ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ, ਜਿਸ ਦੀ ਇੱਕ ਪਰਾਈ ਔਰਤ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਥ ਵਿੱਚੋਂ ਕੱਢ ਦਿੱਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਸਿੰਘ ਸਾਹਿਬਾਨ ਵੱਲੋਂ ਸੇਵਾ ਲਾਉਣ ਤੋਂ ਬਾਅਦ ਪੰਥ 'ਚ ਵਾਪਸੀ ਦਾ ਰਾਹ ਪੱਧਰ ਹੋ ਗਿਆ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਕਰਕੇ ਸੁਚਾ ਸਿੰਘ ਲੰਗਾਹ ਨੂੰ ਤਨਖਾਹ ਲਾਉਣ ਦਾ ਐਲਾਨ ਕੀਤਾ। ਲੰਗਾਹ ਨੂੰ 21 ਦਿਨ ਸ੍ਰੀ ਦਰਬਾਰ ਸਾਹਿਬ ‘ਚ ਭਾਂਡੇ ਮਾਂਜਣੇ ਪੈਣਗੇ। ਰੋਜ਼ਾਨਾ 1 ਘੰਟਾ ਕੀਰਤਨ ਸੁਣਨਾ ਪਵੇਗਾ ਹੈ ਅਤੇ 21 ਪਾਠ ਜਪੁਜੀ ਸਾਹਿਬ ਵੀ ਕਰਨੇ ਹਨ। ਇਸ ਦੀ ਕੋਈ ਵੀ ਫੋਟੋ ਸੋਸ਼ਲ ਮੀਡੀਆ ‘ਤੇ ਪੋਸਟ ਨਹੀਂ ਕੀਤੀ ਜਾਵੇਗੀ। ਇੱਕ ਦਿਨ ਉਹ 5100 ਰੁਪਏ ਪ੍ਰਤੀ ਢਾਡੀ ਸੇਵਾ ਵੀ ਕਰਨਗੇ। ਇਸ ਤੋਂ ਬਿਨਾ ਲੰਗਾਹ 5 ਸਾਲ ਕਿਸੇ ਵੀ ਗੁਰਦੁਆਰਾ ਕਮੇਟੀ ਦੇ ਮੈਂਬਰ ਨਹੀਂ ਬਣਨਗੇ ਅਤੇ ਰਾਜਨੀਤੀ 'ਚ ਵਿਚਰ ਸਕਦੇ ਹਨ। ਸ਼ਨਿਚਰਵਾਰ ਬਾਅਦ ਦੁਪਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਮਲਕੀਤ ਸਿੰਘ ਵਧੀਕ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਗਿਆਨੀ ਸੁਖਦੇਵ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਮੀਟਿੰਗ ਹੋਈ।