕਤਾ ਮੁਹਿੰਮ ਦੌਰਾਨ ਕੀਤੀ ਜਾਵੇਗੀ ਮਰੀਜਾਂ ਦੀ ਜਾਂਚ ਅਤੇ ਇਲਾਜ : ਡਾ. ਗੁਰਪ੍ਰੀਤ ਸਿੰਘ ਰਾਏ 

  • ਟੀਬੀ ਸਕਰੀਨਿੰਗ ਵੈਨ ਨੂੰ ਸਿਵਲ ਸਰਜਨ ਤਰਨ ਤਾਰਨ ਨੇ ਵਿਖਾਈ ਹਰੀ ਝੰਡੀ 

ਤਰਨ ਤਾਰਨ 20 ਦਸੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਦੀ ਪ੍ਰਧਾਨਗੀ  ਜਿਲਾ ਟੀਬੀ ਅਫਸਰ ਡਾਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਸ਼ੁਕਰਵਾਰ ਨੂੰ ਟੀਬੀ ਟੈਸਟਿੰਗ ਅਤੇ ਸਕਰੀਨਿੰਗ ਵੈਨ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਤਪਦਿਕ  ਰੋਗ ਜਾਂਚ ਲਈ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਰਾਏ ਨੇ ਦੱਸਿਆ ਕਿ ਤਪਦਿਕ  ਰੋਗ ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 100 ਦਿਨਾਂ ਲਈ ਟੀਬੀ  ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਤਪਦਿਕ ਰੋਗ  ਦੇ ਲਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ।  ਉਹਨਾਂ ਦੱਸਿਆ ਕਿ ਜ਼ਿਲੇ ਦੇ ਵਿੱਚ ਇਹ ਪ੍ਰੋਗਰਾਮ ਅਗਲੇ 100 ਦਿਨਾਂ ਤੱਕ ਚਲੇਗਾ ਅਤੇ ਇਸ ਦੌਰਾਨ ਸਿਹਤ ਕਰਮੀਆਂ ਵੱਲੋਂ ਟੀਬੀ ਰੋਗ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਦੇ ਨਾਲ ਨਾਲ ਉਹਨਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਵੇਗਾ। ਡਾਕਟਰ ਰਾਇ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਇਸ ਮੁਹਿਮ ਦੇ ਸੰਬੰਧ ਵਿੱਚ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾਵੇਗੀ ਤਾਂ ਜੋ ਨਾਗਰਿਕਾਂ ਨੂੰ ਟੀਬੀ  ਰੋਗ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਪਿੰਡਾਂ ਤੋਂ ਇਲਾਵਾ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਝੁੱਗੀਆਂ ਅਤੇ ਗੁਜਰਾਂ ਦੇ ਡੇਰਿਆਂ ਉੱਤੇ ਜਾ ਕੇ ਵੀ ਇਸ ਮੁਹਿੰਮ ਦੇ ਸੰਬੰਧ ਵਿੱਚ ਸਰਵੇ ਕੀਤਾ ਜਾਵੇਗਾ। ਜਿਲਾ ਟੀਬੀ  ਅਫਸਰ ਡਾਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਟੀਵੀ ਟੈਸਟਿੰਗ ਵੈਨ ਰਾਹੀਂ ਕੋਈ ਵੀ ਵਿਅਕਤੀ ਆਪਣੇ ਬਲਗਮ ਦੀ ਜਾਂਚ ਸੀਬੀ-ਨਾਟ ਮਸ਼ੀਨ ਰਾਹੀਂ ਜਾਂਚ ਕਰਵਾ ਸਕਦਾ ਅਤੇ ਇਸ ਦੀ ਰਿਪੋਰਟ ਵੀ ਕੁਝ ਸਮੇਂ ਬਾਅਦ ਪ੍ਰਾਪਤ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਸਕਰੀਨਿੰਗ ਵੈਨ ਦੇ ਵਿੱਚ ਵਿਅਕਤੀ ਦੇ ਐਕਸਰੇ ਕਰਨ ਦੀ ਸਹੂਲਤ ਵੀ ਮੌਜੂਦ ਰਹੇਗੀ।  ਉਹਨਾਂ ਦੱਸਿਆ ਕਿ ਟੀਬੀ  ਟੈਸਟਿੰਗ ਅਤੇ ਸਕਰੀਨਿੰਗ ਵੈਨ ਵੱਲੋਂ ਕੇਂਦਰੀ ਜੇਲ ਗੋਇੰਦਵਾਲ ਅਤੇ ਪੱਟੀ ਵਿਖੇ ਵੀ ਸਕਰੀਨਿੰਗ ਕੈਂਪ ਲਗਾ ਕੇ ਟੈਸਟਿੰਗ ਕੀਤੀ ਜਾਵੇਗੀ। ਡਾਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਇਹ ਵੈਨ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ 25 ਦਸੰਬਰ ਤੱਕ ਟੈਸਟਿੰਗ ਅਤੇ ਸਕਰੀਨਿੰਗ ਕਰੇਗੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਮਨਦੀਪ ਸਿੰਘ ਪੱਡਾ ਡਾਕਟਰ ਸੁਖਜਿੰਦਰ ਸਿੰਘ ਜਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਸੁਖਦੇਵ ਸਿੰਘ ਸੁਪਰਡੰਟ ਕੰਵਰ ਕੁਲਦੀਪ ਸਿੰਘ, ਨਵਤੇਜ ਸਿੰਘ ਹੈਲਥ ਸੁਪਰਵਾਈਜ਼ਰ ਗੁਰਦੇਵ ਸਿੰਘ ਢਿੱਲੋਂ ਹੈਲਥ ਸੁਪਰਵਾਈਜ਼ਰ ਕਾਰਜ਼  ਸਿੰਘ ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰ ਆਦਿ ਮੌਜੂਦ ਰਹੇ।