- ਖੇਡ ਸਟੇਡੀਅਮ ਲਮੀਨੀ ਵਿਖੇ ਹੋਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ।
- ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀ ਅਤੇ ਕਰਮਚਾਰੀ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ :- ਡੀਜੀ ਸਿੰਘ
ਪਠਾਨਕੋਟ, 03 ਨਵੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਡੀਜੀ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਨੇ ਜ਼ਿਲ੍ਹੇ ਦੀ ਖੇਡ ਕਮੇਟੀ, ਹੈਡ ਟੀਚਰਾਂ , ਸੈਂਟਰ ਹੈਡ ਟੀਚਰਾਂ ਅਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪੱਧਰ ’ਤੇ 3 ਨਵੰਬਰ ਅਤੇ 4 ਨਵੰਬਰ ਨੂੰ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਲਮੀਨੀ ਖੇਡ ਸਟੇਡੀਅਮ ਖੇਡ ਵਿੱਚ 2 ਦਿਨ ਵੱਖ-ਵੱਖ ਖੇਡ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਵੱਖ ਵੱਖ ਮੁਕਾਬਲੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਅੰਡਰ 11 ਦੇ ਖਿਡਾਰੀ ਭਾਗ ਲੈਣਗੇ । ਉਨ੍ਹਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਲਈ ਡਿਊਟੀ ਉੱਤੇ ਤੈਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਵਰਗ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਹੈ ਕਿ ਇਨ੍ਹਾਂ ਖੇਡਾਂ ਪ੍ਰਤੀ ਪੂਰੀ ਮਿਹਨਤ,ਲਗਨ ਅਤੇ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ । ਇਸ ਮੌਕੇ ਤੇ ਬੀਪੀਈਓ ਕੁਲਦੀਪ ਸਿੰਘ, ਪੀਟੀਆਈ ਗੁਰਸ਼ਰਨਜੀਤ ਕੌਰ, ਪੀਟੀਆਈ ਸੁਰਿੰਦਰ ਕੁਮਾਰ, ਪੀਟੀਆਈ ਸੁਲਕਸ਼ਨਾ ਸ਼ਰਮਾਂ, ਪੀਟੀਆਈ ਅਜੇ ਕੁਮਾਰ, ਪੀਟੀਆਈ ਰਾਧਾ ਸਾਂਗਰਾ, ਪੀਟੀਆਈ ਸੰਦੀਪ, ਪੀਟੀਆਈ ਪਰਮਜੀਤ ਕੁਮਾਰੀ ਆਦਿ ਹਾਜ਼ਰ ਸਨ।