ਗੁਰਦਾਸਪੁਰ ਜ਼ਿਲੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਵਿੱਚ ਲਾਜ਼ਮੀ ਤੌਰ ’ਤੇ ਦਰਜ ਕਰਵਾਏ

ਗੁਰਦਾਸਪੁਰ, 11 ਜੁਲਾਈ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲੇ ਦਾ ਵਾਸੀ ਉਨਾਂ ਪਾਸ ਮਿਲਣ ਆਵੇ ਜਾਂ ਉਨਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਸੰਕਟਕਾਲੀਨ ਹਾਲ ਨੂੰ ਦੇਖਦਿਆਂ ਹੋਇਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।


ਵਧੀਕ ਜ਼ਿਲਾ ਮੈਜਿਸਟਰੇਟ ਨੇ ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਵਿੱਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ
ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।

ਵਧੀਕ ਜ਼ਿਲਾ ਮੈਜਿਸਟਰੇਟ ਨੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਨਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜਿਜ਼ਸਟਰ ਵਿੱਚ ਦਰਜ਼ ਕੀਤੀ ਜਾਵੇ। ਰਜਿਸਟਰ ਵਿੱਚ ਆਉਣ ਵਾਲੇ / ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ਼ ਹੋਣਾ ਚਾਹੀਦਾ ਹੈ।  ਇਹ ਅਦੇਸ਼ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ।  


ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਹੋਏ ਲਾਜ਼ਮੀ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਵਧੀਕ ਜ਼ਿਲਾ ਮੈਜਿਸਟਰੇਟ ਨੇ ਇਹ ਹੁਕਮ ਮੌਜੂਦਾ ਜਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਹੈ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ। 

ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗੀ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।


ਬਿਨਾਂ ਮਨਜ਼ੂਰੀ ਦੇ ਨਹੀਂ ਪੁੱਟੇ ਜਾ ਸਕਣਗੇ ਖੂਹ/ਬੋਰ
ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋ ਸਕਦੀਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨੀ ਜਰੂਰੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ( ਸਮਾਜਿਕ ਸੁਰੱਖਿਆ ਸ਼ਾਖਾ ) ਦੇ ਪੱਤਰ ਨੰਬਰ 12/40/2010- ਆਈ, ਸ.ਸ./2480-84, ਮਿਤੀ 25 ਅਗਸਤ 2012 ਰਾਹੀਂ ਹੇਠ ਲਿਖੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲਾ ਮੈਜਿਸਟਰੇਟ ਜਾਂ ਉੱਮ ਮੰਡਲ ਮੈਜਿਸਟਰੇਟ ਜਾਂ ਬੀ.ਡੀ.ਪੀ.ਓ ਜਾਂ ਸਰਪੰਚ ਜਾਂ ਪਬਲਿਕ ਹੈਲਥ/ ਮਿਊਂਸਪੈਲਟੀ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰਨਗੇ। ਖੂਹ/ਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ ਨਿੱਜੀ ਆਦਿ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ 1/2 ਗੁਰਦਾਸਪੁਰ ਪਾਸੋਂ ਅਜਿਹੀਆਂ ਰਜਿਸਟ੍ਰੇਸ਼ਨ ਕਰਾਉਣਗੀਆਂ ਭਾਵ ਜ਼ਿਲਾ ਗੁਰਦਾਸਪੁਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਦੇ ਅਧਿਕਾਰ ਖੇਤਰ ਅਨੁਸਾਰ ਬਿਨਾਂ ਰਜਿਸਟ੍ਰੇਸ਼ਨ / ਲ਼ਿਕਤੀ ਪ੍ਰਵਾਨਗੀ ਖੂਹ/ਬੋਰ ਨਹੀਂ ਲਗਵਾਏਗਾ। 
ਖੂਹ/ਬੋਰ ਲਗਾਉਣ ਵਾਲੀ ਜਗਾ ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ/ਬੋਰ ਲਗਾਉਣ ਵਾਲੀਆਂ ਏਜੰਸੀਆਂ ਦਾ ਪਤਾ ਅਤੇ ਬੋਰ ਦੇ ਮਾਲਕ ਦਾ ਪੂਰਾ ਪਤਾ ਹੋਣਾ ਚਾਹੀਦਾ ਹੈ। ਖੂਹ/ਬੋਰ ਦੀ ਖੁਦਾਈ ਸਮੇਂ ਉਸ ਜਗਾ ਦੇ ਆਲੇ-ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉੱਚਿਤ ਬੈਰੀਕੈਡਿੰਗ ਲਗਾਉਣੀ ਹੋਵੇਗੀ। ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ਜ਼ਮੀਨ ਦੇ ਪੱਧਰ ਤੋਂ ਉੱਪਰ ਅਤੇ ਥੱਲੇ ਸੀਮੈਂਟ ਅਤੇ ਕੰਕਰੀਟ ਦਾ ਨਿਸਚਿਤ ਪਲੇਟ ਫਾਰਮ ਬਣਾਉਣਾ ਹੋਵੇਗਾ। ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ/ਬੋਰ ਨੂੰ ਖੁੱਲਾ ਨਾ ਛੱਡਿਆ ਜਾਵੇ। ਖੂਹ/ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ ਮਿੱਟੀ ਨਾਲ ਚੰਗੀ ਤਰਾਂ ਭਰ ਦਿੱਤਾ ਜਾਵੇ। ਨਕਾਰਾ/ਬੰਦ ਪਏ ਖੂਹ ਨੂੰ ਮਿੱਟੀ/ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉੱਪਰ ਤੱਕ ਚੰਗੀ ਤਰਾਂ ਭਰ ਕੇ ਬੰਦ ਕਰ ਦਿੱਤਾ ਜਾਵੇ। ਖੂਹ/ਬੋਰ ਦੀ ਪਟਾਈ ਦਾ ਕੰਮ ਮੁਕੰਮਲ ਹੋਣ ’ਤੇ ਜਿਸ ਜਗਾ ’ਤੇ ਖੂਹ/ਬੋਰ ਬਣਾਇਆ ਹੈ, ਦੀ ਸਥਿਤੀ ਪਹਿਲਾਂ ਵਾਲੀ ਬਰਕਰਾਰ ਬਣਾਈ ਜਾਵੇ। ਡੀ.ਡੀ.ਪੀ.ਓ. ਗੁਰਦਾਸਪੁਰ ਸਾਰੇ ਜ਼ਿਲੇ ਦੇ ਬੋਰ/ਖੂਹਾਂ ਦੀ ਸੂਚਨਾ ਬੀ.ਡੀ.ਪੀ.ਓਜ਼/ ਸਰਪੰਚਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣ। ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਉਪਰੋਕਤ ਦਰਸਾਈਆਂ ਗਈਆਂ ਹਦਾਇਤਾਂ ਤੋਂ ਬਿਨਾਂ ਕੋਈ ਵੀ ਵਿਅਕਤੀ ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਜਾਂ ਹੋਰ ਕੋਈ ਸਬੰਧਿਤ ਵਿਭਾਗਾਂ ਪਾਸੋਂ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ। 


ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਲਾਜ਼ਮੀ ਕਰਾਰ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਅਤੇ ਉਨਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।


ਜ਼ਿਲਾ ਗੁਰਦਾਸਪੁਰ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਜ਼ਿਲੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਸਮੂਹ ਧਾਰਮਿਕ ਅਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।


ਜ਼ਿਲਾ ਗੁਰਦਾਸਪੁਰ ਵਿੱਚ ਨਰੋਈ ਸਿਹਤ ਵਾਲੇ ਬਾਲਗ ਦੇਣਗੇ ਠੀਕਰੀ ਪਹਿਰੇ ਦੀ ਡਿਊਟੀ
ਜ਼ਿਲੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਲਈ ਲਗਾਈ ਜਾਂਦੀ ਹੈ। ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਕਰਵਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਅਤੇ ਵਧੀਕ ਜ਼ਿਲਾ ਮੈਜਿਸਟਰੇਟ ਦਫ਼ਤਰ ਗੁਰਦਾਸਪੁਰ ਨੂੰ ਦੇਣੀ ਜਰੂਰੀ ਹੋਵੇਗੀ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।

ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਪਾਸ ਕੀਤੇ ਹਨ ਜ਼ਿਲਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲ/ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਸਕੂਲੀ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ-ਲਿਜਾਣ ਲਈ ਆਵਾਜਾਈ ਦਾ ਸਾਧਨ ਉਚਿਤ ਹੋਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵੀ ਦੁਰਘਟਨਾ ਹੋਣ ਦੀ ਸੂਰਤ ਵਿਚ ਸਕੂਲ ਦਾ ਪਿ੍ਰੰਸੀਪਲ ਅਤੇ ਪ੍ਰਬੰਧਕ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਜ਼ਿਲਾ ਗੁਰਦਾਸਪੁਰ ਦੀ ਸਮੂਹ ਜਨਤਾ ਅਤੇ ਸਮੂਹ ਸਕੂਲ ਪਿ੍ਰੰਸੀਪਲ/ਪ੍ਰਬੰਧਕ/ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ ਜਾਂਦਾ ਹੈ। ਇਹ ਹੁਕਮ ਸਮੁੱਚੇ ਜ਼ਿਲੇ ਵਿੱਚ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।

ਬਿਨਾਂ ਥਾਣੇ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖੇ ਜਾਣ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਵੱਸਦੇ ਸਮੁੱਚੇ ਮਾਲਕਾਂ ਨੂੰ ਹੁਕਮ ਕੀਤਾ ਹੈ ਕਿ ਬਿਨਾਂ ਸਬੰਧਤ ਥਾਣਿਆਂ ਵਿੱਚ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖਣ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।

ਜ਼ਿਲਾ ਗੁਰਦਾਸਪੁਰ ਵਿੱਚ ਅੰਬ ਦੇ ਦਰਖੱਤਾਂ ਦੀ ਕਟਾਈ ’ਤੇ ਰੋਕ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰਖੱਤਾਂ ਨੂੰ ਵਿਸ਼ੇਸ਼ ਹਾਲਤ ਵਿੱਚ ਕੱਟਣਾ ਜਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰੀਕਿ੍ਰਆ ਅਪਣਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫ਼ਾ 4 ਅਤੇ 5 ਅਧੀਨ ਬੰਦ ਰਕਬੇ ਵਿੱਚ ਪ੍ਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।


ਸ਼ੌਰ ਪ੍ਰਦੂਸ਼ਨ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ (ਸਿਵਲ ਰਿਟ ਪਟੀਸ਼ਨ ਨੰਬਰ 72 ਇਨ ਰੈਫਰੇਂਸ ਨੋਟਿਸ ਪਲਿਊਸ਼ਨ ਵਿਦ ਅਪੀਲ ਨੰਬਰ 3735 ਆਫ 2005 ਅਰਾਈਜਿੰਗ ਆਊਟ ਐੱਸ.ਪੀ.ਐੱਲ. ਨੰਬਰ 2185/2003) ਵਿੱਚ ਪਾਸ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਜਾਬਤਾ ਫ਼ੌਜਦਾਰੀ 1973 (1974 ਦਾ ਐਕਟ ਨੰਬਰ 2 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਂਦੇ ਮਿਊਜਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੌਰ ਪ੍ਰਦੂਸ਼ਨ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।


ਪ੍ਰਾਈਵੇਟ ਗੱਡੀਆਂ ਜਿਨਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹਨ, ਉਨਾਂ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਐਸੀਆਂ ਪ੍ਰਾਈਵੇਟ ਗੱਡੀਆਂ ਜਿਨਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ। ਵਿਸ਼ੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫ਼ਾ ਪਾਸ ਕੀਤਾ ਗਿਆ ਹੈ।

ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੋਆਈ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਜ਼ਿਲੇ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੋਆਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸਦੇ ਨਾਲ ਹੀ ਜਿੰਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਹਨਾ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਡਾਇਰੈਕਟਰ ਪੁਸ਼ੂ ਪਾਲਣ ਵਿਭਾਗ, ਗੁਰਦਾਸਪੁਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ  ਅਤੇ ਪਿੰਡਾਂ ਵਿਚ ਜਿੰਨਾ ਲੋਕਾਂ ਨੇ ਆਪਣੇ ਪਾਸ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨਾਂ ਨੂੰ ਰਜਿਸਟਰਡ ਕਰਵਾਉਣ ਲਈ  ਏਰੀਏ ਦੇ ਸਬੰਧਤ ਪੁਸ਼ੂ ਪਾਲਣ ਅਫ਼ਸਰ ਪਾਸ ਰਜਿਸਟਰਡ  ਕਰਵਾਉਣ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹਿਣਗੇ।

ਅੰਤਰਰਾਸ਼ਟਰੀ ਸਰਹੱਦ ਨੇੜੇ ਉੱਚੀਆਂ ਫਸਲਾਂ, ਰੁੱਖ ਤੇ ਉੱਚੀਆਂ ਇਮਾਰਤਾਂ ਬਣਾਉਣ ’ਤੇ ਪਾਬੰਦੀ ਲਗਾਈ 
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਕਿਸਾਨ ਜ਼ਿਲਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਫੈਂਸ ਦੇ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ 50 ਗਜ਼ (150 ਫੁੱਟ) ਦੇ ਇਲਾਕੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫ਼ੈਦੇ, ਬਗੀਚੇ, ਗੰਨਾਂ ਅਤੇ ਹੋਰ ਉੱਚੇ ਕੱਦ ਦੀਆਂ ਫਸਲਾਂ ਆਦਿ ਨਹੀਂ ਲਗਾਵੇਗਾ ਅਤੇ ਨਾ ਹੀ ਇਸ ਏਰੀਏ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹਿਣਗੇ।


ਪਸ਼ੂਆਂ ਦੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਕਿ ਡਾਇਰੈੇਕਟਰ ਪੁਸ਼ੂ ਪਾਲਣ ਵਿਭਾਗ, ਪੰਜਾਬ ਵਲੋਂ ਪ੍ਰਾਪਤ ਹੋਏ ਮੀਮੋ ਨੰਬਰ 6/08/2014 ਡੀ1/4816-37 ਮਿਤੀ 1-3-2018 ਅਨੁਸਾਰ ਪੰਜਾਬ ਰਾਜ  ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਣ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੋਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਸਮੀਨ ਦੀ ਵਰਤੋਂ ਕਰਨ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲਾ ਮੈਜਿਸਟਰੇਟ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਸੀ.ਆਰ.ਸੀ.ਪੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ। 
ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲਾਂ, ਡਿਸਪੈਨਸਰੀਆਂ ਅਤੇ ਪੋਲੀਕਲੀਨਿਕਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ਲ ਸੈਂਟਰ, ਕੋਈ ਹੋਰ ਆਰਟੀਫਿਸ਼ਲ ਸੈਂਟਰ ਜੋ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੇਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਅੇਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦਾ ਇਹ ਹੁਕਮ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।  

ਧਾਰਾ 144 ਤਹਿਤ ਪਬਲਿਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਚ ਸਮੂਹ ਸਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ  ਵੱਧ ਵਿਆਕਤੀਆਂ ਦੇ ਇੱਕਠੇ ਹੋਣ ਜਲੂਸ ਕੱਢਣ ਅਤੇ ਰੈਲੀਆ ਆਦਿ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ ਵਿਆਹ-ਸ਼ਾਦੀਆਂ ਅਤੇ ਸ਼ੋਕ ਸਭਾਵਾਂ ’ਤੇ ਲਾਗੂ ਨਹੀ ਹੋਵੇਗਾ ਅਤੇ ਨਾ ਹੀ ਉਨਾਂ ਮੀਟਿੰਗਾਂ ’ਤੇ ਜਿੰਨਾ ਦਾ ਸਰਕਾਰ ਪ੍ਰਬੰਧ ਕਰੇ, ਮਨਿਆ ਜਾਵੇਗਾ। ਇਹ ਹੁਕਮ ਉਨਾਂ ਮੀਟਿੰਗਾਂ ਜਾਂ ਜਲਸਿਆ ’ਤੇ ਵੀ ਨਹੀ ਲਾਗੂ ਹੋਵੇਗਾ, ਜਿਸ ਬਾਰੇ ਪਹਿਲਾਂ ਹੀ ਜ਼ਿਲਾ ਮੈਜਿਸਟਰੇਟ, ਵਧੀਕ ਜ਼ਿਲਾ ਮੈਜਿਸਟਰੇਟ, ਮੁੱਤਲਕਾ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਮੰਜੂਰੀ ਲਈ ਹੋਵੇਗੀ। ਪਾਬੰਦੀ ਦਾ ਇਹ ਹੁਕਮ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ। 


ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਮਿ੍ਰਤਸਰ-ਪਠਾਨਕੋਟ ਹਾਈਵੇ ਤੋਂ ਚੱਲਦੀਆਂ ਟਰਾਂਸਪੋਰਟ ਹੈਵੀ ਗੱਡੀਆਂ ਬਾਈਪਾਸ ਬਰਿਆਰ ਵਾਲਾ ਰਸਤਾ ਅਪਨਾਉਣ ਦੀ ਬਜਾਏ ਗੁਰਦਾਸਪੁਰ ਸ਼ਹਿਰ ਰਾਹੀਂ ਲੰਗਦੀਆਂ ਹਨ, ਜਿਸ ਨਾਲ ਟਰੈਫਿਕ ਵਿੱਚ ਕਾਫੀ ਰੁਕਾਵਟ ਆਉਂਦੀ ਹੈ ਅਤੇ ਆਮ ਲੋਕ ਵੀ ਪਰੇਸ਼ਾਨ ਹੁੰਦੇ ਹਨ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਜਿੰਦਾ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੈਵੀ ਗੱਡੀਆਂ ਗੁਡਸ ਟਰਾਂਸਪੋਰਟ (ਟਰੱਕ ਵਗੈਰਾ) ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਸ਼ਹਿਰ ਵਿਚੋਂ ਲੰਘਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪੈਸੈਂਜਰ ਗੱਡੀਆਂ (ਬੱਸਾਂ ਵਗੈਰਾ) ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦਾ ਇਹ ਹੁਕਮ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ। 

ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ
ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨਾਂ ਵਿੱਚ ਲਾਇਸੈਂਸੀ ਹਥਿਆਰ/ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਸੇ, ਲੋਹੇ ਦੀਆਂ ਸਲਾਖਾਂ, ਲਾਠੀਆਂ, ਛਵੀਆਂ ਅਤੇ ਧਮਾਕਾਖੇਜ਼ ਪਦਾਰਥ ਜੋ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਲੈ ਕੇ ਨਹੀਂ ਚੱਲੇਗਾ। ਮਨਾਹੀ ਦੇ ਇਹ ਹੁਕਮ ਮਿਲਟਰੀ, ਬੀ.ਐੱਸ.ਐੱਫ. ਅਤੇ ਹੋਮ ਗਾਰਡ ਦੇ ਜਵਾਨਾਂ ਤੇ ਵਰਦੀਆਂ ਵਿੱਚ ਡਿਊਟੀ ਸਮੇਂ ਦੌਰਾਨ ਲਾਗੂ ਨਹੀਂ ਹੋਵੇਗਾ। ਇਹ ਹੁਕਮ ਕਾਰਜਕਾਰੀ ਮੈਜਿਸਟਰੇਟਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ’ਤੇ ਵੀ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨਾਂ ਸੁਰੱਖਿਆ ਗਾਰਡਾਂ ’ਤੇ ਲਾਗੂ ਮੰਨਿਆ ਜਾਵੇਗਾ ਜੋ ਸੁਰੱਖਿਆ ਲਈ ਵਿਸ਼ੇਸ਼ ਵਿਅਕਤੀਆਂ ਨੂੰ ਸਰਕਾਰ ਵੱਲੋਂ ਮਿਲੇ ਹਨ। ਇਹ ਹੁਕਮ ਉਨਾਂ ਅਸਲਧਾਰੀ ਵਿਅਕਤੀਆਂ ’ਤੇ ਵੀ ਲਾਗੂ ਨਹੀਂ ਮੰਨਿਆ ਜਾਵੇਗਾ ਜਿਨਾਂ ਪਾਸ ਜ਼ਿਲਾ ਮੈਜਿਸਟਰੇਟ, ਵਧੀਕ ਜ਼ਿਲਾ ਮੈਜਿਸਟਰੇਟ, ਮੁੱਤਲਕਾ ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਹੋਈ ਮੰਜ਼ੂਰੀ ਪ੍ਰਾਪਤ ਕੀਤੀ ਹੋਵੇਗੀ। ਪਾਬੰਦੀ ਦਾ ਇਹ ਹੁਕਮ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।

ਅੰਤਰਾਰਸ਼ਟਰੀ ਸਰਹੱਦ ਨੇੜੇ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ
ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿਥੇ ਕੰਡਿਆਲੀ ਤਾਰ ਨਹੀਂ ਲੱਗੀ ਉਥੇ ਸਰਹੱਦ ਤੋਂ 1000 ਮੀਟਰ ਤੱਕ ਦੀ ਦੂਰੀ ਤੱਕ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਮਨਾਹੀ ਬੀ.ਐੱਸ.ਐੱਫ, ਪੁਲਿਸ, ਆਰਮੀ, ਸੀ.ਆਰ.ਪੀ.ਐੱਫ. ਪੰਜਾਬ ਹੋਮਗਾਰਡ ਅਤੇ ਐਕਸਾਈਜ ਵਿਭਾਗ ਦੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਵੇਗਾ।ਪਾਬੰਦੀ ਦਾ ਇਹ ਹੁਕਮ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।

ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜਾਉਣ ਦੀ ਮੁਕੰਮਲ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜਾਉਣ ਦੀ ਮੁਕੰਮਲ ਪਾਬੰਦੀ ਲਗਾਈ ਹੈ। ਬੱਚਿਆਂ/ਵਿਦਿਆਰਥੀਆਂ ਨੂੰ ਸਿਰਫ ਸਕੂਲ ਹਦੂਦ ਅੰਦਰ ਹੀ ਉਤਾਰਿਆ ਤੇ ਚੜਾਇਆ ਜਾਵੇ। ਸਕੂਲ ਵੱਲੋਂ ਇਸ ਮੰਤਵ ਲਈ ਬੱਚਿਆਂ/ਵਿਦਿਆਰਥੀਆਂ ਨੂੰ ਚੜਾਉਣ ਤੇ ਉਤਾਰਨ ਲਈ ਢੁੱਕਵੀਂ ਜਗਾ ਤੇ ਪਾਰਕਿੰਗ ਦਾ ਪ੍ਰਬੰਧ ਹਦੂਦ ਅੰਦਰ ਕੀਤਾ ਜਾਵੇ। ਕੋਈ ਗੱਡੀ, ਮੋਟਰਸਾਈਕਲ ਆਦਿ ਸਕੂਲ ਬਾਹਰ ਖੜਾ ਨਾ ਹੋਵੇ। ਸਕੂਲ ਵੱਲੋਂ ਟਰੈਫਿਕ ਮਾਰਸ਼ਲ ਲਗਾ ਕੇ ਟਰੈਫਿਕ ਨੂੰ ਸਕੂਲ ਹਦੂਦ ਦੇ ਅੰਦਰ ਅਤੇ ਬਾਹਰ ਗੇਟ ਦੇ ਸਾਹਮਣੇ ਟ੍ਰੈਫਿਕ ਕੰਟਰੋਲ ਕਰਨ ਦੀ ਜਿੰਮੇਵਾਰੀ ਸਕੂਲ ਪਿ੍ਰੰਸੀਪਲ ਦੀ ਹੋਵੇਗੀ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ। 

ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ੀਹਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾੁਿੲਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰੀਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾਂ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਸਮੇਂ ਦੌਰਾਨ ਕੇਵਲ ਸੈਰ, ਦੌੜ, ਬਾਈਸਾਈਕਲ ਅਤੇ ਐਮਰਜੈਂਸੀ ਵਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ। ਇਹ ਹੁਕਮ ਮਿਤੀ 1 ਜੁਲਾਈ 2023 ਤੋਂ 31 ਅਗਸਤ 2023 ਤੱਕ ਲਾਗੂ ਰਹੇਗਾ।